August 23, 2026
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਮੁਲਜ਼ਮ ਗ੍ਰਨੇਡ ਤੇ ਪਿਸਤੌਲ ਸਣੇ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਮੁਲਜ਼ਮ ਗ੍ਰਨੇਡ ਤੇ ਪਿਸਤੌਲ ਸਣੇ ਕਾਬੂ

ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਇਕ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪਿੰਡ ਪੰਡੋਰੀ ਦੇ ਵਸਨੀਕ ਮਲਕੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਉਸ ਕੋਲੋਂ ਇੱਕ ਹੱਥਗੋਲਾ, ਇੱਕ.30 ਬੋਰ ਪਿਸਤੌਲ (ਪੀ X 5) ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਇਸ ਦਾ ਖੁਲਾਸਾ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਿਅਕਤੀ ਦਾ ਯੂਕੇ ਅਧਾਰਿਤ ਗੈਂਗਸਟਰ ਧਰਮ ਸੰਧੂ ਅਤੇ ਹਰਵਿੰਦਰ ਰਿੰਦਾ ਨਾਲ ਸੰਪਰਕ ਬਣਿਆ ਹੋਇਆ ਸੀ। ਜੋ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੇ ਸਮਰਥਨ ਨਾਲ ਇਹ ਕਾਰਵਾਈਆਂ ਨੂੰ ਅੰਜਾਮ ਦੇ ਰਿਹਾ ਸੀ। ਉਨ੍ਹਾਂ ਕਿਹਾ ਕਿ ਪੂਰੇ ਅਤਿਵਾਦੀ-ਗੈਂਗਸਟਰ ਨੈੱਟਵਰਕ ਦਾ ਪਤਾ ਲਗਾਉਣ ਅਤੇ ਉਸ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ

Related posts

ਕੇਂਦਰੀ ਰਾਜ ਮੰਤਰੀ Ravneet Bittu ਪੰਜਾਬ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼

Current Updates

ਕੈਨੇਡਾ ਨੇ ਬਿਸ਼ਨੋਈ ਗਰੁੱਪ ਨੂੰ ਅਤਿਵਾਦੀ ਸੰਗਠਨ ਐਲਾਨਿਆ

Current Updates

ਇੰਡੀਗੋ ਦੀ ਨਾਗਪੁਰ-ਕੋਲਕਾਤਾ ਉਡਾਣ ਪੰਛੀ ਟਕਰਾਉਣ ਕਰਕੇ ਵਾਪਸ ਪਰਤੀ

Current Updates

Leave a Comment