ਅੰਮ੍ਰਿਤਸਰ- ਕਰਨਾਟਕ ਵਿੱਚ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦਾ ਇਤਿਹਾਸ ਕੰਨੜ ਭਾਸ਼ਾ ਵਿੱਚ ਸੰਗ੍ਰਹਿਤ ਕੀਤਾ ਜਾਵੇਗਾ। ਸੂਬੇ ਅੰਦਰ ਸਿੱਖੀ ਪ੍ਰਚਾਰ ਅਤੇ ਵਿਸ਼ੇਸ਼ ਕਰਕੇ ਬੱਚਿਆਂ ਨੂੰ ਪੰਜਾਬੀ ਅਤੇ ਗੁਰਬਾਣੀ ਦੀ ਜਾਣਕਾਰੀ ਦੇਣ ਲਈ ਪ੍ਰਚਾਰਕ ਭੇਜੇ ਜਾਣਗੇ ਅਤੇ ਗੁਰੂ ਘਰ ਵਿਖੇ ਲਾਇਬਰੇਰੀ ਲਈ ਕਿਤਾਬਾਂ ਭੇਜੀਆਂ ਜਾਣਗੀਆਂ। ਇਹ ਦਾਅਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ, ਜੋ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਬੰਗਲੁਰੂ ਵਿੱਚ ਗਏ ਹੋਏ ਹਨ।
