December 1, 2025
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਨੇ ਵਿਦਿਆਰਥਣਾਂ ਨਾਲ ਮਨਾਈ ਰੱਖੜੀ: ਤਸਵੀਰਾਂ ਕੀਤੀਆਂ ਸਾਂਝੀਆਂ

ਪ੍ਰਧਾਨ ਮੰਤਰੀ ਮੋਦੀ ਨੇ ਵਿਦਿਆਰਥਣਾਂ ਨਾਲ ਮਨਾਈ ਰੱਖੜੀ: ਤਸਵੀਰਾਂ ਕੀਤੀਆਂ ਸਾਂਝੀਆਂ

ਦੇਸ਼ ਭਰ ਵਿੱਚ ਅੱਜ ਰੱਖੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਭਰਾ-ਭੈਣ ਦੇ ਰਿਸ਼ਤੇ ਨੂੰ ਸਮਰਪਿਤ ਇਸ ਤਿਉਹਾਰ ‘ਤੇ ਦਿੱਲੀ ਦੇ ਵਿਖੇ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਸਥਾਨ ‘ਤੇ ਸਕੂਲੀ ਵਿਦਿਆਰਥੀ ਅਤੇ ਅਧਿਆਤਮਕ ਸੰਗਠਨ ਬ੍ਰਹਮਾ ਕੁਮਾਰੀ ਦੇ ਮੈਂਬਰ ਪਹੁੰਚੇ।ਦਿੱਲੀ ਦੇ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਸਥਾਨ ‘ਤੇ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਨ੍ਹਾਂ ਵਿਦਿਆਰਥਣਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਗੁੱਟ ‘ਤੇ ਰੱਖੜੀ ਬੰਨ੍ਹੀ ਅਤੇ ਉਨ੍ਹਾਂ ਦੀ ਲੰਬੀ ਉਮਰ ਲਈ ਪ੍ਰਾਰਥਨਾ ਕੀਤੀ।ਇਸ ਦੌਰਾਨ ਇਕ ਵਿਦਿਆਰਥਣ ਨੇ ਆਪਰੇਸ਼ਨ ਸਿੰਧੂਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੀ ‘ਯੋਧਾ’ ਕਹਿ ਕੇ ਪ੍ਰਸ਼ੰਸਾ ਕੀਤੀ। ਇਸ ਦੌਰਾਨ ਇੱਕ ਸਕੂਲੀ ਵਿਦਿਆਰਥਣ ਨੇ ਕਿਹਾ, “ਮੇੈਂ ਮੋਦੀ ਚਾਚਾ ਲਈ ਮੋਰ ਵਾਲੀ ਰੱਖੜੀ ਲੈ ਕੇ ਆਈ ਹਾਂ।”

ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਕ ਪੋਸਟ ਵਿੱਚ ਲਿਖਿਆ, “ ਸਾਰੇ ਦੇਸ਼ ਵਾਸੀਆਂ ਨੁੂੰ ਰੱਖੜੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।”

Related posts

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਅਧਿਕਾਰ ਰੱਖਿਆ ਕਮਿਸ਼ਨ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

Current Updates

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ

Current Updates

ਧੋਖਾਧੜੀ ਦੇ ਮਾਮਲੇ ਅਦਾਕਾਰ ਧਰਮਿੰਦਰ ਨੂੰ ਸੰਮਨ ਜਾਰੀ

Current Updates

Leave a Comment