September 24, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।
ਨਵੇਂ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਦਰਸ਼ੀ ਢੰਗ ਨਾਲ ਵੱਖ-ਵੱਖ ਅਹੁਦਿਆਂ ‘ਤੇ ਯੋਗ ਉਮੀਦਵਾਰਾਂ ਦੀ ਚੋਣ ਲਈ ਪੀ.ਪੀ.ਐਸ.ਸੀ. ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਦਸੰਬਰ 1987 ਵਿੱਚ ਕੋਰ ਆਫ਼ ਇੰਜਨੀਅਰਜ਼ ਵਿੱਚ ਕਮਿਸ਼ਨ ਪ੍ਰਾਪਤ ਮੇਜਰ ਜਨਰਲ (ਸੇਵਾਮੁਕਤ) ਸੈਣੀ, ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਅਤੇ ਇਸ ਸਮੇਂ ਮੁਹਾਲੀ ਦੇ ਵਾਸੀ ਹਨ। ਉਹ ਪਿਛਲੇ ਸਾਲ ਅਕਤੂਬਰ ਵਿੱਚ ਭਾਰਤੀ ਫੌਜ ਤੋਂ ਸੇਵਾਮੁਕਤ ਹੋਏ ਸਨ।ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵੀ.ਪੀ. ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਪਤਵੰਤੇ ਹਾਜ਼ਰ ਸਨ।

Related posts

ਕੇਂਦਰ ਦੀ ਮਗਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖ਼ਿਲਾਫ਼ ਮਤਾ ਪ੍ਰਵਾਨ; ਤਿੰਨ ਅਹਿਮ ਬਿੱਲ ਪਾਸ; ਸਦਨ ਅਣਮਿੱਥੇ ਸਮੇਂ ਲਈ ਮੁਲਤਵੀ

Current Updates

France ਦੇ ਰੈੱਡ ਕਾਰਪੇਟ ‘ਤੇ ਗੂੰਜੇਗਾ ਪੰਜਾਬੀ ਗੱਭਰੂ Ammy Virk ਦਾ ਨਾਂਅ !

Current Updates

ਮਹਾਰਾਸ਼ਟਰ ’ਚ ਹਾਕਮ ਮਾਹਯੁਤੀ ਗੱਠਜੋੜ ਮਹਾਂ-ਜਿੱਤ ਵੱਲ

Current Updates

Leave a Comment