December 1, 2025
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਕਰ ਸਕਦੇ ਨੇ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਕਰ ਸਕਦੇ ਨੇ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾ ਕਰਨ ਅਤੇ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਸਕਦੇ ਹਨ। ਸੂਤਰਾਂ ਨੇ ‘ਟ੍ਰਿਬਿਊਨ’ ਨੂੰ ਦੱਸਿਆ ਕਿ ਉਪ-ਰਾਸ਼ਟਰਪਤੀ ਚੋਣ ਵਿੱਚ ਵੋਟ ਪਾਉਣ ਤੋਂ ਬਾਅਦ Narendra Modi  ਮੰਗਲਵਾਰ ਨੂੰ ਉੱਤਰੀ ਭਾਰਤ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਜਾਣਗੇ।

ਸੂਤਰਾਂ ਮੁਤਾਬਕ ਮੋਦੀ ਪੰਜਾਬ ਦੇ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਦੇ ਆਲੇ-ਦੁਆਲੇ ਦੇ ਇਲਾਕਿਆਂ ਦਾ ਹਵਾਈ ਦੌਰਾ ਕਰਨਗੇ ਅਤੇ ਸਰਹੱਦੀ ਪੱਟੀ ਦੇ ਨਾਲ-ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ ਜਿੱਥੇ ਕੰਡਿਆਲੀ ਤਾਰ ਅਤੇ ਸਰਹੱਦੀ ਚੌਕੀਆਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ ਝੋਨੇ ਅਤੇ ਗੰਨੇ ਸਮੇਤ ਖੜ੍ਹੀਆਂ ਹੋਰ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਦੱਸਣਯੋਗ ਹੈ ਕਿ ਕੇਂਦਰੀ ਟੀਮਾਂ ਨੁਕਸਾਨ ਦਾ ਮੁਲਾਂਕਣ ਕਰਨ ਲਈ ਪਹਿਲਾਂ ਹੀ ਪੰਜਾਬ ਵਿੱਚ ਹਨ।  ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਇਸ ਹਫ਼ਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ।

Related posts

ਡਾ. ਅੰਬੇਡਕਰ ਦਾ ਬੁੱਤ ਤੋੜਨ ਦਾ ਮਾਮਲਾ ਭਖ਼ਿਆ, ਦਲਿਤ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ

Current Updates

ਅੰਮ੍ਰਿਤਸਰ: ਬੀਐੱਸਐੱਫ ਨੇ ਸਰਹੱਦ ਪਾਰੋਂ ਆਏ 6 ਡਰੋਨ ਡੇਗੇ

Current Updates

ਸੈਕਟਰ-22 ’ਚ ਲਾਈ ਆਰਜ਼ੀ ਸਟੇਜ ਖ਼ਿਲਾਫ਼ ਕਾਰਵਾਈ

Current Updates

Leave a Comment