December 1, 2025
ਖਾਸ ਖ਼ਬਰਰਾਸ਼ਟਰੀ

ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਫਾਂਸੀ ਦੀ ਸਜ਼ਾ ’ਤੇ ਕਾਰਵਾਈ ਮੁਲਤਵੀ

ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਫਾਂਸੀ ਦੀ ਸਜ਼ਾ ’ਤੇ ਕਾਰਵਾਈ ਮੁਲਤਵੀ

ਸਰਕਾਰੀ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਯਮਨ ਵਿੱਚ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੀ ਭਾਰਤੀ ਨਰਸ ਕੇਰਲ ਦੀ ਨਿਮਿਸ਼ਾ ਪ੍ਰਿਆ (Nimisha Priya) ਦੀ ਫਾਂਸੀ ਦੀ ਕਾਰਵਾਈ ਯਮਨ ਦੇ ਅਧਿਕਾਰੀਆਂ ਨੇ ਮੁਲਤਵੀ ਕਰ ਦਿੱਤੀ ਹੈ। ਉਸ ਨੂੰ ਫਾਂਸੀ ਦੇਣ ਲਈ ਬੁੱਧਵਾਰ ਦੀ ਤਰੀਕ ਤੈਅ ਕੀਤੀ ਗਈ ਸੀ।

ਕੇਰਲ ਦੇ ਪਲੱਕੜ ਜ਼ਿਲ੍ਹੇ ਦੇ ਕੋਲੇਨਗੋਡ ਦੀ ਰਹਿਣ ਵਾਲੀ ਪ੍ਰਿਆ ਨੂੰ ਜੁਲਾਈ 2017 ਵਿੱਚ ਹੋਈ ਇੱਕ ਯਮਨੀ ਨਾਗਰਿਕ ਦੀ ਹੱਤਿਆ ਦਾ ਦੋਸ਼ੀ ਪਾਇਆ ਗਿਆ ਹੈ।

ਸੂਤਰਾਂ ਨੇ ਦੱਸਿਆ ਕਿ ਇਹ ਪਤਾ ਲੱਗਾ ਹੈ ਕਿ ਯਮਨ ਦੇ ਸਥਾਨਕ ਅਧਿਕਾਰੀਆਂ ਨੇ 16 ਜੁਲਾਈ ਨੂੰ ਨਿਰਧਾਰਤ ਫਾਂਸੀ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਹਾਲ ਹੀ ਦੇ ਦਿਨਾਂ ਵਿੱਚ ਪ੍ਰਿਆ ਦੇ ਪਰਿਵਾਰ ਨੂੰ ਦੂਜੀ ਧਿਰ ਨਾਲ “ਆਪਸੀ ਸਹਿਮਤੀ ਵਾਲੇ” ਹੱਲ ‘ਤੇ ਪਹੁੰਚਣ ਲਈ ਹੋਰ ਸਮਾਂ ਮੰਗਣ ਲਈ ਠੋਸ ਯਤਨ ਕੀਤੇ ਹਨ।

2020 ਵਿੱਚ, ਇੱਕ ਯਮਨ ਦੀ ਅਦਾਲਤ ਨੇ ਉਸਨੂੰ ਮੌਤ ਦੀ ਸਜ਼ਾ ਸੁਣਾਈ ਅਤੇ ਦੇਸ਼ ਦੀ ਸੁਪਰੀਮ ਜੁਡੀਸ਼ੀਅਲ ਕੌਂਸਲ ਨੇ ਨਵੰਬਰ 2023 ਵਿੱਚ ਇਸ ਸਜ਼ਾ ਖ਼ਿਲਾਫ਼ ਉਸਦੀ ਅਪੀਲ ਖਾਰਜ ਕਰ ਦਿੱਤੀ। 38 ਸਾਲਾ ਨਰਸ ਇਸ ਸਮੇਂ ਯਮਨ ਦੀ ਰਾਜਧਾਨੀ ਸਨਾ ਦੀ ਇੱਕ ਜੇਲ੍ਹ ਵਿੱਚ ਬੰਦ ਹੈ, ਜੋ ਕਿ ਇਰਾਨ ਸਮਰਥਿਤ ਹੂਥੀ/ਹੋਸੀ (Houthis) ਬਾਗ਼ੀਆਂ ਦੇ ਕੰਟਰੋਲ ਹੇਠ ਹੈ।

ਸੂਤਰਾਂ ਨੇ ਕਿਹਾ ਕਿ ਭਾਰਤ ਸਰਕਾਰ ਸ਼ੁਰੂ ਤੋਂ ਹੀ ਇਸ ਮਾਮਲੇ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਨਾਲ ਜੁੜੀਆਂ ਸੰਵੇਦਨਸ਼ੀਲਤਾਵਾਂ ਦੇ ਬਾਵਜੂਦ, ਭਾਰਤੀ ਅਧਿਕਾਰੀ ਸਥਾਨਕ ਜੇਲ੍ਹ ਅਧਿਕਾਰੀਆਂ ਅਤੇ ਸਰਕਾਰੀ ਵਕੀਲ ਦੇ ਦਫ਼ਤਰ ਨਾਲ ਨਿਯਮਤ ਸੰਪਰਕ ਵਿੱਚ ਰਹੇ ਹਨ, ਜਿਸ ਕਾਰਨ ਸੁਣਵਾਈ ਮੁਲਤਵੀ ਹੋ ਗਈ।

ਪ੍ਰਿਆ ਦੀ ਮਾਂ ਪ੍ਰੇਮਾਕੁਮਾਰੀ ਨੇ ਉਸਦੀ ਰਿਹਾਈ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਪਿਛਲੇ ਸਾਲ ਯਮਨ ਦੀ ਯਾਤਰਾ ਕੀਤੀ ਸੀ। ਭਾਰਤੀ ਪੱਖ ਨੇ “ਦੀਅਤ” ਜਾਂ “ਬਲੱਡ ਮਨੀ” ਦਾ ਭੁਗਤਾਨ ਕਰਕੇ ਪ੍ਰਿਆ ਦੀ ਰਿਹਾਈ ਯਕੀਨੀ ਬਣਾਉਣ ਦਾ ਵਿਕਲਪ ਵੀ ਤਲਾਸ਼ਿਆ ਸੀ। ਪਰ ਪਤਾ ਲੱਗਾ ਹੈ ਕਿ ਇਸ ਵਿੱਚ ਵੀ ਕੁਝ ਸਮੱਸਿਆਵਾਂ ਵੀ ਆਈਆਂ।

ਸਰਕਾਰ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਹ ਭਾਰਤੀ ਨਰਸ ਨੂੰ ਫਾਂਸੀ ਤੋਂ ਬਚਾਉਣ ਲਈ “ਜਿੰਨਾ ਸੰਭਵ ਹੋ ਸਕੇ” ਕੋਸ਼ਿਸ਼ਾਂ ਕਰ ਰਹੀ ਹੈ, ਪਰ ਇਸ ਸਬੰਧੀ ਉਸ ਦੇ ਹੱਥ ਵੱਸ ਬਹੁਤਾ ਕੁਝ ਨਹੀਂ ਹੈ।

Related posts

ਘੱਗਰ ਦਾ ਪਾਣੀ ਚੜ੍ਹਨ ਕਾਰਨ ਪਟਿਆਲਾ ਦੇ ਪਿੰਡਾਂ ’ਚ ਅਲਰਟ ਜਾਰੀ

Current Updates

ਕਾਮੇਡੀਅਨ ਕਪਿਲ ਸ਼ਰਮਾ ਰੈਸਟੋਰੈਂਟ ਗੋਲੀਬਾਰੀ ਮਾਮਲਾ; ਦਿੱਲੀ ਪੁਲੀਸ ਨੇ ਗੈਂਗਸਟਰ ਨੂੰ ਕੀਤਾ ਗ੍ਰਿਫ਼ਤਾਰ

Current Updates

ਪਾਕਿ ਵੱਲੋਂ ਸਹਿਮਤੀ ਤੋਂ ਕੁਝ ਘੰਟੇ ਬਾਅਦ ਹੀ ਗੋਲੀਬੰਦੀ ਦੀ ਉਲੰਘਣਾ

Current Updates

Leave a Comment