November 22, 2026
ਖਾਸ ਖ਼ਬਰਰਾਸ਼ਟਰੀਵਪਾਰ

ਵਧਦੇ ਤਣਾਅ ਦੇ ਵਿਚਕਾਰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਅਤੇ ਨਿਫਟੀ ਡਿੱਗੇ

ਵਧਦੇ ਤਣਾਅ ਦੇ ਵਿਚਕਾਰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਅਤੇ ਨਿਫਟੀ ਡਿੱਗੇ

ਮੁੰਬਈ: ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਣ ਕਾਰਨ ਇਕ ਵੱਡੇ ਟਕਰਾਅ ਦੇ ਡਰ ਵਜੋਂ ਸ਼ੁੱਕਰਵਾਰ ਨੂੰ ਸਟਾਕ ਮਾਰਕੀਟ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫ਼ਟੀ ਡਿੱਗ ਗਏ। ਪਿਛਲੇ ਦਿਨ ਦੀ ਗਿਰਾਵਟ ਨੂੰ ਹੋਰ ਵਧਾਉਂਦੇ ਹੋਏ 30-ਸ਼ੇਅਰਾਂ ਵਾਲਾ ਬੀਐੱਸਈ ਬੈਂਚਮਾਰਕ ਗੇਜ ਸ਼ੁਰੂਆਤੀ ਕਾਰੋਬਾਰ ਵਿਚ 424.65 ਅੰਕ ਡਿੱਗ ਕੇ 79,910.16 ’ਤੇ ਪਹੁੰਚ ਗਿਆ। ਐੱਨਐੱਸਈ ਨਿਫਟੀ 144.75 ਅੰਕ ਡਿੱਗ ਕੇ 24,129.05 ’ਤੇ ਪਹੁੰਚ ਗਿਆ।

ਸੈਂਸੈਕਸ ਫਰਮਾਂ ਵਿਚੋਂ ਪਾਵਰ ਗਰਿੱਡ, ਆਈਸੀਆਈਸੀਆਈ ਬੈਂਕ, ਟਾਟਾ ਸਟੀਲ, ਅਡਾਨੀ ਪੋਰਟਸ, ਬਜਾਜ ਫਿਨਸਰਵ, ਈਟਰਨਲ, ਅਲਟਰਾਟੈੱਕ ਸੀਮਿੰਟ ਅਤੇ ਨੇਸਲੇ ਪਛੜਨ ਵਾਲਿਆਂ ਵਿਚ ਸ਼ਾਮਲ ਸਨ। 31 ਮਾਰਚ 2025 ਨੂੰ ਖਤਮ ਹੋਈ ਤਿਮਾਹੀ ਵਿਚ ਲਾਭ ਦੀ ਰਿਪੋਰਟ ਕਰਨ ਤੋਂ ਬਾਅਦ ਲਾਰਸਨ ਐਂਡ ਟੂਬਰੋ 4 ਪ੍ਰਤੀਸ਼ਤ ਅਤੇ ਟਾਈਟਨ ਕੰਪਨੀ 4 ਪ੍ਰਤੀਸ਼ਤ ਤੋਂ ਵੱਧ ਚੜ੍ਹੇ। ਇਸ ਦੌਰਾਨ ਟਾਟਾ ਮੋਟਰਜ਼, ਏਸ਼ੀਅਨ ਪੇਂਟਸ, ਕੋਟਕ ਮਹਿੰਦਰਾ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਵੀ ਲਾਭ ਵਿੱਚ ਸਨ। ਐਕਸਚੇਂਜ ਡੇਟਾ ਦੇ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਵੀਰਵਾਰ ਨੂੰ 2,007.96 ਕਰੋੜ ਰੁਪਏ ਦੇ ਇਕੁਇਟੀ ਖਰੀਦੇ। ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 30 ਪੈਸੇ ਡਿੱਗ ਕੇ 85.88 ‘ਤੇ ਆ ਗਿਆ।

Related posts

ਗੁਰੂਗ੍ਰਾਮ-ਫਰੀਦਾਬਾਦ ਮਾਰਗ ’ਤੇ ਤੇਂਦੂਏ ਦੀ ਸੜਕ ਹਾਦਸੇ ’ਚ ਮੌਤ

Current Updates

ਪੰਜਾਬ ਵਿੱਚ ਨਸ਼ੇ ਕਾਰਨ 3 ਨੌਜਵਾਨਾਂ ਦੀ ਮੌਤ ‘ਆਪ’ ਦੀਆਂ ਨਾਕਾਮ ਨੀਤੀਆਂ ਦਾ ਸਬੂਤ

Current Updates

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

Current Updates

Leave a Comment