December 1, 2025
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਹਵਾਈ ਅੱਡੇ ’ਤੇ ਦੋ ਯਾਤਰੀਆਂ ਕੋਲੋਂ 96 ਲੱਖ ਰੁਪਏ ਦਾ ਸੋਨਾ ਬਰਾਮਦ

ਅੰਮ੍ਰਿਤਸਰ ਹਵਾਈ ਅੱਡੇ ’ਤੇ ਦੋ ਯਾਤਰੀਆਂ ਕੋਲੋਂ 96 ਲੱਖ ਰੁਪਏ ਦਾ ਸੋਨਾ ਬਰਾਮਦ

ਅੰਮ੍ਰਿਤਸਰ- ਕਸਟਮ ਵਿਭਾਗ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਯਾਤਰੀਆਂ ਨੂੰ 960 ਗ੍ਰਾਮ ਸੋਨੇ ਸਮੇਤ ਕਾਬੂ ਕੀਤਾ ਹੈ, ਜਿਸ ਦੀ ਬਾਜ਼ਾਰ ਵਿੱਚ ਕੀਮਤ ਕਰੀਬ 96 ਲੱਖ ਰੁਪਏ ਦੱਸੀ ਜਾਂਦੀ ਹੈ।

ਕਸਟਮ ਅਧਿਕਾਰੀਆਂ ਨੇ ਦੱਸਿਆ ਕਿ ਇਹ ਯਾਤਰੀ ਕੋਲਕਾਤਾ ਤੋਂ ਇੰਡੀਗੋ ਦੀ ਉਡਾਣ ਰਾਹੀ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜੇ ਸਨ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਜਦੋਂ ਇਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਐਕਸਰੇ ਸਕੈਨਿੰਗ ਦੌਰਾਨ ਇਨ੍ਹਾਂ ਕੋਲੋਂ ਇਹ ਸੋਨਾ ਬਰਾਮਦ ਹੋਇਆ ਹੈ।

ਇਕ ਯਾਤਰੀ ਕੋਲੋਂ 49.50 ਲੱਖ ਰੁਪਏ ਮੁੱਲ ਦਾ 495.54 ਗ੍ਰਾਮ ਸੋਨਾ ਅਤੇ ਦੂਜੇ ਯਾਤਰੀ ਕੋਲੋਂ 47.24 ਲੱਖ ਰੁਪਏ ਮੁੱਲ ਦਾ 472.93 ਗਰਾਮ ਸੋਨਾ ਬਰਾਮਦ ਹੋਇਆ ਹੈ। ਦੋਵਾਂ ਯਾਤਰੀਆਂ ਕੋਲੋਂ ਕਰੀਬ 968.47 ਗਰਾਮ ਸੋਨਾ ਮਿਲਿਆ ਹੈ, ਜਿਸ ਦੀ ਕੀਮਤ 96,75,015 ਰੁਪਏ ਦੱਸੀ ਜਾਂਦੀ ਹੈ। ਕਸਟਮ ਵਿਭਾਗ ਨੇ ਸੋਨੇ ਨੂੰ ਜ਼ਬਤ ਕਰ ਲਿਆ ਤੇ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

Related posts

ਭਰਤੀ ਪ੍ਰੀਖਿਆਵਾਂ ’ਚ ਹਾਸਲ ਅੰਕ ਨਿਜੀ ਜਾਣਕਾਰੀ ਨਹੀਂ, ਇਨ੍ਹਾਂ ਨੂੰ ਜੱਗਜ਼ਾਹਰ ਕੀਤਾ ਜਾ ਸਕਦੈ: ਹਾਈ ਕੋਰਟ

Current Updates

ਤਾਮਿਲ ਨਾਡੂ ਵਿਚ ਡੀਜ਼ਲ ਲਿਜਾ ਰਹੀ ਮਾਲਗੱਡੀ ਨੂੰ ਅੱਗ ਲੱਗੀ

Current Updates

ਭਾਰੀ ਬਾਰਸ਼ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਨੇ ਤਿਆਰੀ ਕਸੀ: ਮੀਤ ਹੇਅਰ

Current Updates

Leave a Comment