August 12, 2026
ਖਾਸ ਖ਼ਬਰਪੰਜਾਬਰਾਸ਼ਟਰੀ

ਹੁਸ਼ਿਆਰਪੁਰ ’ਚ ਦੋ ਅਣਪਛਾਤਿਆਂ ਵੱਲੋਂ ਸਮਾਜ ਸੇਵੀ ਤੇ ਯੂਟਿਊਬਰ ਸੈਮ ਦੇ ਘਰ ’ਤੇ firing

ਹੁਸ਼ਿਆਰਪੁਰ ’ਚ ਦੋ ਅਣਪਛਾਤਿਆਂ ਵੱਲੋਂ ਸਮਾਜ ਸੇਵੀ ਤੇ ਯੂਟਿਊਬਰ ਸੈਮ ਦੇ ਘਰ ’ਤੇ firing

ਹੁਸ਼ਿਆਰਪੁਰ- ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਅੱਜ ਤੜਕਸਾਰ ਇੱਥੇ ਮਾਡਲ ਟਾਊਨ ’ਚ ਰਹਿੰਦੇ ਸਮਾਜ ਸੇਵੀ ਅਤੇ ਯੂਟਿਊਬਰ ਸੈਮ ਦੇ ਘਰ ’ਤੇ ਗੋਲੀਆਂ ਚਲਾਈਆਂ ਗਈਆਂ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ।

ਪੁਲੀਸ ਮੁਤਾਬਕ ਦੱਸਿਆ ਕਿ ਇਹ ਘਟਨਾ ਵੱਡੇ ਤੜਕੇ ਲਗਪਗ ਇੱਕ ਵਜੇ ਵਾਪਰੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਯੂਟਿਊਬਰ ਸਿਮਰਨ ਸਿੰਕਦ ਉਰਫ਼ ਸੈਮ ਦੇ ਘਰ ਨੇੜੇ ਪਹੁੰਚ ਕੇ ਮੁੱਖ ਗੇਟ ’ਤੇ ਫਾਇਰਿੰਗ ਕੀਤੀ। ਹਾਲਾਂਕਿ ਇਸ ਗੋਲੀਬਾਰੀ ਵਿੱਚ ਕੋਈ ਵੀ ਜ਼ਖ਼ਮੀ ਨਹੀਂ ਹੋਇਆ। ਮਾਡਲ ਟਾਊਨ ਥਾਣੇ ਦੇ ਸਬ-ਇੰਸਪੈਕਟਰ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਮੌਕੇ ਕਾਰਤੂਸਾਂ ਦੇ ਦੋ ਖੋਲ ਬਰਾਮਦ ਹੋਏ ਹਨ।

ਸਿਕੰਦ ਨੇ ਦਾਅਵਾ ਕੀਤਾ ਕਿ ਭੱਟੀ ਨੇ ਉਸ ਨੂੰ ਉਸ ਦੇ ਘਰ ’ਤੇ ਗਰਨੇਡ ਨਾਲ ਹਮਲਾ ਕਰਨ ਦੀ ਧਮਕੀ ਦਿੱਤੀ ਸੀ। ਇਸ ਮਗਰੋਂ ਯੂਟਿਊਬਰ ਨੂੰ ਪੁਲੀਸ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ।

ਪੁਲੀਸ ਨੇ ਕਿਹਾ ਕਿ ਇਸ ਸਬੰਧ ’ਚ Bharatiya Nyaya Sanhita ਅਤੇ Arms Act ਦੀਆਂ ਸਬੰਧਤ ਧਾਰਾਵਾਂ ਤਹਿਤ ਮਾਡਲ ਟਾਊਨ ਥਾਣੇ ’ਚ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Related posts

ਕੇਂਦਰੀ ਯੁਵਾ ਮਾਮਲੇ ਤੇ ਖੇਡ ਅਤੇ ਕਿਰਤ ਤੇ ਰੋਜ਼ਗਾਰ ਮੰਤਰੀ

Current Updates

ਮੁੱਖ ਮੰਤਰੀ ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Current Updates

ਬਾਰਾਮਤੀ ਹਵਾਈ ਹਾਦਸਾ: ਰੋਹਿਤ ਨੇ ਵੀਐੱਸਆਰ ਵੈਂਚਰਸ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ

Current Updates

Leave a Comment