ਨਵੀਂ ਦਿੱਲੀ- ਅੱਜ ਸਵੇਰੇ ਸਾਢੇ ਛੇ ਵਜੇ ਦੇ ਕਰੀਬ ਇਕ ਵਿਅਕਤੀ ਨੇ ਸੰਸਦ ਦੀ ਕੰਧ ਟੱਪ ਕੇ ਅੰਦਰ ਵੜਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਥੇ ਤਾਇਨਾਤ ਸੁਰੱਖਿਆ ਕਰਮੀਆਂ ਨੇ ਫੌਰੀ ਚੌਕਸੀ ਵਰਤਦਿਆਂ ਉਸ ਨੂੰ ਫੜ ਲਿਆ ਤੇ ਪੁਲੀਸ ਹਵਾਲੇ ਕਰ ਦਿੱਤਾ। ਅਧਿਕਾਰਤ ਸੂਤਰਾਂ ਮੁਤਾਬਕ ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ ਤੇ ਉਸ ਦੇ ਇਰਾਦਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਇਹ ਮਾਮਲਾ ਗੰਭੀਰ ਸੁਰੱਖਿਆ ਕੁਤਾਹੀ ਨਾਲ ਜੁੜਿਆ ਹੈ।
