December 27, 2025
ਖਾਸ ਖ਼ਬਰਰਾਸ਼ਟਰੀ

ਹੁਣ ਚੰਡੀਗੜ੍ਹ ’ਚ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਮੁੱਖ ਸਕੱਤਰ ਦੀ ਪ੍ਰਵਾਨਗੀ ਨਾਲ ਹੀ ਹੋਇਆ ਕਰੇਗੀ

ਹੁਣ ਚੰਡੀਗੜ੍ਹ ’ਚ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਮੁੱਖ ਸਕੱਤਰ ਦੀ ਪ੍ਰਵਾਨਗੀ ਨਾਲ ਹੀ ਹੋਇਆ ਕਰੇਗੀ

ਚੰਡੀਗੜ੍ਹ- ਹੁਣ ਚੰਡੀਗੜ੍ਹ ਵਿਚ ਡਿਪਟੀ ਕਮਿਸ਼ਨਰਾਂ ਦੀ ਕੋਈ ਮੀਟਿੰਗ ਸੂਬੇ ਦੇ ਮੁੱਖ ਸਕੱਤਰ ਦੀ ਪ੍ਰਵਾਨਗੀ ਨਾਲ ਹੀ ਹੋ ਸਕੇਗੀ। ਪੰਜਾਬ ਦੇ ਪਰਸੋਨਲ ਵਿਭਾਗ ਨੇ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਜਾਰੀ ਕਰ ਕੇ ਇਹ ਹਦਾਇਤ ਦਿੱਤੀ ਹੈ।

ਪੱਤਰ ਵਿਚ ਕਿਹਾ ਗਿਆ ਹੈ ਕਿ ਡਿਪਟੀ ਕਮਿਸ਼ਨਰਜ਼ ਨੂੰ ਚੰਡੀਗੜ੍ਹ ਵਿਖੇ ਮੀਟਿੰਗਾਂ ਲਈ ਬੁਲਾਉਣ ਜਾਂ ਫਿਰ ਉਨ੍ਹਾਂ ਨਾਲ ਵੀਡੀਓ ਕਾਨਫਰੰਸ ਕਰਨ ਤੋਂ ਪਹਿਲਾਂ ਮੁੱਖ ਸਕੱਤਰ ਦੀ ਲਿਖਤੀ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ।

ਇਸ ਸਬੰਧੀ ਤਰਕ ਦਿੱਤਾ ਗਿਆ ਹੈ ਕਿ ਜਦੋਂ ਪ੍ਰਬੰਧਕੀ ਸਕੱਤਰ ਡਿਪਟੀ ਕਮਿਸ਼ਨਰਾਂ ਨੂੰ ਚੰਡੀਗੜ੍ਹ ਵਿਚ ਮੀਟਿੰਗ ਲਈ ਬੁਲਾਉਂਦੇ ਹਨ ਜਾਂ ਉਨ੍ਹਾਂ ਨਾਲ ਵੀਡੀਓ ਕਾਨਫਰੰਸ ਕਰਦੇ ਹਨ ਤਾਂ ਫੀਲਡ ਦਾ ਕੰਮ ਅਤੇ ਫੀਲਡ ਮੌਨੀਟਰਿੰਗ ਪ੍ਰਭਾਵਤ ਹੁੰਦੀ ਹੈ।

ਇਸ ਦੇ ਮੱਦੇਨਜ਼ਰ ਇਹ ਲਾਜ਼ਮੀ ਕਰ ਦਿੱਤਾ ਗਿਆ ਹੈ ਕਿ ਅਜਿਹੀ ਕਿਸੇ ਵੀ ਮੀਟਿੰਗ ਤੋਂ ਪਹਿਲਾਂ ਮੁੱਖ ਸਕੱਤਰ ਪੰਜਾਬ ਦੀ ਪ੍ਰਵਾਨਗੀ ਲਈ ਜਾਵੇ।

Related posts

ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਭਾਰਤ ਆਉਣਗੇ; ਮੋਦੀ ਸਰਕਾਰ ਨੂੰ ਵਪਾਰ ਸਮਝੌਤਾ ਸਿਰੇ ਚੜ੍ਹਨ ਦੀ ਉਮੀਦ

Current Updates

ਦੀਪਿਕਾ ਪਾਦੂਕੋਨ ‘ਕਾਲਕੀ 2898 ਏਡੀ’ ਦੇ ਸੀਕੁਅਲ ਵਿਚੋਂ ਬਾਹਰ

Current Updates

ਪਿਛਲੀਆਂ ਸਰਕਾਰਾਂ ਦੌਰਾਨ ਕਿਸਾਨਾਂ ਨੂੰ ਮਿਲਦੇ ਸਨ ਸਿਰਫ਼ 20 ਹਜ਼ਾਰ ਰੁਪਏ, ਮਾਨ ਸਰਕਾਰ ਨੇ ਇਸ ਵਿੱਚ ਕੀਤਾ 5 ਗੁਣਾ ਵਾਧਾ

Current Updates

Leave a Comment