December 1, 2025
ਖਾਸ ਖ਼ਬਰਪੰਜਾਬਰਾਸ਼ਟਰੀ

ਮਾਝਾ ਤੇ ਦੋਆਬਾ ਖੇਤਰ ਵਿੱਚ ਮੀਂਹ ਨਾਲ ਲੋਕ ਮੁੜ ਫ਼ਿਕਰਾਂ ’ਚ ਪਏ

ਮਾਝਾ ਤੇ ਦੋਆਬਾ ਖੇਤਰ ਵਿੱਚ ਮੀਂਹ ਨਾਲ ਲੋਕ ਮੁੜ ਫ਼ਿਕਰਾਂ ’ਚ ਪਏ

ਪੰਜਾਬ- ਪੰਜਾਬ ਵਿੱਚ ਪਿਛਲੇ 15 ਦਿਨਾਂ ਤੋਂ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਸਮੇਂ ਤੱਕ ਪੰਜਾਬ ਦੇ 2000 ਦੇ ਕਰੀਬ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕੇ ਹਨ। ਇਸ ਦੇ ਨਾਲ ਹੀ ਅੱਜ ਐਤਵਾਰ ਨੂੰ ਤੜਕਸਾਰ ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰ ਦੇ ਕਈ ਇਲਾਕਿਆਂ ਵਿੱਚ ਪੈ ਰਹੇ ਮੀਂਹ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।

ਇਸ ਦੌਰਾਨ ਗੁਰਦਾਸਪੁਰ, ਪਠਾਨਕੋਟ ਅਤੇ ਹੋਰ ਆਲੇ ਦੁਆਲੇ ਦੇ ਕਈ ਇਲਾਕਿਆਂ ਵਿੱਚ ਸਵੇਰੇ ਤਿੰਨ ਤੋਂ ਚਾਰ ਵਜੇ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਦੁਪਹਿਰ ਤੱਕ ਮਾਲਵਾ ਖੇਤਰ ਵਿੱਚ ਵੀ ਬੱਦਲਵਾਈ ਅਤੇ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਵਿੱਚ ਪਿਛਲੇ 24 ਘੰਟਿਆਂ ਦੌਰਾਨ 49.6 ਐਮਐਮ, ਲੁਧਿਆਣਾ ਵਿੱਚ 81.2 ਐਮਐਮ ਅਤੇ ਪਟਿਆਲਾ ਵਿੱਚ 26.4 ਐਮਐਮ ਮੀਂਹ ਪਿਆ ਹੈ। ਇਸ ਤੋਂ ਇਲਾਵਾ ਬਠਿੰਡਾ ਵਿੱਚ 17.8 ਐਮਐਮ, ਫਰੀਦਕੋਟ ਵਿੱਚ 3.2 ਐਮਐਮ ਅਤੇ ਹੋਰ ਆਲੇ ਦੁਆਲੇ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ ਹੈ।

Related posts

Stock Market: ਸ਼ੁਰੂਆਤੀ ਕਾਰੋਬਾਰ ਵਿਚ ਵਾਧੇ ਨਾਲ ਖੁੱਲ੍ਹੇ Sensex ਅਤੇ Nifty

Current Updates

ਰੂਸ ਲਈ ਲੜਨ ਵਾਲਾ ਭਾਰਤੀ ਵਿਦਿਆਰਥੀ ਯੂਕਰੇਨੀ ਫੌਜ ਵੱਲੋਂ ਕਾਬੂ

Current Updates

ਪੰਜਾਬ ਭਾਜਪਾ ਨੇ ਅਪਰੇਸ਼ਨ ਬਲੂਸਟਾਰ ਬਾਰੇ ਪਾਈ ਪੋਸਟ ਡਿਲੀਟ ਕੀਤੀ

Current Updates

Leave a Comment