ਹੜੵ ਪੀੜਤਾਂ ਦੀ ਮਦਦ ਲਈ 125000 ਹਜਾਰ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਫੰਡ ਲਈ ਦਿੱਤੇ
ਨੈਸ਼ਨਲ ਅਵਾਰਡੀ ਅਧਿਆਪਕ ਸਿੱਖਿਆ ਵਿਭਾਗ ਦਾ ਮਾਣ- ਹਰਜੋਤ ਸਿੰਘ ਬੈਂਸ
ਚੰਡੀਗੜ੍ਹ-ਅਧਿਆਪਕ ਦਿਵਸ ਮੌਕੇ ਨੈਸ਼ਨਲ ਅਵਾਰਡੀ ਟੀਚਰਜ਼ ਐਸੋਸੀਏਸ਼ਨ [ਨਾਟਾ] ਪੰਜਾਬ ਵੱਲੋਂ ਐਸੋਸੀਏਸ਼ਨ ਦੇ ਪ੍ਰਧਾਨ ਡਾ. ਬਲਰਾਮ ਸ਼ਰਮਾ ਦੀ ਅਗਵਾਈ ਵਿੱਚ ਵਿਸ਼ੇਸ਼, ਵਿਲੱਖਣ ਅਤੇ ਮਿਸਾਲੀ ਕਾਰਜ ਕੀਤਾ ਗਿਆ। ਐਸੋਸੀਏਸ਼ਨ ਵੱਲੋਂ ਪੰਜਾਬ ਵਿੱਚ ਹੜੵ ਪੀੜਤਾਂ ਦੀ ਮਦਦ ਲਈ 125000( ਇਕ ਲੱਖ ਪੱਚੀ ਹਜ਼ਾਰ) ਰੁਪਏ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਕੋਸ਼ ਲਈ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਜੀ ਨੂੰ ਭੇਟ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੈਸ਼ਨਲ ਅਵਾਰਡੀ ਅਧਿਆਪਕ ਸਾਡੇ ਸਿੱਖਿਆ ਵਿਭਾਗ ਪੰਜਾਬ ਦਾ ਮਾਣ ਹਨ,ਇਨ੍ਹਾਂ ਵੱਲੋਂ ਅਧਿਆਪਕ ਦਿਵਸ ਮੌਕੇ ਪਹਿਲ ਕਦਮੀ ਕਰਦੇ ਹੋਏ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਪਹਿਲਾਂ ਵੀ ਆਪਣੀ ਨਿੱਜੀ ਜੇਬ ਅਤੇ ਸੰਸਥਾਵਾਂ ਦੀ ਮਦਦ ਨਾਲ ਸਕੂਲਾਂ ਦਾ ਸਰਬਪੱਖੀ ਵਿਕਾਸ ਕੀਤਾ ਹੈ। ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਡਾ. ਬਲਰਾਮ ਸ਼ਰਮਾ ਨੇ ਕਿਹਾ ਕਿ ਭਵਿੱਖ ਵਿੱਚ ਵੀ ਨੈਸ਼ਨਲ ਅਵਾਰਡੀ ਟੀਚਰਜ਼ ਐਸੋਸੀਏਸ਼ਨ ਵੱਲੋਂ ਹੜੵ ਪ੍ਰਭਾਵਿਤ ਵਿਦਿਆਰਥੀਆਂ ਦੇ ਪੜ੍ਹਾਈ ਦੇ ਨੁਕਸਾਨ ਦੀ ਪੂਰਤੀ ਲਈ ਸਮੁੱਚੇ ਯਤਨ ਆਰੰਭੇ ਜਾਣਗੇ । ਸਹਾਇਤਾ ਰਾਸ਼ੀ ਦੇਣ ਲਈ ਐਸੋਸੀਏਸ਼ਨ ਵੱਲੋਂ ਜਸਵਿੰਦਰ ਸਿੰਘ ਔਲਖ,ਮਨਮੋਹਨ ਸਿੰਘ ,ਪੰਕਜ ਕੁਮਾਰ ਗੋਇਲ, ਅਮਰਜੀਤ ਸਿੰਘ ਚਹਿਲ, ਗੁਰਪ੍ਰੀਤ ਸਿੰਘ, ਲਵਜੀਤ ਸਿੰਘ,ਪਾਲੀ ਖਾਦਿਮ,ਨਰਿੰਦਰ ਸਿੰਘ,ਡਾ.ਜਸਵਿੰਦਰ ਸਿੰਘ, ਰਾਜਿੰਦਰ ਸਿੰਘ, ਕਰਮਜੀਤ ਸਿੰਘ ਗਰੇਵਾਲ, ਸੋਹਨ ਲਾਲ,ਕਿਰਨਦੀਪ ਸਿੰਘ ਟਿਵਾਣਾ ,ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ,ਹਰਪ੍ਰੀਤ ਸਿੰਘ ,ਗੁਰਪ੍ਰੀਤ ਸਿੰਘ ਨਾਮਧਾਰੀ, ਸਰਵਣ ਸਿੰਘ, ਸਰਬਜੀਤ ਸਿੰਘ, ਸ਼੍ਰੀਮਤੀ ਰਵਿੰਦਰ ਕੌਰ ਰੰਧਾਵਾ,ਰਜਿੰਦਰ ਵਿਖੌਨਾ, ਪ੍ਰਿੰਸੀ. ਡਾ. ਅਰੁਣ ਕੁਮਾਰ,
ਲਲਿਤ ਕਿਸ਼ੋਰ ਘਈ ਸਾਬਕਾ ਡਾਇਰੈਕਟਰ ਸਿੱਖਿਆ ਵਿਭਾਗ, ਡਾ. ਸਤਿੰਦਰ ਸਿੰਘ ਜੀ ਉਪ ਜਿਲ੍ਹਾ ਸਿੱਖਿਆ ਅਫਸਰ(ਸ) ਫਿਰੋਜ਼ਪੁਰਸ਼ਰ, ਸ਼੍ਰੀਮਤੀ ਗੁਰਿੰਦਰਜੀਤ ਕੌਰ ਜ਼ਿਲ੍ਹਾ ਸਿੱਖਿਆ ਅਫਸਰ(ਸ) ਜਲੰਧਰ
ਡਾ. ਬਲਰਾਮ ਸ਼ਰਮਾ, ਜਗਤਾਰ ਸਿੰਘ ਮਨੈਲਾ, ਅਮਰਜੀਤ ਸਿੰਘ ਆਦਿ ਨੈਸ਼ਨਲ ਅਵਾਰਡੀ ਅਧਿਆਪਕਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਅਮਰਿੰਦਰ ਸਿੰਘ ਚਹਿਲ, ਰੋਹਿਤ ਕਾਲੀਆ, ਗੁਰਬਚਨ ਸਿੰਘ ਆਦਿ ਵੀ ਹਾਜ਼ਰ ਸਨ।
