September 26, 2026
ਖਾਸ ਖ਼ਬਰਰਾਸ਼ਟਰੀ

ਸ਼ਹਾਦਤ ਦੇਣ ਵਾਲਿਆਂ ਨੂੰ ਨਮ ਅੱਖਾਂ ਨਾਲ ਵਿਦਾਇਗੀ

ਸ਼ਹਾਦਤ ਦੇਣ ਵਾਲਿਆਂ ਨੂੰ ਨਮ ਅੱਖਾਂ ਨਾਲ ਵਿਦਾਇਗੀ

ਜੰਮੂ- ਪਾਕਿਸਤਾਨੀ ਗੋਲਾਬਾਰੀ ’ਚ ਮਾਰੇ ਗਏ ਰਾਈਫਲਮੈਨ ਸੁਨੀਲ ਕੁਮਾਰ ਤੇ ਜੰਮੂ ਕਸ਼ਮੀਰ ਪ੍ਰਸ਼ਾਸਨਿਕ ਸੇਵਾ (ਜੇਕੇਏਐੱਸ) ਅਫਸਰ ਰਾਜ ਕੁਮਾਰ ਥਾਪਾ ਨੂੰ ਅੱਜ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਦੌਰਾਨ ਵੱਡੀ ਗਿਣਤੀ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ ਹੋਏ ਸਨ। ਦੋਵਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਇਸੇ ਦੌਰਾਨ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਤੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ ਸ਼ਹੀਦ ਹੋਏ ਬੀਐੱਸਐੱਫ ਦੇ ਸਬ ਇੰਸਪੈਕਟਰ ਮੁਹੰਮਦ ਇਮਤਿਆਜ਼ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸੇ ਦੌਰਾਨ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਤੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ ਪਾਕਿਸਤਾਨੀ ਗੋਲਾਬਾਰੀ ’ਚ ਸ਼ਹੀਦ ਹੋਏ ਬੀਐੱਸਐੱਫ ਦੇ ਸਬ-ਇੰਸਪੈਕਟਰ ਮੁਹੰਮਦ ਇਮਤਿਆਜ਼ ਨੂੰ ਸ਼ਰਧਾਂਜਲੀ ਭੇਟ ਕੀਤੀ। 

ਆਂਧਰਾ ਸਰਕਾਰ ਵੱਲੋਂ ਮੁਰਲੀ ਨਾਇਕ ਦੇ ਪਰਿਵਾਰ ਲਈ ਮੁਆਵਜ਼ੇ ਦਾ ਐਲਾਨ: ਆਂਧਰਾ ਪ੍ਰਦੇਸ਼ ਸਰਕਾਰ ਨੇ ਜੰਮੂ ਕਸ਼ਮੀਰ ਦੇ ਪੁਣਛ ’ਚ ਪਾਕਿਸਤਾਨੀ ਗੋਲਾਬਾਰੀ ’ਚ ਸ਼ਹੀਦ ਹੋਏ ਸੈਨਿਕ ਐੱਮ ਮੁਰਲੀ ਨਾਇਕ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਲੰਘੀ ਰਾਤ ਉਪ ਮੁੱਖ ਮੰਤਰੀ ਪਵਨ ਕਲਿਆਣ ਨੇ ਸ਼ਹੀਦ ਜਵਾਨ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਵੱਲੋਂ 25 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ।

ਊਧਮਪੁਰ ਏਅਰ ਬੇਸ ਦੀ ਰਾਖੀ ਕਰਦਾ ਜਵਾਨ ਸ਼ਹੀਦ- ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ’ਚ ਇੱਕ ਏਅਰਬੇਸ ’ਤੇ ਬੀਤੇ ਦਿਨ ਆਰਮੀ ਏਅਰ ਡਿਫੈਂਸ ਵੱਲੋਂ ਤਬਾਹ ਕੀਤੇ ਪਾਕਿਸਤਾਨੀ ਡਰੋਨ ਦੇ ਮਲਬੇ ਦੀ ਲਪੇਟ ਆਉਣ ਕਾਰਨ ਇੱਕ ਜਵਾਨ ਸ਼ਹੀਦ ਹੋ ਗਿਆ। ਇੱਕ ਅਧਿਕਾਰੀ ਨੇ ਦੱਸਿਆ ਕਿ ਘਟਨਾ ਸਮੇਂ ਜਵਾਨ ਡਿਊਟੀ ’ਤੇ ਤਾਇਨਾਤ ਸੀ। ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਸੁਰਿੰਦਰ ਸਿੰਘ ਮੋਗਾ ਦੀ ਸ਼ਹਾਦਤ ’ਤੇ ਦੁੱਖ ਜ਼ਾਹਿਰ ਕਰਦਿਆਂ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। 

ਸੂਬੇਦਾਰ ਮੇਜਰ ਪਵਨ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ: ਪਾਕਿਸਤਾਨੀ ਗੋਲਾਬਾਰੀ ’ਚ ਸ਼ਹੀਦ ਹੋਏ ਸੂਬੇਦਾਰ ਮੇਜਰ ਪਵਨ ਕੁਮਾਰ ਦਾ ਅੱਜ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਸਥਿਤ ਉਨ੍ਹਾਂ ਦੇ ਜੱਦੀ ਪਿੰਡ ’ਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਪੁੱਤਰ ਨੇ ਚਿਤਾ ਨੂੰ ਅਗਨੀ ਦਿਖਾਈ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸਰਕਾਰ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਜਦਕਿ ਖੇਤੀ ਮੰਤਰੀ ਚੰਦਰ ਕੁਮਾਰ, ਡਿਪਟੀ ਕਮਿਸ਼ਨਰ ਹੇਮਰਾਜ ਬੈਰਵਾ ਤੇ ਐੱਸਪੀ ਸ਼ਾਲਿਨੀ ਅਗਨੀਹੋਤਰੀ ਵੀ ਇਸ ਮੌਕੇ ਹਾਜ਼ਰ ਸਨ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਬਿਆਨ ਜਾਰੀ ਕਰਕੇ ਦੇਸ਼ ਦੀ ਰਾਖੀ ਕਰਦਿਆਂ ਪਵਨ ਕੁਮਾਰ ਦੇ ਸਰਵਉੱਚ ਬਲੀਦਾਨ ਨੂੰ ਯਾਦ ਕੀਤਾ। ਸ਼ਾਹਪੁਰ ਦੇ ਵਾਰਡ ਨੰਬਰ ਚਾਰ ਦੇ ਵਸਨੀਕ ਪਵਨ ਕੁਮਾਰ 25 ਪੰਜਾਬ ਰੈਜੀਮੈਂਟ ’ਚ ਤਾਇਨਾਤ ਸੀ ਤੇ ਉਸ ਦੇ ਪਿਤਾ ਗਰਾਜ ਸਿੰਘ ਦੀ ਭਾਰਤੀ ਸੈਨਾ ’ਚੋਂ ਸੇਵਾਮੁਕਤ ਹਵਾਲਦਾਰ ਹਨ।

Related posts

ਬਰਤਾਨੀਆ ਵਿੱਚ ਸਿੱਖ ਮਹਿਲਾ ਨਾਲ ਜਬਰ-ਜਨਾਹ

Current Updates

ਬਲੈਕਆਊਟ ਦਰਮਿਆਨ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼ ਵਿਚਾਲੇ ਮੈਚ ਰੱਦ

Current Updates

ਵਿਸ਼ਾਖਾਪਟਨਮ-  ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ (ਵਿਜ਼ਾਗ) ਸਥਿਤ ਇੱਕ ਨਿੱਜੀ ਸਕੂਲ ’ਚ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਅਧਿਆਪਕਾ ਵੱਲੋਂ ਕਥਿਤ ਤੌਰ ’ਤੇ ਥੱਪੜ ਮਾਰੇ ਜਾਣ ਤੋਂ ਬਾਅਦ ਛੇ ਸਾਲਾ ਮਾਸੂਮ ਬੱਚੇ ਦੀ ਜਮਾਤ ਵਿੱਚ ਹੀ ਮੌਤ ਹੋ ਗਈ। ਪੁਲੀਸ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕਿੰਡਰਗਾਰਟਨ (ਕੇ.ਜੀ.) ਦਾ ਵਿਦਿਆਰਥੀ ਆਪਣਾ ਹੋਮਵਰਕ ਚੈੱਕ ਕਰਵਾਉਣ ਲਈ ਅਧਿਆਪਕਾ ਦੀ ਡੈਸਕ ਕੋਲ ਲਾਈਨ ਵਿੱਚ ਖੜ੍ਹਾ ਸੀ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਬੱਚਾ ਆਪਣੀ ਸਲੇਟ ਲੈ ਕੇ ਖੜ੍ਹਾ ਸੀ ਅਤੇ ਕਾਫ਼ੀ ਘਬਰਾਇਆ ਹੋਇਆ ਰੋ ਰਿਹਾ ਸੀ। ਅਧਿਆਪਕਾ ਨੇ ਜਦੋਂ ਉਸ ਦੀ ਵਰਦੀ ਨੂੰ ਫੜਿਆ ਤਾਂ ਬੱਚਾ ਹੱਥ ਹਿਲਾ ਕੇ ਵਿਰੋਧ ਕਰਨ ਲੱਗਾ। ਇਸ ਤੋਂ ਬਾਅਦ ਅਧਿਆਪਕਾ ਨੇ ਬੱਚੇ ਨੂੰ ਆਪਣੇ ਵੱਲ ਖਿੱਚ ਕੇ ਕਥਿਤ ਤੌਰ ’ਤੇ ਥੱਪੜ ਮਾਰ ਦਿੱਤਾ। ਥੱਪੜ ਲੱਗਣ ਤੋਂ ਬਾਅਦ ਬੱਚਾ ਕੁਝ ਪਲ ਲਈ ਸ਼ਾਂਤ ਖੜ੍ਹਾ ਰਿਹਾ ਅਤੇ ਫਿਰ ਅਚਾਨਕ ਬੇਹੋਸ਼ ਹੋ ਕੇ ਅਧਿਆਪਕਾ ਦੀ ਗੋਦ ਵਿੱਚ ਡਿੱਗ ਪਿਆ। ਹਾਲਾਂਕਿ ਅਧਿਆਪਕਾ ਨੇ ਉਸ ਨੂੰ ਹੋਸ਼ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ, ਪਰ ਸਕੂਲ ਸਟਾਫ਼ ਵੱਲੋਂ ਹਸਪਤਾਲ ਲੈ ਕੇ ਜਾਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦਰਦਨਾਕ ਘਟਨਾ ਤੋਂ ਬਾਅਦ ਮਾਸੂਮ ਦੇ ਪਰਿਵਾਰਕ ਮੈਂਬਰਾਂ ਨੇ ਸਕੂਲ ਦੇ ਬਾਹਰ ਧਰਨਾ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਅਧਿਆਪਕਾ ਦੇ ਥੱਪੜ ਨਾਲ ਬੱਚਾ ਘਬਰਾ ਗਿਆ ਅਤੇ ਉਸ ਦੀ ਜਾਨ ਗਈ ਹੈ। ਪੁਲੀਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਭਾਰਤੀ ਨਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 194 ਤਹਿਤ ਸ਼ੱਕੀ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ। ਆਂਧਰਾ ਪ੍ਰਦੇਸ਼ ਦੇ ਸਿੱਖਿਆ ਮੰਤਰੀ ਨਾਰਾ ਲੋਕੇਸ਼ ਨੇ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬੱਚੇ ਦੀ ਮੌਤ ਬਹੁਤ ਹੀ ਦੁਖਦਾਈ ਹੈ ਅਤੇ ਦੋਸ਼ੀ ਅਧਿਆਪਕਾ ਸਮੇਤ ਸਕੂਲ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਮੰਤਰੀ ਨੇ ‘ਐਕਸ’ ’ਤੇ ਪੋਸਟ ਪਾ ਕੇ ਪੀੜਤ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਅਤੇ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਸਕੂਲ ਸਿੱਖਿਆ ਵਿਭਾਗ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਆਰ.ਜੇ.ਡੀ., ਡੀ.ਈ.ਓ. ਅਤੇ ਆਰ.ਡੀ.ਓ. ’ਤੇ ਆਧਾਰਿਤ ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਗਠਿਤ ਕਰ ਦਿੱਤੀ ਹੈ, ਜੋ ਘਟਨਾ ਦੀ ਤੱਥਾਂ ਸਮੇਤ ਜਾਂਚ ਕਰੇਗੀ। ਇਸ ਤੋਂ ਇਲਾਵਾ, ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਆਪਕਾਂ ਨੂੰ ਬੱਚਿਆਂ ਨਾਲ ਸੰਵੇਦਨਸ਼ੀਲਤਾ ਅਤੇ ਮਾਨਵਤਾਵਾਦੀ ਪਹੁੰਚ ਨਾਲ ਪੇਸ਼ ਆਉਣ ਲਈ ਜਾਗਰੂਕਤਾ ਪ੍ਰੋਗਰਾਮ ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

Current Updates

Leave a Comment