July 13, 2026
ਖਾਸ ਖ਼ਬਰਰਾਸ਼ਟਰੀ

ਭਾਰਤ ਨੇ ਪਾਕਿਸਤਾਨ ਦੇ ਕਈ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ; ਫੌਜ ਨੇ ਦਿੱਤਾ ਸਖ਼ਤ ਜਵਾਬ

ਭਾਰਤ ਨੇ ਪਾਕਿਸਤਾਨ ਦੇ ਕਈ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ; ਫੌਜ ਨੇ ਦਿੱਤਾ ਸਖ਼ਤ ਜਵਾਬ

ਨਵੀਂ ਦਿੱਲੀ: ਭਾਰਤੀ ਫੌਜ ਨੇ ਸ਼ੁੱਕਰਵਾਰ ਸਵੇਰੇ ਕਿਹਾ ਕਿ 8-9 ਮਈ ਦੀ ਰਾਤ ਨੂੰ ਪਾਕਿਸਤਾਨੀ ਹਥਿਆਰਬੰਦ ਫੌਜਾਂ ਵੱਲੋਂ ਭਾਰਤੀ ਖੇਤਰ ’ਤੇ ਕੀਤੇ ਗਏ ਕਈ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ ਅਤੇ ਢੁਕਵਾਂ ਜਵਾਬ ਦਿੱਤਾ ਗਿਆ। ਪਾਕਿਸਤਾਨ ਨੇ 8 ਅਤੇ 9 ਮਈ ਦੀ ਵਿਚਕਾਰਲੀ ਰਾਤ ਨੂੰ ਪੂਰੀ ਪੱਛਮੀ ਸਰਹੱਦ ’ਤੇ ਡਰੋਨ ਅਤੇ ਹੋਰ ਗੋਲਾ ਬਾਰੂਦ ਦੀ ਵਰਤੋਂ ਕਰਕੇ ਕਈ ਹਮਲੇ ਕੀਤੇ। ਇਸ ਦੌਰਾਨ ਪਾਕਿਸਤਾਨੀ ਫੌਜਾਂ ਨੇ ਜੰਮੂ-ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ-ਨਾਲ ਕਈ ਜੰਗਬੰਦੀ ਉਲੰਘਣਾਵਾਂ (CFVs) ਦਾ ਵੀ ਸਹਾਰਾ ਲਿਆ।

ਭਾਰਤੀ ਫੌਜ ਨੇ ‘ਐਕਸ’ ’ਤੇ ਕਿਹਾ, ‘‘ਡਰੋਨ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ ਅਤੇ CFVs ਨੂੰ ਢੁਕਵਾਂ ਜਵਾਬ ਦਿੱਤਾ ਗਿਆ। ਅਸੀਂ ਰਾਸ਼ਟਰ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਲਈ ਵਚਨਬੱਧ ਹਾਂ। ਸਾਰੇ ਨਾਪਾਕ ਮਨਸੂਬਿਆਂ ਦਾ ਜ਼ੋਰਦਾਰ ਜਵਾਬ ਦਿੱਤਾ ਜਾਵੇਗਾ।’’ ਇਸ ਤੋਂ ਇਲਾਵਾ ਪਾਕਿਸਤਾਨ ਨੇ ਵੀਰਵਾਰ ਰਾਤ ਨੂੰ ਭਾਰਤ ਨਾਲ ਫੌਜੀ ਝੜਪ ਨੂੰ ਵੀ ਤੇਜ਼ ਕਰ ਦਿੱਤਾ, ਸਪੱਸ਼ਟ ਤੌਰ ’ਤੇ ਟਕਰਾਅ ਨੂੰ ਵਧਾਉਣ ਦੀ ਧਮਕੀ ਦਿੱਤੀ ਅਤੇ ਇਹ ਹਮਲੇ ਸ਼ੁੱਕਰਵਾਰ ਤੜਕੇ ਤੱਕ ਜਾਰੀ ਰਹੇ।

ਪਾਕਿਸਤਾਨ ਨੇ ਉੱਤਰੀ ਭਾਰਤ ਅਤੇ ਪੱਛਮੀ ਭਾਰਤ ਵਿਚ ਕਈ ਥਾਵਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਨਾਕਾਮ ਕਰ ਦਿੱਤਾ ਗਿਆ। ਭਾਰਤ ਨੇ ਜਵਾਬੀ ਕਾਰਵਾਈ ਵੱਲੋਂ ਕੀਤੀ ਗਈ ਹੈ ਅਤੇ ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

ਵੀਰਵਾਰ ਰਾਤ ਨੂੰ ਚੀਫ਼ ਆਫ਼ ਡਿਫੈਂਸ ਸਟਾਫ਼ ਦੇ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕੀਤਾ, ‘‘ਜੰਮੂ ਅਤੇ ਕਸ਼ਮੀਰ ਵਿਚ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਜੰਮੂ, ਪਠਾਨਕੋਟ ਅਤੇ ਊਧਮਪੁਰ ਦੇ ਫੌਜੀ ਸਟੇਸ਼ਨਾਂ ਨੂੰ ਪਾਕਿਸਤਾਨ ਨੇ ਮਿਜ਼ਾਈਲਾਂ ਅਤੇ ਡਰੋਨਾਂ ਦੀ ਵਰਤੋਂ ਕਰਕੇ ਨਿਸ਼ਾਨਾ ਬਣਾਇਆ। ਕੋਈ ਨੁਕਸਾਨ ਨਹੀਂ ਹੋਇਆ। ਭਾਰਤੀ ਹਥਿਆਰਬੰਦ ਬਲਾਂ ਨੇ ਗਤੀਸ਼ੀਲ ਅਤੇ ਗੈਰ-ਗਤੀਸ਼ੀਲ ਸਾਧਨਾਂ ਦੀ ਵਰਤੋਂ ਕਰਕੇ ਇਸ ਖ਼ਤਰੇ ਨੂੰ ਬੇਅਸਰ ਕਰ ਦਿੱਤਾ।’’

ਰੱਖਿਆ ਸੂਤਰਾਂ ਨੇ ਕਿਹਾ ਸੀ ਕਿ ਸਤਵਾਰੀ, ਸਾਂਬਾ, ਆਰਐੱਸ ਪੁਰਾ ਅਤੇ ਅਰਨੀਆ ’ਤੇ ਨਿਰਦੇਸ਼ਿਤ ਪਾਕਿਸਤਾਨ ਤੋਂ ਅੱਠ ਮਿਜ਼ਾਈਲਾਂ ਨੂੰ ਏਕੀਕ੍ਰਿਤ ‘ਹਵਾਈ ਰੱਖਿਆ ਇਕਾਈਆਂ’ ਦੁਆਰਾ ਰੋਕਿਆ ਗਿਆ ਸੀ। ਸੂਤਰਾਂ ਨੇ ਕਿਹਾ ਕਿ ਜੰਮੂ ਦੇ ਦ੍ਰਿਸ਼ ਸਾਨੂੰ ਇਜ਼ਰਾਈਲ ’ਤੇ ‘ਹਮਾਸ’ ਸ਼ੈਲੀ ਦੇ ਹਮਲੇ ਦੀ ਯਾਦ ਦਿਵਾਉਂਦੇ ਹਨ। ਭਾਰਤੀ ਖੁਫੀਆ ਏਜੰਸੀਆਂ ਨੇ ਸਰਕਾਰ ਨੂੰ ਹਮਾਸ ਦੀ ਪਾਕਿਸਤਾਨੀ ਖੁਫੀਆ ਏਜੰਸੀ ਆਈਐੱਸਆਈ ਨਾਲ ਹੋਈ ਮੀਟਿੰਗ ਬਾਰੇ ਵੀ ਸੂਚਿਤ ਕੀਤਾ ਹੈ।

ਬੀਤੀ ਰਾਤ ਅਮਰੀਕਾ ਨੇ ਮਾਮਲੇ ਨੂੰ ਘਟਾਉਣ ਦੀ ਕੋਸ਼ਿਸ਼ ਕੀਤੀ ਸੀ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੈਮੀ ਬਰੂਸ ਨੇ ਕਿਹਾ ਸੀ ਕਿ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਫੋਨ ਕਰ ਕੇ ਤੁਰੰਤ ਤਣਾਅ ਘਟਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਰੂਬੀਓ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਿੱਧੀ ਗੱਲਬਾਤ ਲਈ ਅਮਰੀਕੀ ਸਮਰਥਨ ਪ੍ਰਗਟ ਕੀਤਾ ਅਤੇ ਸੰਚਾਰ ਨੂੰ ਬਿਹਤਰ ਬਣਾਉਣ ਲਈ ਨਿਰੰਤਰ ਯਤਨਾਂ ਨੂੰ ਉਤਸ਼ਾਹਿਤ ਕੀਤਾ। ਮਾਰਕੋ ਰੂਬੀਓ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਮੁਹੰਮਦ ਸ਼ਾਹਬਾਜ਼ ਸ਼ਰੀਫ ਨਾਲ ਵੀ ਗੱਲ ਕੀਤੀ ਅਤੇ ਤੁਰੰਤ ਤਣਾਅ ਘਟਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

Related posts

ਪੰਜਾਬ ਹੜ੍ਹ: ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਤੋਂ ਪਹਿਲਾਂ ‘ਆਪ’ ਨੇ 20,000 ਕਰੋੜ ਦਾ ਰਾਹਤ ਪੈਕੇਜ ਮੰਗਿਆ

Current Updates

ਇਰਾਨੀ ਜਲ ਸੈਨਾ ਵੱਲੋਂ ਭਾਰਤੀ ਜਹਾਜ਼ਾਂ ‘ਤੇ ਫਾਇਰਿੰਗ; ‘ਹੋਰਮੁਜ਼ ਜਲਮਾਰਗ’ ਵਿੱਚੋਂ ਬਾਹਰ ਨਿਕਲਣ ਲਈ ਕੀਤਾ ਮਜਬੂਰ

Current Updates

ਪੰਜਾਬ ਮਤਲਬ ਕਾਰੋਬਾਰ, ਮੋਹਾਲੀ ਵਿੱਚ ਜੁੜਨਗੇ ਦੁਨੀਆ ਭਰ ਦੇ ਦਿੱਗਜ਼

Current Updates

Leave a Comment