December 27, 2025
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਕੌਲਜੀਅਮ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਜੱਜ ਦੀ ਨਿਯੁਕਤੀ ਨੂੰ ਮਨਜ਼ੂਰੀ

ਸੁਪਰੀਮ ਕੋਰਟ ਕੌਲਜੀਅਮ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਜੱਜ ਦੀ ਨਿਯੁਕਤੀ ਨੂੰ ਮਨਜ਼ੂਰੀ

ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਕੌਲਜੀਅਮ (Supreme Court collegium) ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਦੇ ਜੱਜ ਵਜੋਂ ਇੱਕ ਨਿਆਂਇਕ ਅਧਿਕਾਰੀ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਚੀਫ਼ ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਕੌਲਜੀਅਮ ਨੇ ਹਾਈ ਕੋਰਟ ਦੇ ਜੱਜ ਵਜੋਂ ਰਮੇਸ਼ ਕੁਮਾਰੀ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੌਲਜੀਅਮ ਵਿੱਚ ਜਸਟਿਸ ਸੂਰਿਆ ਕਾਂਤ ਅਤੇ ਵਿਕਰਮ ਨਾਥ ਵੀ ਸ਼ਾਮਲ ਹਨ। ਇਸ ਨੇ ਵੀਰਵਾਰ ਨੂੰ ਹੋਈ ਇੱਕ ਮੀਟਿੰਗ ਵਿੱਚ ਇਸ ਸਬੰਧੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ਸਬੰਧੀ ਇੱਕ ਮਤਾ ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਔਨਲਾਈਨ ਸਾਂਝਾ ਕੀਤਾ ਗਿਆ ਸੀ।

Related posts

ਚੰਡੀਗੜ੍ਹ ਪ੍ਰੈੱਸ ਕਲੱਬ ’ਚ ਭਾਰ ਘਟਾਉਣ ਦੇ ਮੁਕਾਬਲੇ

Current Updates

ਦੱਖਣੀ ਕੋਰੀਆ ’ਚ ਜਹਾਜ਼ ਹਾਦਸਾਗ੍ਰਸਤ, 176 ਮੌਤਾਂ

Current Updates

ਸੈਣੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਡਿੱਗਿਆ

Current Updates

Leave a Comment