December 1, 2025
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪ੍ਰਸ਼ਾਸਨ ਵੱਲੋਂ ਰਾਜਪੁਰਾ ਦੇ ਘੱਗਰ ਨੇੜਲੇ ਪਿੰਡਾਂ ਲਈ ਐਡਵਾਈਜ਼ਰੀ ਜਾਰੀ

ਪ੍ਰਸ਼ਾਸਨ ਵੱਲੋਂ ਰਾਜਪੁਰਾ ਦੇ ਘੱਗਰ ਨੇੜਲੇ ਪਿੰਡਾਂ ਲਈ ਐਡਵਾਈਜ਼ਰੀ ਜਾਰੀ

ਚੰਡੀਗੜ੍ਹ- ਚੰਡੀਗੜ੍ਹ, ਮੁਹਾਲੀ ਅਤੇ ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਅਤੇ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜਪੁਰਾ ਸਬ ਡਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ।

ਰਾਜਪੁਰਾ ਦੇ ਐੱਸਡੀਐੱਮ ਅਵਿਕੇਸ਼ ਗੁਪਤਾ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਪਿੰਡ ਊਂਟਸਰ, ਨਨਹੇੜੀ, ਸੰਜਰਪੁਰ, ਲਾਛੜੂ, ਕਮਾਲਪੁਰ, ਰਾਮਪੁਰ, ਸੌਂਟਾ, ਮਾੜੂ ਅਤੇ ਚਮਾਰੂ ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਕਿਸੇ ਸੂਚਨਾ ਲਈ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਨੰਬਰ 01762-224132 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਦੂਜੇ ਪਾਸੇ ਦੂਧਨ ਸਾਧਾਂ ਦੇ ਐਸਡੀਐਮ ਕਿਰਪਾਲਵੀਰ ਸਿੰਘ ਨੇ ਪਿੰਡ ਭਸਮੜਾ ਅਤੇ ਜਲਾਹਖੇੜੀ ਰਾਜੂ ਖੇੜੀ ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਪਟਿਆਲਾ ਸਬ ਡਵੀਜ਼ਨ ਦੇ ਐਸਡੀਐਮ ਹਰਜੋਤ ਕੌਰ ਮਾਵੀ ਨੇ ਪਿੰਡ ਹਡਾਣਾਪੁਰ ਅਤੇ ਸਿਰਕੱਪੜਾ ਆਦਿ ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾ ਪਾਣੀ ਆਉਣ ਦੀ ਕੋਈ ਸੂਚਨਾ ਹੋਵੇ ਤਾਂ ਤੁਰੰਤ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੰਟਰੋਲ ਰੂਮ ਨੰਬਰ 0175-2350550 ਤੇ 2358550 ਉਪਰ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਲਈ ਕਿਹਾ ਹੈ।

Related posts

ਡੋਮੀਨਿਕ ਗਣਰਾਜ ’ਚ ਲਾਪਤਾ ਭਾਰਤੀ ਵਿਦਿਆਰਥਣ ਮਾਮਲੇ ’ਚ ਇੰਟਰਪੋਲ ਵੱਲੋਂ ‘ਯੈਲੋ ਨੋਟਿਸ’ ਜਾਰੀ

Current Updates

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ

Current Updates

ਇਸ਼ਤਿਆਕ ਅਹਿਮਦ ਨੇ ਪੰਜਾਬ ਦੀ ਵੰਡ ਦੇ ਅਣਜਾਣੇ ਤੱਥਾਂ ਤੋਂ ਕਰਵਾਇਆ ਸਰੋਤਿਆਂ ਨੂੰ ਰੂਬਰੂ

Current Updates

Leave a Comment