September 16, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪਾਕਿ ਲਈ ਜਾਸੂਸੀ ਮਾਮਲਾ: ਜੋਤੀ ਮਲਹੋਤਰਾ ਦੇ ਸੰਪਰਕ ਵਿਚ ਸੀ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਯੂਟਿਊਬਰ

ਪਾਕਿ ਲਈ ਜਾਸੂਸੀ ਮਾਮਲਾ: ਜੋਤੀ ਮਲਹੋਤਰਾ ਦੇ ਸੰਪਰਕ ਵਿਚ ਸੀ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਯੂਟਿਊਬਰ

ਚੰਡੀਗੜ੍ਹ- ਦੇਸ਼ ਵਿਰੋਧੀ ਸਰਗਰਮੀਆਂ ਦੇ ਮਾਮਲੇ ਵਿਚ ਪੰਜਾਬ ਵਿਚ ਗ੍ਰਿਫਤਾਰ ਕੀਤਾ ਗਿਆ ਯੂਟਿਊਬਰ ਜੋਤੀ ਮਲਹੋਤਰਾ, ਜੋ ਕਿ ਗ੍ਰਿਫ਼ਤਾਰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ਾਂ ‘ਚ ਪਹਿਲਾਂ ਹੀ ਗ੍ਰਿਫ਼ਤਾਰ ਹੈ, ਦੇ ਨਾਲ ਸੰਭਾਵਤ ਤੌਰ ’ਤੇ ਨੇੜਲੇ ਸੰਪਰਕ ਵਿੱਚ ਰਿਹਾ ਹੈ। ਪੁਲੀਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲੀਸ ਅਨੁਸਾਰ ਪਹਿਲਾਂ ਇਕ ਅਤਿਵਾਦ-ਸਮਰਥਿਤ ਜਾਸੂਸੀ ਨੈੱਟਵਰਕ ਦਾ ਖੁਲਾਸਾ ਹੋਇਆ ਸੀ ਜੋ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਅਤੇ ਫੌਜੀ ਅਧਿਕਾਰੀਆਂ ਨਾਲ ਜੁੜਿਆ ਹੋਇਆ ਸੀ। ਰੂਪਨਗਰ ਜ਼ਿਲ੍ਹੇ ਦੇ ਮਾਹਲਾਂ ਪਿੰਡ ਦਾ ਨਿਵਾਸੀ ਜਸਬੀਰ ਸਿੰਘ, ਜੋ ‘Jann Mahal’ ਨਾਮ ਦਾ ਯੂਟਿਊਬ ਚੈਨਲ ਚਲਾਉਂਦਾ ਹੈ, ਉਸਦੇ ਸੰਬੰਧ ਇਕ ਪਾਕਿਸਤਾਨੀ ਖ਼ੁਫ਼ੀਆ ਏਜੰਟ (PIO) ਨਾਲ ਮਿਲੇ ਹਨ।

ਬੁੱਧਵਾਰ ਨੂੰ ਗ੍ਰਿਫਤਾਰੀ ਤੋਂ ਬਾਅਦ ਜਸਬੀਰ ਨੂੰ ਮੋਹਾਲੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਤਿੰਨ ਦਿਨ ਦੀ ਪੁਲਿਸ ਰਿਮਾਂਡ ‘ਚ ਭੇਜ ਦਿੱਤਾ ਗਿਆ। ਜਸਬੀਰ ਸਿੰਘ ਦੇ ਯੂਟਿਊਬ ਚੈਨਲ ’ਤੇ 11 ਲੱਖ ਤੋਂ ਵੱਧ ਸਬਸਕ੍ਰਾਈਬਰ ਹਨ। ਉਹ ਹਰਿਆਣਾ ਦੀ ਯੂਟਿਊਬਰ ਜੋਤੀ ਮਲ੍ਹੋਤਰਾ ਨਾਲ ਵੀ ਨੇੜਲੇ ਸੰਪਰਕ ਵਿੱਚ ਸੀ, ਜਿਸਨੂੰ ਪਹਿਲਾਂ ਹੀ ਜਾਸੂਸੀ ਦੇ ਦੋਸ਼ਾਂ ‘ਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਡੀਜੀਪੀ ਨੇ ਇਸ ਸਬੰਧੀ ਦੱਸਿਆ ਕਿ ਜਸਬੀਰ, ਦਿੱਲੀ ਵਿੱਚ ਪਾਕਿਸਤਾਨ ਨੈਸ਼ਨਲ ਡੇਅ ਦੇ ਸਮਾਰੋਹ ਵਿੱਚ ਵੀ ਗਿਆ ਸੀ, ਜਿੱਥੇ ਉਸ ਦੀ ਮੁਲਾਕਾਤ ਪਾਕਿਸਤਾਨੀ ਫੌਜੀ ਅਧਿਕਾਰੀਆਂ ਅਤੇ ਹੋਰ ਵਲੌਗਰਾਂ ਨਾਲ ਹੋਈ ਸੀ। ਉਹ 2020, 2021 ਅਤੇ 2024 ਵਿੱਚ ਪਾਕਿਸਤਾਨ ਗਿਆ ਸੀ। ਉਸ ਦੇ ਇਲੈਕਟ੍ਰਾਨਿਕ ਡਿਵਾਈਸਾਂ ’ਚੋਂ ਕਈ ਪਾਕਿਸਤਾਨੀ ਨੰਬਰ ਮਿਲੇ ਹਨ, ਜਿਨ੍ਹਾਂ ਦੀ ਹੁਣ ਵਿਸਥਾਰ ਨਾਲ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ।

Related posts

ਪੰਜਾਬ ਵਿੱਚ ਕੇਂਦਰੀ ਫੰਡਾਂ ਨਾਲ ਚੱਲ ਰਹੇ ਨੇ ਕੰਮ: ਜਾਖੜ

Current Updates

ਭਾਜਪਾ ਨੂੰ ਹੁਣ ਤੱਕ ਦੀ ਸਭ ਤੋਂ ਬੁਰੀ ਹਾਰ ਦੇਖਣੀ ਪਏਗੀ: ਕੇਜਰੀਵਾਲ

Current Updates

ਬਿਹਾਰ: ਰੇਲ ਗੱਡੀ ’ਤੇ ਪਥਰਾਅ, ਦੋ ਮੁਲਜ਼ਮ ਗ੍ਰਿਫ਼ਤਾਰ

Current Updates

Leave a Comment