December 1, 2025
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਹੜ੍ਹ: ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਬਕਾਇਆ 60,000 ਕਰੋੜ ਮੰਗੇ

ਪੰਜਾਬ ਹੜ੍ਹ: ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਬਕਾਇਆ 60,000 ਕਰੋੜ ਮੰਗੇ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਦਹਾਕਿਆਂ ਦੀ ਸਭ ਤੋਂ ਭਿਆਨਕ ਹੜ੍ਹ ਆਫ਼ਤ ਕਾਰਨ ਪੰਜਾਬ ਦੀ ਦੁਰਦਸ਼ਾ ਨੂੰ ਉਜਾਗਰ ਕਰਦੇ ਹੋਏ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ‘ਰਾਜ ਦੇ ਫੰਡਾਂ’ ਵਿੱਚੋਂ 60,000 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਫੰਡ ਕੇਂਦਰ ਕੋਲ ‘ਬਕਾਇਆ’ ਪਏ ਹਨ। ਮਾਨ ਨੇ ਰਾਜ ਆਫ਼ਤ ਰਿਸਪਾਂਸ ਫੰਡ (SDRF) ਵਿੱਚ ਉਪਲਬਧ ਫੰਡਾਂ ਲਈ ਨਿਯਮਾਂ ਵਿੱਚ ਸੋਧ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਦੀ ਮਾਰ ਝੱਲਣ ਵਾਲੇ ਕਿਸਾਨਾਂ ਨੂੰ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਦਾ ਭੁਗਤਾਨ ਕਰਨਾ ਚਾਹੁੰਦੀ ਹੈ।

ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕੈਚਮੈਂਟ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਅਤੇ ਮੌਸਮੀ ਨਾਲਿਆਂ ਵਿੱਚ ਪਾਣੀ ਭਰ ਜਾਣ ਕਾਰਨ ਪੰਜਾਬ ਗੰਭੀਰ ਹੜ੍ਹਾਂ ਦੀ ਮਾਰ ਹੇਠ ਹੈ।

ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਇਸ ਸਮੇਂ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹ ਆਫ਼ਤਾਂ ਵਿੱਚੋਂ ਇੱਕ ਨਾਲ ਜੂਝ ਰਿਹਾ ਹੈ, ਜਿਸ ਨਾਲ ਕਰੀਬ 1,000 ਪਿੰਡ ਅਤੇ ਲੱਖਾਂ ਲੋਕ ਅਸਰਅੰਦਾਜ਼ ਹੋਏ ਹਨ। ਭਾਰੀ ਮਾਨਸੂਨ ਬਾਰਿਸ਼, ਡੈਮਾਂ ਤੋਂ ਪਾਣੀ ਛੱਡਣ ਦੇ ਨਾਲ, ਸੱਤ ਜ਼ਿਲ੍ਹਿਆਂ, ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿੱਚ ਵਿਆਪਕ ਹੜ੍ਹਾਂ ਦਾ ਕਾਰਨ ਬਣੀਆਂ ਹਨ।

ਮਾਨ ਨੇ ਲਿਖਿਆ, ‘‘ਭਾਰੀ ਮੌਨਸੂਨ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਸੱਤ ਜ਼ਿਲ੍ਹਿਆਂ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਹੜ੍ਹ ਆ ਗਏ ਹਨ। ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ, ਜਿਸ ਦੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਿਗੜਨ ਦੇ ਆਸਾਰ ਹਨ।’’

ਉਨ੍ਹਾਂ ਕਿਹਾ ਕਿ ਇਸ ਵੇਲੇ ਲਗਪਗ ਤਿੰਨ ਲੱਖ ਏਕੜ ਖੇਤੀਬਾੜੀ ਜ਼ਮੀਨ, ਮੁੱਖ ਤੌਰ ’ਤੇ ਝੋਨੇ ਦੇ ਖੇਤ, ਹੜ੍ਹ ਦੇ ਪਾਣੀ ਵਿੱਚ ਡੁੱਬ ਗਏ ਹਨ, ਜਿਸ ਨਾਲ ਵਾਢੀ ਤੋਂ ਕੁਝ ਹਫ਼ਤੇ ਪਹਿਲਾਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ, ‘‘ਇਸ ਤੋਂ ਇਲਾਵਾ ਪਸ਼ੂਆਂ ਦਾ ਵੀ ਵਿਆਪਕ ਨੁਕਸਾਨ ਹੋਇਆ ਹੈ, ਜਿਸ ਦਾ ਪੇਂਡੂ ਪਰਿਵਾਰਾਂ ’ਤੇ ਗੰਭੀਰ ਅਸਰ ਪੈ ਰਿਹਾ ਹੈ, ਜਿਨ੍ਹਾਂ ਦੀ ਰੋਜ਼ੀ-ਰੋਟੀ ਡੇਅਰੀ ਅਤੇ ਪਸ਼ੂ ਪਾਲਣ ’ਤੇ ਬਹੁਤ ਜ਼ਿਆਦਾ ਨਿਰਭਰ ਹੈ।’’ ਮਾਨ ਨੇ ਦਾਅਵਾ ਕੀਤਾ ਕਿ ਸੂਬੇ ਦੇ 60,000 ਰੁਪਏ ਦੇ ਫੰਡ ਕੇਂਦਰ ਕੋਲ ਬਕਾਇਆ ਹਨ ਅਤੇ ਇਨ੍ਹਾਂ ਨੂੰ ਜਾਰੀ ਕੀਤਾ ਜਾਣਾ ਚਾਹੀਦਾ ਹੈ।

Related posts

ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਵਿੱਚ ਸਿਰਫ਼ ਵਰਚੁਅਲ ਸੁਣਵਾਈਆਂ ਲਈ ਵਿਚਾਰ ਹੋ ਸਕਦੈ: ਚੀਫ਼ ਜਸਟਿਸ

Current Updates

ਸਹੂਲਤਾਂ ਨਾ ਮਿਲਣ ’ਤੇ ਬਿਲਡਰ ਖ਼ਿਲਾਫ਼ ਡਟੇ ਸੁਸਾਇਟੀ ਵਾਸੀ

Current Updates

ਮੁੱਖ ਮੰਤਰੀ ਭਗਵੰਤ ਮਾਨ ਨੇ Op Sindoor ਦੀ ਸਫਲਤਾ ‘ਤੇ ਸਵਾਲ ਉਠਾਏ, ਭਾਜਪਾ ਨੇ ‘ਪਾਕਿ ਨਾਲ ਖੜ੍ਹਨ’ ਦੇ ਦੋਸ਼ ਲਾਏ

Current Updates

Leave a Comment