September 30, 2026
ਖਾਸ ਖ਼ਬਰਰਾਸ਼ਟਰੀ

ਜੰਮੂ-ਕਸ਼ਮੀਰ: ਬੱਦਲ ਫਟਣ ਅਤੇ ਢਿੱਗਾਂ ਡਿੱਗਣ ਕਾਰਨ 10 ਦੀ ਮੌਤ ਦਾ ਖ਼ਦਸ਼ਾ

ਜੰਮੂ-ਕਸ਼ਮੀਰ: ਬੱਦਲ ਫਟਣ ਅਤੇ ਢਿੱਗਾਂ ਡਿੱਗਣ ਕਾਰਨ 10 ਦੀ ਮੌਤ ਦਾ ਖ਼ਦਸ਼ਾ
ਜੰਮੂ-ਕਸ਼ਮੀਰ- ਜੰਮੂ ਅਤੇ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਬੱਦਲ ਫਟਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਲਾਪਤਾ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬੱਦਲ ਫਟਣ ਨਾਲ ਸ਼ਨਿਚਰਵਾਰ ਸਵੇਰੇ ਜ਼ਿਲਾ ਹੈੱਡਕੁਆਰਟਰ ਤੋਂ ਲਗਪਗ 25 ਕਿਲੋਮੀਟਰ ਦੂਰ ਪਹਾੜੀ ਰਾਜਗੜ੍ਹ ‘ਚ ਹੜ੍ਹ ਆ ਗਿਆ। ਬਚਾਅ ਕਰਮੀਆਂ ਨੂੰ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਹੜ੍ਹਾਂ ਵਿੱਚ ਵਹਿ ਗਏ ਸਨ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਢਿੱਗਾਂ ਡਿੱਗਣ ਕਾਰਨ ਇਕੋ ਪਰਿਵਾਰ ਦੇ 7 ਜੀਆਂ ਦੀ ਮੌਤ ਦਾ ਖਦਸ਼ਾ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਸ਼ਨੀਵਾਰ ਤੜਕੇ ਢਿੱਗਾਂ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ ਸੱਤ ਮੈਂਬਰਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਮਾਹੋਰ ਦੇ ਪਿੰਡ ਬਾਡਰ ਵਿੱਚ ਭਾਰੀ ਮੀਂਹ ਕਾਰਨ ਢਿੱਗਾਂ ਡਿੱਗ ਗਈਆਂ। ਉਨ੍ਹਾਂ ਨੇ ਦੱਸਿਆ ਕਿ ਲਾਪਤਾ ਪਰਿਵਾਰ ਦਾ ਪਤਾ ਲਗਾਉਣ ਲਈ ਬਚਾਅ ਮੁਹਿੰਮ ਚੱਲ ਰਹੀ ਹੈ। ਅਧਿਕਾਰੀਆਂ ਮੁਤਾਬਕ ਘਰ ਦਾ ਮਾਲਕ ਨਜ਼ੀਰ ਅਹਿਮਦ, ਉਸ ਦੀ ਪਤਨੀ ਅਤੇ ਪੰਜ ਨਾਬਾਲਗ ਪੁੱਤਰ ਲਾਪਤਾ ਹਨ ਅਤੇ ਉਨ੍ਹਾਂ ਦੀ ਮੌਤ ਦਾ ਖਦਸ਼ਾ ਹੈ।

Related posts

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੀ ਸਮੀਖਿਆ ਲਈ ਉੱਚ ਤਾਕਤੀ ਕਮੇਟੀ ਦੀ ਪ੍ਰਧਾਨਗੀ ਕੀਤੀ

Current Updates

ਵਿੱਤੀ ਬੋਝ ਪੈਣ ਦੀ ਸੂਰਤ ’ਚ ਜਾਵਾਂਗੇ ਅਦਾਲਤ

Current Updates

ਸੁਪਰੀਮ ਕੋਰਟ ਨੇ ਉੱਤਰਾਖੰਡ ਹਾਈ ਕੋਰਟ ਨੂੰ ਹੈਲੀਪੈਡ ਮੁੱਦੇ ‘ਤੇ ਹਵਾਬਾਜ਼ੀ ਫਰਮ ਦੀ ਪਟੀਸ਼ਨ ‘ਤੇ ਫੈਸਲਾ ਲੈਣ ਲਈ ਕਿਹਾ

Current Updates

Leave a Comment