December 27, 2025
ਖਾਸ ਖ਼ਬਰਰਾਸ਼ਟਰੀ

ਵਿਆਹ ਤੋਂ ਪਰਤਦੇ ਸਮੇਂ ਪਰਿਵਾਰ ਨੂੰ ਹਾਦਸਾ, ਪੰਜ ਹਲਾਕ

ਵਿਆਹ ਤੋਂ ਪਰਤਦੇ ਸਮੇਂ ਪਰਿਵਾਰ ਨੂੰ ਹਾਦਸਾ, ਪੰਜ ਹਲਾਕ

ਯੂਪੀ- ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਦੇ ਇਕ ਖੱਡ ਵਿਚ ਡਿੱਗ ਜਾਣ ਕਾਰਨ ਉਸ ਵਿਚ ਸਵਾਰ ਪੰਜ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਛੇ ਸਾਲ ਦਾ ਇੱਕ ਬੱਚਾ ਵੀ ਸ਼ਾਮਲ ਹੈ। ਇਹ ਜਾਣਕਾਰੀ ਇਕ ਪੁਲੀਸ ਅਧਿਕਾਰੀ ਨੇ ਸ਼ਨਿੱਚਰਵਾਰ ਨੂੰ ਦਿੱਤੀ ਹੈ। ਜਾਣਕਾਰੀ ਮੁਤਾਬਕ ਮਾਰੇ ਗਏ ਵਿਅਕਤੀ ਇਕ ਵਿਆਹ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਘਰ ਪਰਤ ਰਹੇ ਸਨ।

ਸ਼ਾਹਾਬਾਦ ਸਰਕਲ ਅਫਸਰ ਅਨੁਜ ਮਿਸ਼ਰਾ ਨੇ ਕਿਹਾ, “ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਉਲਟ ਗਈ ਅਤੇ ਆਲਮਨਗਰ ਰੋਡ ‘ਤੇ ਇੱਕ ਖੱਡ ਵਿੱਚ ਡਿੱਗ ਗਈ, ਜਿਸ ਕਾਰਨ 11 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਤੁਰੰਤ ਕਮਿਊਨਿਟੀ ਹੈਲਥ ਸੈਂਟਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਇੱਕ ਬੱਚੇ ਸਮੇਤ ਪੰਜ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ।’’

ਉਨ੍ਹਾਂ ਕਿਹਾ, ‘‘ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।” ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਜਤਿੰਦਰ (22), ਆਕਾਸ਼ (18), ਸਿਧਾਰਥ (6), ਰਾਮੂ (35) ਅਤੇ ਜੌਹਰੀ (40) ਵਜੋਂ ਹੋਈ ਹੈ।

ਮ੍ਰਿਤਕ ਹਰਦੋਈ ਦੇ ਪਾਲੀ ਥਾਣਾ ਖੇਤਰ ਦੇ ਵਸਨੀਕ ਸਨ। ਮਿਸ਼ਰਾ ਨੇ ਕਿਹਾ ਕਿ ਇਹ ਹਾਦਸਾ ਸ਼ਨਿੱਚਰਵਾਰ ਤੜਕੇ 3 ਵਜੇ ਦੇ ਕਰੀਬ ਵਾਪਰਿਆ, ਜਦੋਂ ਉਹ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ।

ਪੁਲੀਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Related posts

ਦਿੱਲੀ ‘ਚ ਕੈਨੇਡੀਅਨ ਅੰਬੈਸੀ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ, ਬੈਰੀਕੇਡ ਤੋੜੇ

Current Updates

ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ: ਦੁਪਹਿਰ ਦੋ ਵਜੇ ਤਕ 30.21 ਫੀਸਦ ਪੋਲਿੰਗ, ਮਹਿਲਕਲਾਂ ’ਚ ਵਿਵਾਦ, ਅੰਮ੍ਰਿਤਸਰ ਜ਼ਿਲ੍ਹੇ ਦੇ ਦੋ ਪਿੰਡਾਂ ’ਚ ਪੋਲਿੰਗ ਰੱਦ

Current Updates

ਬੰਬ ਦੀ ਧਮਕੀ ਪਿੱਛੋਂ ਚੰਡੀਗੜ੍ਹ ਸਥਿਤ ਹਰਿਆਣਾ ਸਿਵਲ ਸਕੱਤਰੇਤ ਨੂੰ ਖ਼ਾਲੀ ਕਰਵਾਇਆ

Current Updates

Leave a Comment