December 27, 2025
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਸਰਕਾਰ ਵੱਲੋਂ ਸਹਾਇਤਾ-ਪ੍ਰਾਪਤ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ ਆਰਥਿਕ ਤੰਗੀ ਵਿੱਚ ਧੱਕਿਆ :- ਭਾਜਪਾ

ਪੰਜਾਬ ਸਰਕਾਰ ਵੱਲੋਂ ਸਹਾਇਤਾ-ਪ੍ਰਾਪਤ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ ਆਰਥਿਕ ਤੰਗੀ ਵਿੱਚ ਧੱਕਿਆ :- ਭਾਜਪਾ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਸਿੱਖਿਆ ਖੇਤਰ ਵਿੱਚ ਪੂਰੀ ਤਰ੍ਹਾਂ ਨਾਕਾਮ ਕਰਾਰ ਦਿੰਦੇ ਹੋਏ ਕਿਹਾ ਕਿ ਇਹ “ਝੂਠੀ ਸਿੱਖਿਆ ਕ੍ਰਾਂਤੀ” ਹੈ, ਜਿਸ ਨੇ ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਤਨਖਾਹਾਂ ਤੱਕ ਨਹੀਂ ਦੇ ਰਹੀ, ਜਿਸ ਕਰਕੇ ਉਹ ਵਿੱਤੀ ਸੰਕਟ ਫਸਦੇ ਜਾ ਰਹੇ ਹਨ।

ਸ਼ਰਮਾ ਨੇ ਕਿਹਾ ਕਿ ਰਿਪੋਰਟਾਂ ਮੁਤਾਬਕ, ਸਰਕਾਰੀ ਸਹਾਇਤਾ ਪ੍ਰਾਪਤ (ਐਡਿਡ) ਸਕੂਲਾਂ ਦੇ ਅਧਿਆਪਕਾਂ ਨੂੰ ਪਿਛਲੇ 4 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਹੈਰਾਨੀਜਨਕ ਗੱਲ ਇਹ ਹੈ ਕਿ C&V ਅਧਿਆਪਕਾਂ ਪਿਛਲੇ 16 ਮਹੀਨਿਆਂ ਤੋਂ ਤਨਖਾਹ ਲਈ ਤਰਸ ਰਹੇ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਜਨਵਰੀ ਅਤੇ ਮਾਰਚ 2025 ਤੋਂ ਬਾਅਦ ਤਨਖਾਹ ਨਹੀਂ ਮਿਲੀ, ਅਤੇ ਕੁਝ ਸਕੂਲਾਂ ਨੂੰ 2024 ਦੀ ਗ੍ਰਾਂਟ ਵੀ ਹੁਣ ਤੱਕ ਜਾਰੀ ਨਹੀਂ ਕੀਤੀ ਗਈ। ਇਸ ਲਾਪਰਵਾਹੀ ਕਾਰਨ ਅਧਿਆਪਕਾਂ ਨੂੰ ਆਪਣੇ ਘਰ ਚਲਾਉਣ ਲਈ ਕਰਜ਼ੇ ਲੈਣੇ ਪੈ ਰਹੇ ਹਨ।

ਸ਼ਰਮਾ ਨੇ ਕਿਹਾ ਕਿ ਜਦੋਂ ਪੰਜਾਬ ਦੇ ਅਧਿਆਪਕ ਆਪਣੀ ਜਿੰਦਗੀ ਦੀਆਂ ਬੁਨਿਆਦੀ ਲੋੜਾਂ ਲਈ ਸੰਘਰਸ਼ ਕਰ ਰਹੇ ਹਨ, ਤਦ ਮੁੱਖ ਮੰਤਰੀ ਭਗਵੰਤ ਮਾਨ ਹਰ ਰੋਜ਼ ਨਵੇਂ ਕਰਜ਼ੇ ਲੈ ਕੇ ਪੰਜਾਬ ਦੇ ਟੈਕਸਦਾਤਾਵਾਂ ਦਾ ਪੈਸਾ ਅਰਵਿੰਦ ਕੇਜਰੀਵਾਲ ਲਈ ਪ੍ਰਾਈਵੇਟ ਜੈੱਟਾਂ, ਅਤੇ ਝੂਠੇ ਪ੍ਰਚਾਰ ‘ਤੇ ਖਰਚ ਕਰ ਰਹੇ ਹਨ। ਉਨ੍ਹਾਂ ਕਿਹਾ, “ਪੰਜਾਬੀਆਂ ਦਾ ਖੂਨ-ਪਸੀਨੇ ਦਾ ਪੈਸਾ ਨਾ ਸਿੱਖਿਆ ਲਈ ਵਰਤਿਆ ਜਾ ਰਿਹਾ ਹੈ ਤੇ ਨਾ ਅਧਿਆਪਕਾਂ ਦੀਆਂ ਤਨਖਾਹਾਂ ਲਈ, ਸਗੋਂ ਕੇਜਰੀਵਾਲ ਦੀ ਰਾਜਨੀਤਿਕ ਸ਼ੌਕ ‘ਤੇ ਬਰਬਾਦ ਹੋ ਰਿਹਾ ਹੈ।”

ਭਾਜਪਾ ਪੰਜਾਬ ਨੇ ਮੰਗ ਕੀਤੀ ਹੈ ਕਿ ਸਰਕਾਰ ਤੁਰੰਤ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਸਾਰੀਆਂ ਬਕਾਇਆ ਤਨਖਾਹਾਂ ਅਤੇ ਗ੍ਰਾਂਟ ਜਾਰੀ ਕਰੇ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ, “ਆਪ ਸਰਕਾਰ ਨੇ ਸਿੱਖਿਆ ਕ੍ਰਾਂਤੀ ਦੇ ਸੁਪਨੇ ਵਿਖਾ ਕੇ ਸੱਤਾ ਹਾਸਲ ਕੀਤੀ ਸੀ, ਪਰ ਅਸਲੀਅਤ ਇਹ ਹੈ ਕਿ ਅੱਜ ਅਧਿਆਪਕ ਆਪਣੀ ਤਨਖਾਹ ਲਈ ਸੰਘਰਸ਼ ਕਰਨ ‘ਤੇ ਮਜਬੂਰ ਹਨ। ਇਹ ਪੰਜਾਬ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਪੰਜਾਬੀਆਂ ਨਾਲ ਵੱਡਾ ਧੋਖਾ ਹੈ।”

Related posts

ਦੁਨੀਆ ਭਰ ‘ਚ ਫੇਸਬੁੱਕ ਤੇ ਇੰਸਟਾਗ੍ਰਾਮ ਹੋਏ ਡਾਊਨ, ਯੂਜ਼ਰਸ ਹੋ ਰਹੇ ਹਨ ਪ੍ਰੇਸ਼ਾਨ

Current Updates

ਕੁਦਰਤ ਦਾ ਕਹਿਰ: ਪਿੰਡ-ਪਿੰਡ, ਸ਼ਹਿਰ-ਸ਼ਹਿਰ

Current Updates

ਹਾਈ ਕੋਰਟ ਨੇ ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ ਵਧਾਈ, ਭਵਿੱਖ ’ਚ ਗ੍ਰਿਫ਼ਤਾਰੀ ਤੋਂ ਪਹਿਲਾਂ ਕੋਰਟ ਨੂੰ ਸੂਚਿਤ ਕਰਨ ਦੇ ਹੁਕਮ

Current Updates

Leave a Comment