December 1, 2025
ਖਾਸ ਖ਼ਬਰਰਾਸ਼ਟਰੀ

ਜਬਰ-ਜਨਾਹ ਮਾਮਲਾ: ਜੇਡੀ(ਐੱਸ) ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਉਮਰ ਕੈਦ

ਜਬਰ-ਜਨਾਹ ਮਾਮਲਾ: ਜੇਡੀ(ਐੱਸ) ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਉਮਰ ਕੈਦ

ਬੰਗਲੁਰੂ- ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਸੰਸਦ ਮੈਂਬਰ ਅਤੇ ਜੇਡੀ(ਐੱਸ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ Prajwal Revanna ਨੂੰ ਜਬਰ-ਜਨਾਹ ਮਾਮਲੇ ਵਿੱਚ ਸ਼ਨਿੱਚਰਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇਸ ਦੇ ਨਾਲ ਹੀ ਦਸ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ। ਵਿਧਾਇਕਾਂ ਤੇ ਸੰਸਦ ਮੈਂਬਰਾਂ ਦੀ ਵਿਸ਼ੇਸ਼ ਅਦਾਲਤ ਦੇ ਜੱਜ ਸੰਤੋਸ਼ ਗਜਾਨਨ ਨੇ 34 ਸਾਲਾ ਪ੍ਰਜਵਲ ਨੂੰ ਉਸ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਅਤੇ ਜਬਰ-ਜਨਾਹ ਦੇ ਚਾਰ ਮਾਮਲਿਆਂ ਵਿੱਚ ਸ਼ੁੱਕਰਵਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ।

ਇਹ ਮਾਮਲਾ ਹਾਸਨ ਜ਼ਿਲ੍ਹੇ ਦੇ ਹੋਲੇਨਰਸੀਪੁਰਾ ਵਿੱਚ ਪਰਿਵਾਰ ਦੇ ਗੰਨੀਕਾਡਾ ਫਾਰਮ ਹਾਊਸ ਵਿੱਚ ਕੰਮ ਕਰਨ ਵਾਲੀ 48 ਸਾਲਾ ਔਰਤ ਨਾਲ ਸਬੰਧਤ ਹੈ। ਦੋਸ਼ ਹੈ ਕਿ ਉਸ ਨਾਲ 2021 ਵਿੱਚ ਦੋ ਵਾਰ ਜਬਰ-ਜਨਾਹ ਕੀਤਾ ਗਿਆ ਅਤੇ ਮੁਲਜ਼ਮ ਨੇ ਇਸ ਘਟਨਾ ਨੂੰ ਆਪਣੇ ਮੋਬਾਈਲ ਫੋਨ ’ਤੇ ਰਿਕਾਰਡ ਕਰ ਲਿਆ ਸੀ। ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪ੍ਰਜਵਲ ਰੇਵੰਨਾ Prajwal Revanna ਵਿਰੁੱਧ ਚਾਰ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਸ ਵਿਰੁੱਧ ਮਾਮਲਿਆਂ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਸੀ।

ਪ੍ਰਜਵਲ ਰੇਵੰਨਾ Prajwal Revanna ਸਾਬਕਾ ਪ੍ਰਧਾਨ ਮੰਤਰੀ ਅਤੇ ਜੇਡੀ(ਐੱਸ) ਦੇ ਮੁਖੀ ਐੱਚ ਡੀ ਦੇਵਗੌੜਾ ਦਾ ਪੋਤਰਾ ਹੈ। ਇਹ ਮਾਮਲੇ 26 ਅਪ੍ਰੈਲ 2024 ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਹਾਸਨ ਵਿੱਚ ਕਥਿਤ ਤੌਰ ’ਤੇ ਪ੍ਰਜਵਲ ਰੇਵੰਨਾ Prajwal Revanna ਨਾਲ ਸਬੰਧਤ ਅਸ਼ਲੀਲ ਵੀਡੀਓਜ਼ ਵਾਲੀਆਂ ਪੈਨ-ਡਰਾਈਵਾਂ ਦੇ ਵਾਇਰਲ ਹੋਣ ਤੋਂ ਬਾਅਦ ਸਾਹਮਣੇ ਆਏ ਸਨ।

ਹੋਲੇਨਰਸੀਪੁਰਾ ਟਾਊਨ ਪੁਲੀਸ ਸਟੇਸ਼ਨ ਵਿੱਚ ਦਰਜ ਇੱਕ ਮਾਮਲੇ ਦੇ ਸਬੰਧ ਵਿੱਚ ਉਸ ਨੂੰ ਪਿਛਲੇ ਸਾਲ 31 ਮਈ ਨੂੰ ਜਰਮਨੀ ਤੋਂ ਬੰਗਲੁਰੂ ਹਵਾਈ ਅੱਡੇ ’ਤੇ ਪਹੁੰਚਣ ’ਤੇ ਐੱਸਆਈਟੀ ਨੇ ਗ੍ਰਿਫ਼ਤਾਰ ਕਰ ਲਿਆ ਸੀ। ਉਸ ਵਿਰੁੱਧ ਮਾਮਲੇ ਦਰਜ ਹੋਣ ਤੋਂ ਬਾਅਦ ਜੇਡੀ(ਐੱਸ) ਨੇ ਉਸ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਸੀ।

Related posts

ਸੁਪਰੀਮ ਕੋਰਟ ਦੇ ਸਾਬਕਾ ਜੱਜ ਮਦਨ ਲੋਕੁਰ ਯੂਐੱਨ ਇੰਟਰਲ ਜਸਟਿਸ ਕੌਂਸਲ ਦੇ ਚੇਅਰਪਰਸਨ ਨਿਯੁਕਤ

Current Updates

ਰਾਬੜੀ ਦੇਵੀ ਦੀਆਂ ਪਟੀਸ਼ਨਾਂ ’ਤੇ ਸੀਬੀਆਈ ਤੇ ਈਡੀ ਤੋਂ ਜਵਾਬ ਮੰਗਿਆ

Current Updates

ਰੱਖਿਆ ਮੰਤਰਾਲੇ ਵੱਲੋਂ ਸਾਬਕਾ ਫੌਜੀਆਂ ਤੇ ਪਰਿਵਾਰਾਂ ਨੂੰ ਮਿਲਦੀਆਂ ਤਿੰਨ ਗ੍ਰਾਂਟਾਂ ਵਿਚ ਦੁੱਗਣਾ ਵਾਧਾ

Current Updates

Leave a Comment