ਪਟਿਆਲਾ: ਸਿਵਲ ਪ੍ਰਸ਼ਾਸਨ ਵੱਲੋਂ ਇਥੋਂ ਦੇ ਰੋੜੀ ਕੁੱਟ ਮੁਹੱਲੇ ਦੇ ਨਿਵਾਸੀਆਂ ਨੂੰ ਮੁੜ ਮਕਾਨ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਹਨ। ਲੋਕਾਂ ਨੇ ਅੱਜ ਆਪਣੇ ਇਲਾਕੇ ਦੇ ਕੌਂਸਲਰ ਦਵਿੰਦਰਪਾਲ ਸਿੰਘ ਮਿੱਕੀ ਨਾਲ ਮੁਲਾਕਾਤ ਕੀਤੀ, ਜਿਸ ’ਤੇ ਕੌਂਸਲਰ ਨੇ ਇਹ ਮਾਮਲਾ ਵਿਧਾਇਕ ਅਜੀਤਪਾਲ ਕੋਹਲੀ ਕੋਲ਼ ਉਠਾਉਣ ਦਾ ਵਾਅਦਾ ਕਰਦਿਆਂ ਉਨ੍ਹਾਂ ਨਾਲ ਬੇਇਨਸਾਫੀ ਨਾ ਹੋਣ ਦੇਣ ਦਾ ਭਰੋਸਾ ਦਿਵਾਇਆ। ਜ਼ਿਕਰਯੋਗ ਹੈ ਕਿ ਇਨ੍ਹਾਂ ਪਰਿਵਾਰਾਂ ਨੇ ਇਥੇ ਛੋਟੀ ਨਦੀ ਨਾਲੋਂ ਲੰਘਦੀ ਸੜਕ ਦੇ ਕੰਢੇ ਮਕਾਨ ਬਣਾਏ ਹੋਏ ਹਨ, ਜਿਸ ਨੂੰ ਪਹਿਲਾਂ ਵੀ ਪ੍ਰਸ਼ਾਸਨ ਖਾਲੀ ਕਰਨ ਲਈ ਕਹਿ ਚੁੱਕਾ ਹੈ। ਇਨ੍ਹਾਂ ਗਰੀਬ ਪਰਿਵਾਰਾਂ ਨੂੰ ਆਪਣੇ ਸਿਰਾਂ ਤੋਂ ਛੱਤ ਖੁੱਸ ਜਾਣ ਦਾ ਡਰ ਸਤਾਉਂਦਾ ਰਹਿੰਦਾ ਹੈ, ਜਿਨ੍ਹਾਂ ਨੇ ਹਲਕਾ ਵਿਧਾਇਕ ਅਜੀਤਪਾਲ ਕੋਹਲੀ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨਾਲ ਅਜਿਹਾ ਧਰੋਹ ਨਾ ਕਮਾਇਆ ਜਾਵੇ।
previous post