September 28, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ’ਚ ਬਦਲਿਆ ਮੌਸਮ ਦਾ ਮਿਜ਼ਾਜ

ਚੰਡੀਗੜ੍ਹ ’ਚ ਬਦਲਿਆ ਮੌਸਮ ਦਾ ਮਿਜ਼ਾਜ

ਚੰਡੀਗੜ੍ਹ-  ਚੰਡੀਗੜ੍ਹ ਵਿੱਚ ਅੱਜ ਬਾਅਦ ਦੁਪਹਿਰ ਕਰੀਬ ਚਾਰ ਵਜੇ ਹਨੇਰਾ ਛਾ ਗਿਆ। ਹਨੇਰੀ ਅਤੇ ਪਏ ਤੇਜ਼ ਮੀਂਹ ਨੇ ਮੌਸਮ ਖੁਸ਼ਗਵਾਰ ਕਰ ਦਿੱਤਾ। ਮੀਂਹ ਅਤੇ ਹਨੇਰੀ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਦਵਾ ਦਿੱਤੀ ਹੈ।

ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਗਰਮੀ ਦਾ ਕਹਿਰ ਜਾਰੀ ਸੀ ਜਿਸ ਨੇ ਆਮ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਸੀ ਪਰ ਸ਼ਾਮ ਨੂੰ 4 ਵਜੇ ਦੇ ਕਰੀਬ ਅਚਾਨਕ ਮੌਸਮ ਤਬਦੀਲ ਹੋ ਗਿਆ ਅਤੇ ਬੱਦਲਵਾਈ ਹੋ ਗਈ। ਇਸ ਤੋਂ ਬਾਅਦ 5 ਵਜੇ ਦੇ ਕਰੀਬ ਹਨੇਰਾ ਛਾ ਗਿਆ ਅਤੇ ਹਨੇਰੀ ਚੱਲ ਪਈ। ਹਨੇਰੀ ਤੋਂ ਬਾਅਦ ਪਏ ਤੇਜ਼ ਮੀਂਹ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਦਵਾਈ। ਵੱਡੀ ਗਿਣਤੀ ਵਿੱਚ ਲੋਕ ਮੀਂਹ ਦਾ ਆਨੰਦ ਮਾਣਦੇ ਹੋਏ ਦਿਖਾਈ ਦਿੱਤੇ।

Related posts

ਕੌਮੀ ਆਜ਼ਾਦੀ ਸੰਘਰਸ਼ ਅਤੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ-ਭਗਵੰਤ ਸਿੰਘ ਮਾਨ

Current Updates

ਮਨੀਪੁਰ: ਰਾਜਪਾਲ ਅਜੈ ਭੱਲਾ ਵੱਲੋਂ ਸੁਰੱਖਿਆ ਹਾਲਾਤ ਦੀ ਸਮੀਖਿਆ

Current Updates

ਲਿਵਰਪੂਲ ਦੀ ਵਿਕਟਰੀ ਪਰੇਡ ਵਿਚ ਵੜੀ ਕਾਰ, 50 ਜ਼ਖਮੀ

Current Updates

Leave a Comment