December 1, 2025
ਖਾਸ ਖ਼ਬਰਪੰਜਾਬਰਾਸ਼ਟਰੀ

ਮਜੀਠੀਆ ਨਾਲ ਮੇਰੇ ਵਿਚਾਰਧਾਰਕ ਵੱਖਰੇਵੇਂ ਹਨ ਤੇ ਰਹਿਣਗੇ, ਪਰ ਪਰਿਵਾਰ ਦੀ ਇੱਜ਼ਤ ਸਾਰਿਆਂ ਦੀ ਸਾਂਝੀ: ਕੁੰਵਰ ਵਿਜੈ ਪ੍ਰਤਾਪ

ਮਜੀਠੀਆ ਨਾਲ ਮੇਰੇ ਵਿਚਾਰਧਾਰਕ ਵੱਖਰੇਵੇਂ ਹਨ ਤੇ ਰਹਿਣਗੇ, ਪਰ ਪਰਿਵਾਰ ਦੀ ਇੱਜ਼ਤ ਸਾਰਿਆਂ ਦੀ ਸਾਂਝੀ: ਕੁੰਵਰ ਵਿਜੈ ਪ੍ਰਤਾਪ

ਅੰਮ੍ਰਿਤਸਰ- ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪਿਛਲੇ ਦਿਨੀਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਸਮੇਂ ਸਰਕਾਰ ਦੀ ਇਸ ਕਾਰਵਾਈ ’ਤੇ ਆਪਣੇ ਪ੍ਰਤੀਕਰਮ ਵਿਚ ਕਿਹਾ ਸੀ ਕਿ ਜਦੋਂ ਸ੍ਰੀ ਮਜੀਠੀਆ 2022 ਵਿੱਚ ਡਰੱਗ ਮਾਮਲੇ ਵਿੱਚ ਜੇਲ੍ਹ ਵਿੱਚ ਸੀ ਤਾਂ ‘ਮਾਨ ਸਾਹਬ’ ਦੀ ਸਰਕਾਰ ਨੇ ਪੁੱਛਗਿੱਛ ਤੱਕ ਨਹੀਂ ਕੀਤੀ, ਚਲਾਨ ਨਹੀਂ ਪੇਸ਼ ਕੀਤਾ ਅਤੇ ਜ਼ਮਾਨਤ ਕਰਵਾ ਦਿੱਤੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਬਰਗਾੜੀ ਬੇਅਦਬੀ ਦੇ ਇਨਸਾਫ਼ ਵੇਲੇ ਵੀ ਸਰਕਾਰ ਨੇ ਦੋਸ਼ੀ ਪਰਿਵਾਰ ਨਾਲ ਸਮਝੌਤਾ ਕਰ ਲਿਆ। ਦੱਸ ਦੇਈਏ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਆਪਣੇ ਇਸੇ ਪ੍ਰਤੀਕਰਮ ਕਾਰਨ ਹੀ ਪਾਰਟੀ ਵਿੱਚੋਂ ਪੰਜ ਸਾਲ ਲਈ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ’ਤੇ ਪਾਰਟੀ ਵਿਰੋਧੀ ਸਰਗਰਮੀਆਂ ਦਾ ਦੋਸ਼ ਲਾਇਆ ਗਿਆ ਹੈ।

ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ 25 ਜੂਨ ਨੂੰ ਇਕ ਫੇਸਬੁੱਕ ਪੋਸਟ ਵਿਚ ਕਿਹਾ ਸੀ, ‘‘ਮਜੀਠੀਆ ਨਾਲ ਮੇਰੇ ਵਿਚਾਰਧਾਰਕ ਮਤਭੇਦ ਹਨ ਅਤੇ ਰਹੇਗਾ, ਪਰ ਪਰਿਵਾਰ ਦੀ ਇੱਜ਼ਤ ਸਾਰਿਆਂ ਦੀ ਸਾਂਝੀ ਹੁੰਦੀ ਹੈ, ਚਾਹੇ ਉਹ ਨੇਤਾ ਹੋਵੇ, ਅਭਿਨੇਤਾ ਹੋਵੇ, ਅਮੀਰ ਹੋਵੇ ਜਾਂ ਗਰੀਬ ਹੋਵੇ, ਦੋਸਤ ਹੋਵੇ ਜਾਂ ਦੁਸ਼ਮਣ। ਤੜਕੇ ਕਿਸੇ ਦੇ ਘਰ ’ਤੇ ਰੇਡ ਮਾਰਨਾ ਨੀਤੀ ਦੇ ਖਿਲਾਫ਼ ਹੈ।’’ ਸਾਬਕਾ ਪੁਲੀਸ ਅਧਿਕਾਰੀ ਨੇ ਦੋਸ਼ ਲਾਇਆ ਸੀ ਕਿ ਹਰੇਕ ਸਰਕਾਰ ਨੇ ਪੁਲੀਸ ਤੇ ਵਿਜੀਲੈਂਸ ਦੀ ਆਪਣੇ ਫਾਇਦੇ ਲਈ ਵਰਤੋਂ ਕੀਤੀ, ਪਰ ਸਿੱਟਾ ਕੋਈ ਨਹੀਂ ਨਿਕਲਿਆ। ‘ਆਪ’ ਵਿਧਾਇਕ ਨੇ ਕਿਹਾ, ‘‘ਕਿਸੇ ਨਾਲ ਮੇਰਾ ਸਿਆਸੀ ਤੌਰ ’ਤੇ ਮਤਭੇਦ ਹੋ ਸਕਦਾ ਹੈ, ਵਿਚਾਰਧਾਰਕ ਵੱਖਰੇਵਾਂ ਹੋ ਸਕਦਾ ਹੈ, ਪਰ ਨੀਤੀ, ਧਰਮ ਤੇ ਦਿਆਨਤਦਾਰੀ ਦੀ ਗੱਲ ਹੋਵੇ ਤਾਂ ਚਰਚਾ ਕਰਨੀ ਲਾਜ਼ਮੀ ਹੋ ਜਾਂਦੀ ਹੈ।’’

ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਫੇਸਬੁੱਕ ਪੋਸਟ ਵਿਚ ਅੱਗੇ ਕਿਹਾ, ‘‘ਜਦੋਂ ਮਜੀਠੀਆ ਕਾਂਗਰਸ ਸਰਕਾਰ ਵੇਲੇ ਦਰਜ ਹੋਏ ਮੁਕੱਦਮੇ ਵਿੱਚ ਜੇਲ੍ਹ ਵਿੱਚ ਸਨ ਤਾਂ ਮਾਨ ਸਰਕਾਰ ਨੇ ਕੋਈ ਰਿਮਾਂਡ ਨਹੀਂ ਲਿਆ ਅਤੇ ਕੋਈ ਪੁੱਛਗਿੱਛ ਨਹੀਂ ਕੀਤੀ ਗਈ, ਬਾਅਦ ਵਿੱਚ ਸਰਕਾਰੀ ਤੰਤਰ ਨੇ ਜ਼ਮਾਨਤ ਕਰਵਾ ਦਿੱਤੀ ਸੀ। ਹਾਈ ਕੋਰਟ ਨੇ ਇਸ ਆਧਾਰ ’ਤੇ ਜ਼ਮਾਨਤ ਦਿੱਤੀ ਕਿ ਜੇਕਰ ਪੁਲੀਸ ਨੂੰ ਪੁੱਛਗਿੱਛ ਵਾਸਤੇ ਲੋੜੀਂਦਾ ਨਹੀਂ ਹਨ ਤਾਂ ਕਸਟਡੀ ਵਿੱਚ ਰੱਖਣਾ ਕਾਨੂੰਨ ਖ਼ਿਲਾਫ਼ ਹੈ।’’

ਉਨ੍ਹਾਂ ਕਿਹਾ, ‘‘ਜਦੋਂ ਮਜੀਠੀਆ ਕਸਟਡੀ ਵਿੱਚ ਸੀ ਤਾਂ ਸਰਕਾਰ ਨੇ ਜ਼ਮਾਨਤ ਕਰਵਾ ਦਿੱਤੀ ਤੇ ਹੁਣ ਨੋਟਿਸ ਜਾਰੀ ਕਰਕੇ ਪੁੱਛਗਿੱਛ ਕੀਤੀ ਜਾਂਦੀ ਹੈ ਤੇ ਅੱਜ ਘਰ ’ਤੇ ਰੇਡ ਕੀਤਾ ਜਾ ਰਿਹਾ ਹੈ ਅਤੇ ਬਹੁ-ਬੇਟੀ ਦੀ ਇੱਜ਼ਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।’’

Related posts

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਮੁਖ ਮੰਤਰੀ ਮਾਨ ਦੁਆਰਾ

Current Updates

ਮਹਾਰਾਸ਼ਟਰ: ਭੰਡਾਰਾ ਜ਼ਿਲ੍ਹੇ ਦੇ ਅਸਲਾ ਫੈਕਟਰੀ ਵਿੱਚ ਧਮਾਕੇ ਕਾਰਨ ਅੱਠ ਹਲਾਕ

Current Updates

ਫੌਜ ਦੀ ਤੋਪਖਾਨਾ ਰੈਜੀਮੈਂਟ ‘ਚ ਪਹਿਲੀ ਵਾਰ ਪੰਜ ਮਹਿਲਾ ਅਫਸਰਾਂ ਦੀ ਤਾਇਨਾਤੀ

Current Updates

Leave a Comment