October 9, 2026
ਅੰਤਰਰਾਸ਼ਟਰੀਖਾਸ ਖ਼ਬਰ

ਤਹਿਰਾਨ ਦੇ ਪਰਮਾਣੂ ਵਾਰਤਾ ਤੋਂ ਇਨਕਾਰ ਪਿੱਛੋਂ ਇਰਾਨ ਤੇ ਇਜ਼ਰਾਈਲ ਵੱਲੋਂ ਇਕ-ਦੂਜੇ ’ਤੇ ਹਮਲੇ

ਤਹਿਰਾਨ ਦੇ ਪਰਮਾਣੂ ਵਾਰਤਾ ਤੋਂ ਇਨਕਾਰ ਪਿੱਛੋਂ ਇਰਾਨ ਤੇ ਇਜ਼ਰਾਈਲ ਵੱਲੋਂ ਇਕ-ਦੂਜੇ ’ਤੇ ਹਮਲੇ

ਵਾਸ਼ਿੰਗਟਨ- ਇਰਾਨ ਵੱਲੋਂ ਇਕ ਦਿਨ ਪਹਿਲਾਂ ਕਿਸੇ ਹਮਲੇ ਜਾਂ ਧਮਕੀ ਦੇ ਡਰ ਤਹਿਤ ਪਰਮਾਣੂ ਗੱਲਬਾਤ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤੇ ਜਾਣ ਪਿੱਛੋਂ ਸ਼ਨਿੱਚਰਵਾਰ ਨੂੰ ਇਰਾਨ ਅਤੇ ਇਜ਼ਰਾਈਲ ਨੇ ਇਕ-ਦੂਜੇ ਦੇ ਟਿਕਾਣਿਆਂ ਉਤੇ ਤਾਜ਼ਾ ਹਮਲੇ ਕੀਤੇ ਹਨ, ਜਦੋਂਕਿ ਦੂਜੇ ਪਾਸੇ ਯੂਰਪ ਵੱਲੋਂ ਅਮਨ ਵਾਰਤਾ ਨੂੰ ਟੁੱਟਣ ਤੋਂ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਸ ਦੇ ਜਵਾਬ ਵਿਚ ਤਲ ਅਵੀਵ ਦੇ ਅਸਮਾਨ ਵਿੱਚ ਇਜ਼ਰਾਈਲ ਦੀ ਹਵਾਈ ਰੱਖਿਆ ਪ੍ਰਣਾਲੀ ਵੱਲੋਂ ਇਰਾਨੀ ਮਿਜ਼ਾਈਲਾਂ ਨੂੰ ਫੁੰਡਣ ਲਈ ਮਿਜ਼ਾਈਲਾਂ ਦਾਗੀਆਂ ਦਿਖਾਈ ਦੇ ਰਹੀਆਂ ਸਨ। ਇਸ ਕਾਰਨ ਤਲ ਅਵੀਵ ਮਹਾਂਨਗਰੀ ਖੇਤਰ ਵਿੱਚ ਧਮਾਕੇ ਗੂੰਜ ਰਹੇ ਸਨ।

ਦੂਜੇ ਪਾਸੇ ਇਜ਼ਰਾਈਲ ਨੇ ਵੀ ਇਰਾਨ ਵਿੱਚ ਮਿਜ਼ਾਈਲ ਸਟੋਰੇਜ ਅਤੇ ਲਾਂਚਿੰਗ ਬੁਨਿਆਦੀ ਢਾਂਚੇ ਦੇ ਸਥਾਨਾਂ ‘ਤੇ ਨਵੇਂ ਸਿਰਿਉਂ ਹਮਲੇ ਕੀਤੇ ਹਨ। ਇਜ਼ਰਾਈਲ ਦੀ ਕੌਮੀ ਐਮਰਜੈਂਸੀ ਸੇਵਾ ‘ਮੈਗੇਨ ਡੇਵਿਡ ਐਡੋਮ’ (Magen David Adom) ਨੇ ਕਿਹਾ ਕਿ ਦੱਖਣੀ ਇਜ਼ਰਾਈਲ ਵਿੱਚ ਵੀ ਸਾਇਰਨ ਵੱਜੇ।

ਇੱਕ ਇਜ਼ਰਾਈਲੀ ਫੌਜੀ ਅਧਿਕਾਰੀ ਨੇ ਕਿਹਾ ਕਿ ਇਰਾਨ ਨੇ ਪੰਜ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ, ਪਰ ਕਿਸੇ ਸ਼ੁਰੂਆਤੀ ਜਾਨੀ ਨੁਕਸਾਨ ਦੀ ਰਿਪੋਰਟ ਨਹੀਂ ਹੈ। ਐਮਰਜੈਂਸੀ ਸੇਵਾ ਵੱਲੋਂ ਜਾਰੀ ਤਸਵੀਰਾਂ ਵਿਚ ਮੱਧ ਇਜ਼ਰਾਈਲ ਵਿੱਚ ਇੱਕ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਦੀ ਛੱਤ ‘ਤੇ ਅੱਗ ਦੀਆਂ ਲਾਟਾਂ ਉੱਠਦੀਆਂ ਦਿਖਾਈ ਦੇ ਰਹੀਆਂ ਸਨ।

Related posts

ਮਹਿਲਾ ਕ੍ਰਿਕਟ ਵਿਸ਼ਵ ਕੱਪ: ਭਾਰਤ ਵੱਲੋਂ ਆਸਟਰੇਲੀਆ ਨੂੰ 331 ਦੌੜਾਂ ਦਾ ਟੀਚਾ

Current Updates

ਜਗਮਨ ਸਮਰਾ ਨੇ ਮਾਸਕ ਲਗਵਾ ਕੇ ਕਿਸੇ ਤੋਂ ਫੇਕ ਵੀਡੀਓ ਬਣਵਾਈ: ਭਗਵੰਤ ਮਾਨ

Current Updates

ਸੁਪਰੀਮ ਕੋਰਟ ਦਾ ਅਹਿਮ ਬਿਆਨ: NALSAR ਵਿਦਿਆਰਥੀਆਂ ਨੂੰ ਵਿਰੋਧ ਕਰਨ ਦਾ ਪੂਰਾ ਅਧਿਕਾਰ, BCI ਕੋਲ ਰੋਕਣ ਦਾ ਹੱਕ ਨਹੀਂ

Current Updates

Leave a Comment