December 31, 2025
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

RCB ਦੀ ਜਿੱਤ ਦੇ ਜਸ਼ਨ ਮਾਰੂ ਬਣੇ; ਬੰਗਲੁਰੂ ਕ੍ਰਿਕਟ ਸਟੇਡੀਅਮ ਦੇ ਬਾਹਰ ਭਗਦੜ ’ਚ 3 ਹਲਾਕ

RCB ਦੀ ਜਿੱਤ ਦੇ ਜਸ਼ਨ ਮਾਰੂ ਬਣੇ; ਬੰਗਲੁਰੂ ਕ੍ਰਿਕਟ ਸਟੇਡੀਅਮ ਦੇ ਬਾਹਰ ਭਗਦੜ ’ਚ 3 ਹਲਾਕ

ਚੰਡੀਗੜ੍ਹ- ਟੀਵੀ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਆਈਪੀਐਲ ਕ੍ਰਿਕਟ ਚੈਂਪੀਅਨਸ਼ਿਪ ਵਿਚ ਰਾਇਲ ਚੈਲੇਂਜਰਜ਼ ਬੰਗਲੁਰੂ (Royal Challengers Bengaluru – RCB) ਦੀ ਜਿੱਤ ਤੋਂ ਇੱਕ ਦਿਨ ਬਾਅਦ ਬੁੱਧਵਾਰ ਨੂੰ ਜਿੱਤ ਦੇ ਜਸ਼ਨਾਂ ਦੌਰਾਨ ਬੰਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਭਗਦੜ ਮੱਚਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।

ਜਾਣਕਾਰੀ ਸਟੇਡੀਅਮ ਦੇ ਬਾਹਰ ਭਾਰੀ ਭੀੜ ਇਕੱਠੀ ਹੋ ਗਈ ਸੀ, ਜਿਸ ਨੂੰ ਕਾਬੂ ਕਰਨਾ ਸੁਰੱਖਿਆ ਕਰਮਚਾਰੀਆਂ ਦੇ ਵੱਸ ਵਿਚ ਨਾ ਰਿਹਾ। ਸਮਝਿਆ ਜਾਂਦਾ ਹੈ ਕਿ ਇਸੇ ਕਾਰਨ ਇਹ ਹਾਦਸਾ ਹੋਇਆ ਹੈ।

ਇਸ ਦੇ ਮੱਦੇਨਜ਼ਰ ਚਿੰਨਾਸਵਾਮੀ ਸਟੇਡੀਅਮ (Chinnaswamy Stadium, Bengaluru) ਦੇ ਨੇੜੇ ਮੈਟਰੋ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਰਾਇਲ ਚੈਲੇਂਜਰਜ਼ ਬੰਗਲੁਰੂ ਨੇ ਬੁੱਧਵਾਰ ਨੂੰ ਅਹਿਮਦਾਬਾਦ ਵਿੱਚ ਆਈਪੀਐਲ ਫਾਈਨਲ ਵਿੱਚ ਪੰਜਾਬ ਕਿੰਗਜ਼ ਨੂੰ ਹਰਾਇਆ ਸੀ।

ਇਹ ਆਰਸੀਬੀ ਅਤੇ ਇਸਦੇ ਸਟਾਰ ਖਿਡਾਰੀ ਵਿਰਾਟ ਕੋਹਲੀ ਲਈ IPL ਖ਼ਿਤਾਬ ਦੀ ਪਹਿਲੀ ਜਿੱਤ ਸੀ।

Related posts

ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਪਰਿਵਾਰ ਨੇ ਮਨਜ਼ੂਰੀ ਦਿੱਤੀ

Current Updates

ਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ

Current Updates

ਚੰਡੀਗੜ੍ਹ ‘ਚ ਕੰਸਰਟ ਤੋਂ ਪਹਿਲਾਂ ਸੀ.ਐਮ ਮਾਨ ਨੂੰ ਮਿਲੇ ਦਿਲਜੀਤ ਦੋਸਾਂਝ, ਸੋਸ਼ਲ ਮੀਡੀਆ ‘ਤੇ ਲਿਖਿਆ- ਛੋਟੇ ਭਰਾ ਵਰਗਾ ਪਿਆਰ ਦਿੱਤਾ

Current Updates

Leave a Comment