September 26, 2026
ਅੰਤਰਰਾਸ਼ਟਰੀਖਾਸ ਖ਼ਬਰ

ਵਿਦੇਸ਼ ਵਿਦੇਸ਼ੀ ਵਿਦਿਆਰਥੀਆਂ ਨੂੰ ਗਰੀਨ ਕਾਰਡ ਦੇਣ ਦੇ ਚੋਣ ਵਾਅਦੇ ਤੋਂ ਮੁੱਕਰੇ ਟਰੰਪ

ਵਿਦੇਸ਼ ਵਿਦੇਸ਼ੀ ਵਿਦਿਆਰਥੀਆਂ ਨੂੰ ਗਰੀਨ ਕਾਰਡ ਦੇਣ ਦੇ ਚੋਣ ਵਾਅਦੇ ਤੋਂ ਮੁੱਕਰੇ ਟਰੰਪ

ਵਾਸ਼ਿੰਗਟਨ-  ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਨਿਵੇਕਲੀ ਤਜਵੀਜ਼ ਪੇਸ਼ ਕਰਦਿਆਂ ਸਾਰੇ ਵਿਦੇਸ਼ੀ ਵਿਦਿਆਰਥੀਆਂ ਦੇ ਅਮਰੀਕਾ ਤੋਂ ਗਰੈਜੂਏਟ ਹੋਣ ’ਤੇ ਉਨ੍ਹਾਂ ਨੂੰ ਗਰੀਨ ਕਾਰਡ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਉਹ ਇਸ ਵਾਅਦੇ ਤੋਂ ਮੁੱਕਰ ਗਏ ਹਨ। ਹਾਰਵਰਡ ਯੂਨੀਵਰਸਿਟੀ ’ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖ਼ਲੇ ’ਤੇ ਰੋਕ ਅਤੇ ਨਵੇਂ ਸਟੂਡੈਂਟ ਵੀਜ਼ਾ ਇੰਟਰਵਿਊ ਰੋਕਣ ਨਾਲ ਨੌਜਵਾਨ ਦੁਚਿੱਤੀ ’ਚ ਹਨ। ਉਨ੍ਹਾਂ ਨੂੰ ਜਾਪਦਾ ਹੈ ਕਿ ਟਰੰਪ ਜਾਣਬੁੱਝ ਕੇ ਵਿਦੇਸ਼ੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਟਰੰਪ ਨੇ ਚੋਣ ਪ੍ਰਚਾਰ ਦੌਰਾਨ ਇਕ ਪੋਡਕਾਸਟ ’ਚ ਵਿਦੇਸ਼ੀ ਵਿਦਿਆਰਥੀਆਂ ਦਾ ਅਮਰੀਕਾ ’ਚ ਸਵਾਗਤ ਕਰਨ ਦਾ ਬਿਆਨ ਦਿੱਤਾ ਸੀ ਪਰ ਹੁਣ ਉਹ ਇਮੀਗਰੇਸ਼ਨ ਰਾਹੀਂ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਉਂਝ ਹਾਰਵਰਡ ਮਾਮਲੇ ’ਚ ਸੰਘੀ ਜੱਜ ਨੇ ਟਰੰਪ ਦੇ ਹੁਕਮਾਂ ’ਤੇ ਆਰਜ਼ੀ ਰੋਕ ਲਗਾ ਦਿੱਤੀ ਹੈ। ਦੁਨੀਆ ਭਰ ਦੇ ਵਿਦਿਆਰਥੀਆਂ ਨੇ ਦਾਅਵਾ ਕੀਤਾ ਹੈ ਕਿ ਉਹ ਹੁਣ ਅਮਰੀਕਾ ’ਚ ਡਰ ਅਤੇ ਅਸੁਰੱਖਿਆ ਦੇ ਮਾਹੌਲ ’ਚ ਰਹਿ ਰਹੇ ਹਨ। ਕਈ ਵਿਦਿਆਰਥੀਆਂ ਨੇ ਘਰ ਜਾਣ ਦਾ ਫ਼ੈਸਲਾ ਵੀ ਟਾਲ ਦਿੱਤਾ ਹੈ।

Related posts

ਰਾਜਪਾਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ

Current Updates

ਬੱਚਿਆਂ ’ਤੇ ਕੋਈ ਦਬਾਅ ਨਾ ਪਏ: Supreme Court

Current Updates

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ

Current Updates

Leave a Comment