September 13, 2026
ਖਾਸ ਖ਼ਬਰਪੰਜਾਬਰਾਸ਼ਟਰੀ

ਗ੍ਰਿਫ਼ਤਾਰੀ ਦੇ ਕੁਝ ਮਿੰਟਾਂ ਬਾਅਦ ਹੀ ‘ਆਪ’ ਵਿਧਾਇਕ ਪਠਾਨਮਾਜਰਾ ਹੋਏ ਪੁਲਿਸ ਦੀ ਹਿਰਾਸਤ ‘ਚੋਂ ਫ਼ਰਾਰ, ਜਾਣੋ ਕੀ ਹੈ ਪੂਰਾ ਮਾਮਲਾ

ਗ੍ਰਿਫ਼ਤਾਰੀ ਦੇ ਕੁਝ ਮਿੰਟਾਂ ਬਾਅਦ ਹੀ 'ਆਪ' ਵਿਧਾਇਕ ਪਠਾਨਮਾਜਰਾ ਹੋਏ ਪੁਲਿਸ ਦੀ ਹਿਰਾਸਤ 'ਚੋਂ ਫ਼ਰਾਰ, ਜਾਣੋ ਕੀ ਹੈ ਪੂਰਾ ਮਾਮਲਾ
ਗ੍ਰਿਫ਼ਤਾਰੀ ਤੋਂ ਕੁਝ ਮਿੰਟ ਪਹਿਲਾਂ ਹੀ ਵਿਧਾਇਕ ਪਠਾਨਮਾਜਰਾ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਬਿਆਨ ਜਾਰੀ ਕੀਤਾ ਗਿਆ ਸੀ

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਹੁਣ ਫਰਾਰ ਹੋਣ ਦੀ ਖ਼ਬਰ ਹੈ।

ਪੰਜਾਬ ਦੇ ਹੜ੍ਹਾਂ ਬਾਰੇ ਹਾਲ ਹੀ ਵਿੱਚ ਆਪਣੀ ਹੀ ਪਾਰਟੀ ਵਿਰੁੱਧ ਤਿੱਖੇ ਬਿਆਨ ਦੇਣ ਤੋਂ ਬਾਅਦ ਹਰਮੀਤ ਸਿੰਘ ਢਿੱਲੋਂ ਪਠਾਨਮਾਜਰਾ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ, ਸਰਕਾਰ ਵੱਲੋਂ ਦਿੱਤੀ ਗਈ ਸੁਰੱਖਿਆ ਵਾਪਸ ਲਏ ਜਾਣ ਤੋਂ ਇੱਕ ਦਿਨ ਬਾਅਦ ਮੰਗਲਵਾਰ ਸਵੇਰੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਕੀਤੇ ਗਏ।

ਇਹ ਗ੍ਰਿਫ਼ਤਾਰੀ ਦੇ ਹੁਕਮ ਉਨ੍ਹਾਂ ਵਿਰੁੱਧ ਚੱਲ ਰਹੇ ਇੱਕ ਪੁਰਾਣੇ ਸਰੀਰਕ ਸ਼ੋਸ਼ਣ ਦੇ ਮਾਮਲੇ ਨਾਲ ਸਬੰਧਤ ਸਨ। ਪਰ ਇਸ ਸਾਰੀ ਘਟਨਾ ਨੂੰ ਇੱਕ ਨਾਟਕੀ ਮੋੜ ਦਿੰਦੇ ਹੋਏ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਕੁਝ ਮਿੰਟਾਂ ਬਾਅਦ ਹੀ ਪਠਾਨਮਾਜਰਾ ਪੁਲਿਸ ਹਿਰਾਸਤ ‘ਚੋ ਫ਼ਰਾਰ ਹੋ ਗਏ।

Related posts

ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ਡਿੱਗਿਆ

Current Updates

ਇਸਲਾਮਾਬਾਦ ਦੀ ਅਦਾਲਤ ਦੇ ਬਾਹਰ ਧਮਾਕਾ; 12 ਹਲਾਕ

Current Updates

ਦਲਾਈ ਲਾਮਾ 48 ਦਿਨਾਂ ਬਾਅਦ ਲੱਦਾਖ ਤੋਂ ਮਕਲੋਡਗੰਜ ਪਰਤਣਗੇ

Current Updates

Leave a Comment