ਅਨੰਤਨਾਗ- ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਮੁੱਖ ਖੇਤਰਾਂ ਵਿੱਚ ਨਿਰੀਖਣ ਕੀਤਾ ਅਮਰਨਾਥ ਯਾਤਰਾ 3 ਜੁਲਾਈ ਨੂੰ ਸ਼ੁਰੂ ਹੋਣ ਵਾਲੀ ਹੈ ਜਿਸ ਲਈ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਬਲਾਂ ਵੱਲੋਂ ਕਈ ਖੇਤਰਾਂ ਦੀ ਜਾਂਚ ਕੀਤੀ ਗਈ ਤੇ ਰਾਮਬਨ ਅਤੇ ਪਹਿਲਗਾਮ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਵੱਡੀ ਗਿਣਤੀ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਸੁਰੱਖਿਆ ਅਧਿਕਾਰੀਆਂ ਨੇ ਅਮਰਨਾਥ ਯਾਤਰਾ ਦੇ ਸ਼ੁਰੂ ਹੋਣ ਤੋਂ ਪਹਿਲਾਂ ਅਨੰਤਨਾਗ, ਬਨਿਹਾਲ, ਰਾਮਬਨ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਜ਼ਿਕਰਯੋਗ ਹੈ ਕਿ ਅਮਰਨਾਥ ਯਾਤਰਾ ਬਾਲਟਾਲ ਅਤੇ ਪਹਿਲਗਾਮ ਮਾਰਗਾਂ ਤੋਂ ਸ਼ੁਰੂ ਹੋਵੇਗੀ।
ਇਸ ਤੋਂ ਪਹਿਲਾਂ ਦਿਨ ਵੇਲੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਲਈ ਲੋੜੀਂਦੇ ਪ੍ਰਬੰਧਾਂ ਬਾਰੇ ਗੱਲ ਕੀਤੀ।
ਉਨ੍ਹਾਂ ਕਿਹਾ ਕਿ ਉਪ ਰਾਜਪਾਲ (ਐਲਜੀ) ਮਨੋਜ ਸਿਨਹਾ ਨੇ ਤੀਰਥ ਯਾਤਰਾ ਤੋਂ ਪਹਿਲਾਂ ਦੋ ਮੀਟਿੰਗਾਂ ਕੀਤੀਆਂ। ਪਹਿਲੀ ਮੀਟਿੰਗ ਸਿਆਸੀ ਪਾਰਟੀਆਂ ਨਾਲ ਅਤੇ ਦੂਜੀ ਸਿਵਲ ਸੁਸਾਇਟੀ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਜਿਸ ਵਿਚ ਯਾਤਰੀਆਂ ਲਈ ਢੁਕਵੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ।
ਉਨ੍ਹਾਂ ਕਿਹਾ ਕਿ ਇਸ ਯਾਤਰਾ ਲਈ 2 ਜੁਲਾਈ ਨੂੰ ਜੰਮੂ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਇਸ ਯਾਤਰਾ ਲਈ ਵੱਡੀ ਗਿਣਤੀ ਸ਼ਰਧਾਲੂਆਂ ਨੇ ਵਿਸ਼ੇਸ਼ ਸੈਂਟਰਾਂ ਵਿਚ ਜਾ ਕੇ ਰਜਿਸਟਰੇਸ਼ਨ ਕਰਵਾਈ। ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਵਿਚ ਅਮਰਨਾਥ ਯਾਤਰਾ ਲਈ ਉਤਸ਼ਾਹ ਪਾਇਆ ਜਾ ਰਿਹਾ ਹੈ।