December 1, 2025
ਖਾਸ ਖ਼ਬਰਰਾਸ਼ਟਰੀ

ਹੁਣ ਤੱਕ 98.2 ਫੀਸਦ ਵੋਟਰਾਂ ਦੇ ਦਸਤਾਵੇਜ਼ ਜਮ੍ਹਾਂ; ਤਿੰਨ ਲੱਖ ਤੋਂ ਵੱਧ ਨਵੇਂ ਵੋਟਰਾਂ ਨੇ ਭਰੇ ਫਾਰਮ: ਚੋਣ ਕਮਿਸ਼ਨ

ਹੁਣ ਤੱਕ 98.2 ਫੀਸਦ ਵੋਟਰਾਂ ਦੇ ਦਸਤਾਵੇਜ਼ ਜਮ੍ਹਾਂ; ਤਿੰਨ ਲੱਖ ਤੋਂ ਵੱਧ ਨਵੇਂ ਵੋਟਰਾਂ ਨੇ ਭਰੇ ਫਾਰਮ: ਚੋਣ ਕਮਿਸ਼ਨ

ਨਵੀਂ ਦਿੱਲੀ- ਚੋਣ ਕਮਿਸ਼ਨ ਮੁਤਾਬਕ ਹੁਣ ਤੱਕ 98.2 ਫੀਸਦ ਵੋਟਰਾਂ ਦੇ ਦਸਤਾਵੇਜ਼ ਜਮ੍ਹਾਂ ਕੀਤੇ ਜਾ ਚੁੱਕੇ ਹਨ ਅਤੇ ਅਤੇ ਹੁਣ ਵੋਟਰ ਸੂਚੀ ਦੀ ਵਿਆਪਕ ਸੁਧਾਈ ਦੇ ਤਹਿਤ ਪ੍ਰਕਾਸ਼ਤ ਬਿਹਾਰ ਦੀ ਡਰਾਫਟ ਵੋਟਰ ਸੂਚੀ ’ਤੇ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਲਈ ਸਿਰਫ਼ ਅੱਠ ਦਿਨ ਬਾਕੀ ਹਨ।

ਕਮਿਸ਼ਨ ਨੇ ਕਿਹਾ ਕਿ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ਦੇ ਦੌਰਾਨ ਵੋਟਰਾਂ ਨੂੰ ਨਾ ਸਿਰਫ਼ ਡਰਾਫਟ ਸੂਚੀ ’ਚ ਗਲਤੀਆਂ ਸੁਧਾਰਨ ਦਾ ਮੌਕਾ ਮਿਲਦਾ ਹੈ, ਸਗੋਂ ਆਪਣੇ ਜ਼ਰੂਰੀ ਦਸਤਾਵੇਜ਼ ਵੀ ਜਮ੍ਹਾਂ ਕਰਾਉਣ ਦਾ ਮੌਕਾ ਮਿਲਦਾ ਹੈ, ਜੋ ਉਨ੍ਹਾਂ ਨੇ ਆਪਣਾ ਫਾਰਮ ਜਮ੍ਹਾਂ ਕਰਦੇ ਸਮੇਂ ਨਹੀਂ ਦਿੱਤਾ ਹੋਵੇਗਾ।

ਕਮਿਸ਼ਨ ਨੇ ਕਿਹਾ,“ ਬਿਹਾਰ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ 98.2 ਪ੍ਰਤੀਸ਼ਤ ਵੋਟਰਾਂ ਦੇ ਦਸਤਾਵੇਜ਼ ਪ੍ਰਾਪਤ ਹੋ ਚੁੱਕੇ ਹਨ। 24 ਜੂਨ ਤੋਂ 24 ਅਗਸਤ ਤੱਕ 60 ਦਿਨਾਂ ਵਿੱਚ ਇਹ ਦਸਤਾਵੇਜ਼ ਜਮ੍ਹਾਂ ਹੋਏ ਹਨ। ਇਸਦਾ ਮਤਲਬ ਹੈ ਕਿ ਔਸਤਨ ਲਗਭਗ 1.64 ਪ੍ਰਤੀਸ਼ਤ ਵੋਟਰਾਂ ਨੇ ਪ੍ਰਤੀ ਦਿਨ ਆਪਣੇ ਦਸਤਾਵੇਜ਼ ਜਮ੍ਹਾ ਕੀਤੇ ਹਨ। ਪਹਿਲੀ ਸਤੰਬਰ ਤੱਕ ਅੱਠ ਦਿਨ ਬਾਕੀ ਹਨ 1.8 ਪ੍ਰਤੀਸ਼ਤ ਵੋਟਰਾਂ ਨੇ ਆਪਣੇ ਦਸਤਾਵੇਜ਼ ਜਮ੍ਹਾਂ ਨਹੀਂ ਕੀਤੇ।”

ਸੁਪਰੀਮ ਕੋਰਟ ਨੇ ਚੋਣ ਅਧਿਕਾਰੀਆਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਸ਼ਾਮਲ ਕਰਵਾਉਣ ਦੀ ਮੰਗ ਕਰਨ ਵਾਲੇ ਲੋਕਾਂ ਤੋਂ ਆਧਾਰ ਜਾਂ ਸੂਚੀਬੱਧ 11 ਦਸਤਾਵੇਜ਼ਾਂ ਵਿੱਚੋਂ ਕਿਸੇ ਨੂੰ ਵੀ ਸਵੀਕਾਰ ਕਰਨ ਲਈ ਕਿਹਾ ਹੈ। ਚੋਣ ਕਮਿਸ਼ਨ ਨੇ ਬਿਹਾਰ ਵਿੱਚ ਚੋਣਾਂ ਤੋਂ ਪਹਿਲਾਂ ਵੋਟਰ ਸੂਚੀ ਦੇ ਵਿਸ਼ੇਸ਼ ਵਿਆਪਕ ਸੁਧਾਈ (SIR) ਲਈ ਸੁਪਰੀਮ ਕੋਰਟ ਨੂੰ ਇਸ ’ਤੇ ਭਰੋਸਾ ਕਰਨ ਦੀ ਬੇਨਤੀ ਕੀਤੀ ਹੈ।

Related posts

ਪਿੱਠ ਦੀ ਸੱਟ ਕਰਕੇ Bumrah ਟੀਮ ’ਚੋਂ ਬਾਹਰ, ਹਰਸ਼ਿਤ ਰਾਣਾ ਨੂੰ ਮਿਲੀ ਥਾਂ

Current Updates

ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

Current Updates

ਬਟਾਲਾ ਗ੍ਰਨੇਡ ਹਮਲਾ ਕੇਸ: ਦਿੱਲੀ ਪੁਲੀਸ ਵੱਲੋਂ ਇਕ ਹੋਰ ਮੁਲਜ਼ਮ ਕਾਬੂ

Current Updates

Leave a Comment