December 1, 2025
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ‘ਆਪ’ ਤੋਂ ਅਸਤੀਫਾ

ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ‘ਆਪ’ ਤੋਂ ਅਸਤੀਫਾ

ਚੰਡੀਗੜ੍ਹ- ਆਮ ਆਦਮੀ ਪਾਰਟੀ ਵੱਲੋਂ ਦੋ ਦਿਨ ਪਹਿਲਾਂ ਮੁਅੱਤਲ ਕੀਤੇ ਗਏ ਵਿਧਾਨ ਸਭਾ ਹਲਕਾ ਰੂਪਨਗਰ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਸੰਦੋਆ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ।

ਸ੍ਰੀ ਸੰਦੋਆ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 5 ਜੁਲਾਈ ਨੂੰ ਉਨ੍ਹਾਂ ਦੇ ਹਲਕੇ ਵਿੱਚ ਤੇਜ਼ ਰਫ਼ਤਾਰ ਕਾਰ ਚਾਰ ਜਣਿਆਂ ਨੂੰ ਟੱਕਰ ਮਾਰ ਕੇ ਫਰਾਰ ਹੋ ਗਈ ਸੀ। ਇਸ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਜਦੋਂ ਕਿ ਤਿੰਨ ਹੋਰ ਲੜਕੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਮੁਲਜ਼ਮਾਂ ਖਿਲਾਫ ਕਾਰਵਾਈ ਕਰਨ ਦੀ ਥਾਂ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ।

ਇਸ ਦੇ ਰੋਸ ਵਿੱਚ ਇਲਾਕੇ ਦੇ ਲੋਕਾਂ ਵੱਲੋਂ ਪ੍ਰਦਰਸ਼ਨ ਕੀਤੇ ਗਏ ਜਿਸ ਵਿੱਚ ਉਨ੍ਹਾਂ ਨੇ ਸ਼ਾਮਲ ਹੋ ਕੇ ਲੋਕਾਂ ਦੀ ਆਵਾਜ਼ ਚੁੱਕੀ ਹੈ। ਇਸ ਦੇ ਬਾਵਜੂਦ ਪੁਲੀਸ ਵੱਲੋਂ ਅਸਲ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।

ਸਾਬਕਾ ਵਿਧਾਇਕ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਆਵਾਜ਼ ਚੁੱਕਣ ਕਰਕੇ ਪਾਰਟੀ ਨੇ ਉਨ੍ਹਾਂ ਨੂੰ ਦੋ ਦਿਨ ਪਹਿਲਾਂ ਮੁਅੱਤਲ ਕਰ ਦਿੱਤਾ ਸੀ ਪਰ ਅੱਜ ਉਹ ਖੁਦ ਹੀ ਪਾਰਟੀ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਆਵਾਜ਼ ਨੂੰ ਇਸੇ ਤਰ੍ਹਾਂ ਚੁੱਕਦੇ ਰਹਿਣਗੇ।

Related posts

ਸਿਪਾਹੀ ਤੋਂ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕਰਦਾ ਮੁਲਜ਼ਮ ਪੁਲੀਸ ਗੋਲੀ ਨਾਲ ਜ਼ਖ਼ਮੀ

Current Updates

ਇਕ-ਦੂਜੀ ਨਾਲ ਟਕਰਾਉਣ ਕਾਰਨ ਦੋ ਮਾਲ ਗੱਡੀਆਂ ਪਟੜੀ ਤੋਂ ਉਤਰੀਆਂ

Current Updates

ਪ੍ਰੋਫੈਸਰ ਨਾਲ ਲੜਾਈ ਕਾਰਨ NSA ਤਹਿਤ ਜੇਲ੍ਹ ਬੰਦ ਲਾਅ ਵਿਦਿਆਰਥੀ ਦੀ ਰਿਹਾਈ ਦੇ ਹੁਕਮ

Current Updates

Leave a Comment