December 1, 2025
ਖਾਸ ਖ਼ਬਰਪੰਜਾਬਰਾਸ਼ਟਰੀ

ਭਰਤੀ ਕਮੇਟੀ ਦਾ ਚੋਣ ਇਜਲਾਸ ਹੁਣ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ’ਚ ਹੋਵੇਗਾ

ਭਰਤੀ ਕਮੇਟੀ ਦਾ ਚੋਣ ਇਜਲਾਸ ਹੁਣ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ’ਚ ਹੋਵੇਗਾ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਤੀ ਕਮੇਟੀ ਨੂੰ ਭਾਈ ਗੁਰਦਾਸ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਵੇਲੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਤੋਂ ਰੋਕ ਦਿੱਤਾ ਗਿਆ ਹੈ। ਪ੍ਰਬੰਧਕਾਂ ਨੇ ਕਿਹਾ ਕਿ ਸਿਆਸੀ ਮਨੋਰਥ ਵਾਸਤੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਕੀਤਾ ਜਾ ਸਕਦਾ। ਇਸ ਤੋਂ ਬਾਅਦ ਭਰਤੀ ਕਮੇਟੀ ਨੇ ਪ੍ਰਧਾਨ ਦੀ ਚੋਣ ਵਾਸਤੇ 11 ਅਗਸਤ ਨੂੰ ਕੀਤੇ ਜਾਣ ਵਾਲੇ ਜਨਰਲ ਇਜਲਾਸ ਲਈ ਥਾਂ ਬਦਲ ਦਿੱਤੀ ਹੈ। ਹੁਣ ਇਹ ਚੋਣ ਇਜਲਾਸ ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਦੀ ਛਾਉਣੀ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਅੰਮ੍ਰਿਤਸਰ ਵਿੱਚ 11 ਅਗਸਤ ਨੂੰ ਹੀ ਹੋਵੇਗਾ।

ਭਰਤੀ ਕਮੇਟੀ ਮੈਂਬਰਾਂ ਨਾਲ ਸਬੰਧਤ ਸਿੱਖ ਆਗੂ ਜਸਬੀਰ ਸਿੰਘ ਘੁੰਮਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਅਸਿੱਧੇ ਢੰਗ ਨਾਲ ਇਜਲਾਸ ਵਾਸਤੇ ਥਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਕੋਲੋਂ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਦੀ ਮੰਗ ਕੀਤੀ ਗਈ ਸੀ ਪਰ ਉਨ੍ਹਾਂ ਇਹ ਹਾਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਮਗਰੋਂ ਭਾਈ ਗੁਰਦਾਸ ਹਾਲ ਦੇਣ ਦੀ ਮੰਗ ਕੀਤੀ ਗਈ ਤਾਂ ਅਸਿੱਧੇ ਢੰਗ ਨਾਲ ਇਹ ਹਾਲ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਜਦੋਂ ਭਾਈ ਗੁਰਦਾਸ ਹਾਲ ਵਿੱਚ ਇਜਲਾਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਸੀ ਤਾਂ ਹਰਿਮੰਦਰ ਸਾਹਿਬ ਦੇ ਮੈਨੇਜਰ ਤੇ ਹੋਰ ਅਧਿਕਾਰੀਆਂ ਨੇ ਮੌਕੇ ’ਤੇ ਪੁੱਜ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਵੇਲੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਕਰਨ ਦਿੱਤਾ ਜਾਵੇਗਾ। ਇਸ ਦਾ ਕਾਰਨ ਪੁੱਛਣ ’ਤੇ ਅਧਿਕਾਰੀਆਂ ਵੱਲੋਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਗਿਆ, ਸਗੋਂ ਇਹ ਆਖਿਆ ਗਿਆ ਕਿ ਉਪਰੋਂ ਹੁਕਮ ਆਏ ਹਨ।

ਸਿਆਸੀ ਚੋਣ ਕਾਰਨ ਲਿਆ ਫੈਸਲਾ: ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਦਾਸ ਹਾਲ ਦੇਣ ਤੋਂ ਇਨਕਾਰ ਨਹੀਂ ਕੀਤਾ ਗਿਆ, ਸਗੋਂ ਸਿਆਸੀ ਚੋਣ ਹੋਣ ਕਾਰਨ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਸਿੱਖ ਆਗੂ ਜਸਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸੰਪਰਕ ਕਰਨ ਵਾਸਤੇ ਕਈ ਵਾਰ ਫੋਨ ਕੀਤਾ ਗਿਆ ਪਰ ਉਨ੍ਹਾਂ ਫੋਨ ਦਾ ਜਵਾਬ ਨਹੀਂ ਦਿੱਤਾ। ਮੁੱਖ ਸਕੱਤਰ ਨੂੰ ਵੀ ਫੋਨ ਕਰਕੇ ਇਸ ਬਾਰੇ ਜਾਣਕਾਰੀ ਮੰਗੀ ਗਈ ਤਾਂ ਉਨ੍ਹਾਂ ਵੀ ਅਗਿਆਨਤਾ ਪ੍ਰਗਟਾਈ।

Related posts

ਮੈਂ ਨਹੀਂ ਚਾਹੁੰਦਾ ਮੇਰੇ ਬੱਚੇ ਫਿਲਮਾਂ ’ਚ ਕੰਮ ਕਰਨ: ਸ਼ਾਹਿਦ ਕਪੂਰ

Current Updates

ਥਾਈਲੈਂਡ ਤੋਂ ਆਏ ਵਿਅਕਤੀ ਕੋਲੋਂ 25 ਕਰੋੜ ਤੋਂ ਵੱਧ ਮੁੱਲ ਦੇ ਨਸ਼ੀਲੇ ਪਦਾਰਥ ਬਰਾਮਦ

Current Updates

ਹਰਿਆਣਾ ਦੇ ਸੋਨੀਪਤ ਵਿੱਚ ਭੂਚਾਲ ਦੇ ਝਟਕੇ

Current Updates

Leave a Comment