ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਤੋਂ ਜਨੇਵਾ ਵਿੱਚ ਵਿਸ਼ਵ ਸਿਹਤ ਅਸੈਂਬਲੀ ਦੇ 78ਵੇਂ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਭਾਰਤ ਦੀ ਆਯੂਸ਼ਮਾਨ ਭਾਰਤ ਯੋਜਨਾ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਇਹ ਦੁਨੀਆ ਦਾ ਸਭ ਤੋਂ ਵੱਡਾ ਸਿਹਤ ਬੀਮਾ ਪ੍ਰੋਗਰਾਮ ਹੈ ਜੋ 58 ਕਰੋੜ ਲੋਕਾਂ ਨੂੰ ਕਵਰ ਕਰਦਾ ਹੈ ਅਤੇ ਉਨ੍ਹਾਂ ਨੂੰ ਮੁਫਤ ਇਲਾਜ ਪ੍ਰਦਾਨ ਕਰਦਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਵਿੱਚ ਹਿੱਸਾ ਲੈਣ ਲਈ ਦੇਸ਼ਾਂ ਨੂੰ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੂਨ ਵਿੱਚ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਆ ਰਿਹਾ ਹੈ। ਉਨ੍ਹਾਂ ਕਿਹਾ, ‘ਮੈਂ WHO ਅਤੇ ਸਾਰੇ ਮੈਂਬਰ ਦੇਸ਼ਾਂ ਨੂੰ INB ਸੰਧੀ ਦੀ ਸਫਲਤਾ ’ਤੇ ਵਧਾਈ ਦਿੰਦਾ ਹਾਂ। ਇਹ ਭਵਿੱਖ ਦੀਆਂ ਮਹਾਂਮਾਰੀ ਨਾਲ ਵਧੇਰੇ ਸਹਿਯੋਗ ਨਾਲ ਲੜਨ ਦੀ ਸਾਂਝੀ ਵਚਨਬੱਧਤਾ ਹੈ। ਆਓ ਇਹ ਯਕੀਨੀ ਬਣਾਈਏ ਕਿ ਕੋਈ ਵੀ ਪਿੱਛੇ ਨਾ ਰਹੇ।’