ਚੰਡੀਗੜ੍ਹ- ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਅੱਜ ਸਵੇਰੇ ਸਦਮਾ ਲੱਗਿਆ ਹੈ। ਉਨ੍ਹਾਂ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ (63) ਦਾ ਪੀਜੀਆਈ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 29 ਅਗਸਤ ਨੂੰ ਸਵੇਰੇ 11 ਵਜੇ ਪਠਾਨਕੋਟ ਵਿਚ ਕੀਤਾ ਜਾਵੇਗਾ।
ਜਾਣਕਾਰੀ ਅਨੁਸਾਰ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਦਾ ਪਿਛਲੇ 15 ਦਿਨਾਂ ਤੋਂ ਪੀਜੀਆਈ ਚੰਡੀਗੜ੍ਹ ਵਿਚ ਇਲਾਜ ਚੱਲ ਰਿਹਾ ਸੀ ਜਦੋਂ ਕਿ ਤਿੰਨ ਦਿਨਾਂ ਤੋਂ ਉਹ ਆਈਸੀਯੂ ਵਿੱਚ ਜ਼ੇਰੇ ਇਲਾਜ ਸਨ। ਉਨ੍ਹਾਂ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ।
