December 1, 2025
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਨੂੰ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਇਸੇ ਦੌਰਾਨ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ। ਇਸ ਦਾਅਵਾ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪੂਰੀ ਮਸ਼ੀਨਰੀ, ਐੱਨਡੀਆਰਐੱਫ, ਐੱਸਡੀਆਰਐੱਫ, ਫੌਜ ਅਤੇ ਪੰਜਾਬ ਪੁਲੀਸ ਦੇ ਜਵਾਨ ਹੜ੍ਹਾਂ ਵਿੱਚ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਲੱਗੇ ਹੋਏ ਹਨ।

ਜ਼ਿਲ੍ਹਾ ਅੰਮ੍ਰਿਤਸਰ ਵਿੱਚ 1700 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਜਦਕਿ ਬਰਨਾਲਾ ਵਿੱਚ 25, ਫ਼ਾਜ਼ਿਲਕਾ ਵਿੱਚ 1599, ਫਿਰੋਜ਼ਪੁਰ ਵਿੱਚ 3265, ਗੁਰਦਾਸਪੁਰ ਵਿੱਚ 5456, ਹੁਸ਼ਿਆਰਪੁਰ ਵਿੱਚ 1052, ਕਪੂਰਥਲਾ ਵਿੱਚ 362, ਮਾਨਸਾ ਵਿੱਚ 163, ਮੋਗਾ ਵਿੱਚ 115, ਪਠਾਨਕੋਟ ਵਿੱਚ 1139 ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 60 ਵਿਅਕਤੀ ਹੜ੍ਹਾਂ ਦੇ ਪਾਣੀ ‘ਚੋਂ ਸੁਰੱਖਿਅਤ ਕੱਢੇ ਗਏ ਹਨ।

ਮੁੰਡੀਆਂ ਨੇ ਦੱਸਿਆ ਕਿ ਹੜ੍ਹਾਂ ਵਿੱਚੋਂ ਕੱਢੇ ਜਾ ਰਹੇ ਵਿਅਕਤੀਆਂ ਦੀ ਗਿਣਤੀ ਵਧਣ ਦੇ ਨਾਲ-ਨਾਲ ਹੀ ਕੈਂਪਾਂ ਦੀ ਗਿਣਤੀ ਵੀ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 122 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 6582 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਜ਼ਿਲ੍ਹਾ ਅੰਮ੍ਰਿਤਸਰ ਵਿੱਚ 16 ਕੈਂਪ ਸਥਾਪਤ ਕੀਤੇ ਗਏ ਹਨ। ਇਸੇ ਤਰ੍ਹਾਂ ਬਰਨਾਲਾ ਵਿੱਚ 1, ਫ਼ਾਜ਼ਿਲਕਾ ਵਿੱਚ 7, ਫਿਰੋਜ਼ਪੁਰ ਵਿੱਚ 8, ਗੁਰਦਾਸਪੁਰ ਵਿੱਚ 25, ਹੁਸ਼ਿਆਰਪੁਰ ਵਿੱਚ 20, ਕਪੂਰਥਲਾ ਵਿੱਚ 4, ਮਾਨਸਾ ਵਿੱਚ 1, ਮੋਗਾ ਵਿੱਚ 5, ਪਠਾਨਕੋਟ ਵਿੱਚ 14, ਸੰਗਰੂਰ ਵਿੱਚ 1 ਅਤੇ ਪਟਿਆਲਾ ਵਿੱਚ 20 ਕੈਂਪ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਜ਼ਰੂਰਤ ਦੀਆਂ ਸਾਰੀਆਂ ਵਸਤਾਂ ਯਕੀਨੀ ਬਣਾਉਣ।

ਮਾਲ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਹੁਣ ਤੱਕ ਪੰਜਾਬ ਦੇ ਕੁੱਲ 1312 ਪਿੰਡ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਦੇ 93, ਬਰਨਾਲਾ ਦੇ 26, ਬਠਿੰਡਾ ਦੇ 21, ਫਤਹਿਗੜ੍ਹ ਸਾਹਿਬ ਦਾ 1, ਫਾਜ਼ਿਲਕਾ ਦੇ 92, ਫਿਰੋਜ਼ਪੁਰ ਦੇ 107, ਗੁਰਦਾਸਪੁਰ ਦੇ 324, ਹੁਸ਼ਿਆਰਪੁਰ ਦੇ 86, ਜਲੰਧਰ ਦੇ 55, ਕਪੂਰਥਲਾ ਦੇ 123, ਲੁਧਿਆਣਾ ਦੇ 26, ਮਾਲੇਰਕੋਟਲਾ ਦੇ 4, ਮਾਨਸਾ ਦੇ 77, ਮੋਗਾ ਦੇ 35, ਪਠਾਨਕੋਟ ਦੇ 81, ਪਟਿਆਲਾ ਦੇ 14, ਰੂਪਨਗਰ ਦੇ 2, ਸੰਗਰੂਰ ਦੇ 22, ਐਸ.ਏ.ਐਸ. ਨਗਰ ਦਾ 1, ਐਸ.ਬੀ.ਐਸ ਨਗਰ ਦੇ 3, ਸ੍ਰੀ ਮੁਕਤਸਰ ਸਾਹਿਬ ਦੇ 74 ਅਤੇ ਤਰਨ ਤਾਰਨ ਦੇ 45 ਪਿੰਡ ਸ਼ਾਮਲ ਹਨ।

Related posts

PM ਮੋਦੀ ਚੋਣਾਂ ਤੋਂ ਪਹਿਲਾਂ ਕਰਨਾਟਕ ‘ਚ 20 ਰੈਲੀਆਂ ਨੂੰ ਕਰਨਗੇ ਸੰਬੋਧਨ

Current Updates

ਹਿਮਾਚਲ ਪ੍ਰਦੇਸ਼: ਪਰਛੂ ਪੁਲ ਨੇੜੇ ਬਣੀ ਮਸਨੂਈ ਝੀਲ ਕਾਰਨ ਲੋਕਾਂ ’ਚ ਸਹਿਮ

Current Updates

ਨਸ਼ੀਲੇ ਪਦਾਰਥਾਂ ਦਾ ਖ਼ਤਰਾ: ਫਤਿਆਬਾਦ ’ਚ ਨਸ਼ੇ ਦੇ ਟੀਕੇ ਕਾਰਨ ਦੋ ਦਿਨਾਂ ’ਚ ਦੂਜੇ ਨੌਜਵਾਨ ਦੀ ਮੌਤ

Current Updates

Leave a Comment