ਅੰਮ੍ਰਿਤਸਰ- ਅੰਮ੍ਰਿਤਸਰ ਦੇ ਮਹਿਤਾ ਨੇੜੇ ਪਿੰਡ ਚੰਨਣ ਕੇ ਵਿਖੇ ਅੱਜ ਦਿਨ-ਦਿਹਾੜੇ ਇੱਕ 28 ਸਾਲਾ ਨੌਜਵਾਨ ਜੁਗਰਾਜ ਸਿੰਘ ਉਰਫ ਤੋਤਾ ਦੀ ਗੈਂਗ ਹਿੰਸਾ ਦੀ ਇੱਕ ਘਟਨਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜੁਗਰਾਜ ਸਿੰਘ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇੱਕ ਜਗਰੂਪ ਰੂਪਾ ਦਾ ਭਰਾ ਸੀ।
ਸੂਤਰਾਂ ਅਨੁਸਾਰ ਤਿੰਨ ਅਣਪਛਾਤੇ ਹਮਲਾਵਰ ਮੋਟਰਸਾਈਕਲ ‘ਤੇ ਪਿੰਡ ਵਿੱਚ ਪਹੁੰਚੇ ਅਤੇ ਉਨ੍ਹਾਂ ਜੁਗਰਾਜ ਸਿੰਘ ‘ਤੇ ਨੇੜਿਓਂ ਗੋਲੀਆਂ ਚਲਾਈਆਂ। ਦੱਸਣ ਮੁਤਾਬਕ ਹਮਲਾਵਰਾਂ ਨੇ ਜੁਗਰਾਜ ਨੂੰ ਬਹੁਤ ਨੇੜਿਉ ਨਿਸ਼ਾਨਾ ਬਣਾਇਆ ਅਤੇ ਉਹ ਮੌਕੇ ‘ਤੇ ਹੀ ਦਮ ਤੋੜ ਗਿਆ।
ਪੁਲੀਸ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਫੁਟੇਜ ਨੂੰ ਘੋਖਿਆ ਜਾ ਰਿਹਾ। ਇਹ ਵੀ ਪਤਾ ਲੱਗਾ ਹੈ ਕਿ ਇੱਕ ਗੈਂਗਸਟਰ ਗਰੁੱਪ ਵੱਲੋਂ ਇਸ ਸਬੰਧ ਵਿੱਚ ਸੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕਰ ਕੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਗਈ ਹੈ।