September 10, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੈਬਨਿਟ ਮੀਟਿੰਗ: ਹਸਪਤਾਲ ’ਚੋਂ ਵਰਚੁਅਲੀ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ

ਕੈਬਨਿਟ ਮੀਟਿੰਗ: ਹਸਪਤਾਲ ’ਚੋਂ ਵਰਚੁਅਲੀ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਅੱਜ ਫੋਰਟਿਸ ਹਸਪਤਾਲ ਦੇ ਕਮਰੇ ’ਚੋਂ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਵਰਚੁਅਲੀ ਸ਼ਾਮਲ ਹੋਏ। ਮੁੱਖ ਮੰਤਰੀ ਨੂੰ ਤੇਜ਼ ਬੁਖਾਰ ਕਰਕੇ 5 ਸਤੰਬਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਮੁਹਾਲੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਕੈਬਨਿਟ ਮੀਟਿੰਗ ’ਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਿਸ਼ੇਸ਼ ਤਿਆਰੀ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਹਸਪਤਾਲ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਡੀਆਈਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਵੀ ਹਸਪਤਾਲ ਵਿੱਚ ਆ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ‌ ਕੇ ਗਏ ਸਨ। ਪੁਲੀਸ ਤੇ ਪ੍ਰਸ਼ਾਸਨ ਦੀਆਂ ਇਨ੍ਹਾਂ ਤਿਆਰੀਆਂ ਨਾਲ ਇਹ ਤਾਂ ਯਕੀਨੀ ਹੋ ਗਿਆ ਹੈ ਕਿ ਮੁੱਖ ਮੰਤਰੀ ਨੂੰ ਅਜੇ ਕੁਝ ਹੋਰ ਸਮਾਂ ਹਸਪਤਾਲ ਵਿੱਚ ਰਹਿਣਾ ਪਏਗਾ।

ਇਸ ਦੌਰਾਨ ਰਾਜ ਸਭਾ ਮੈਂਬਰ ਤੇ ‘ਆਪ’ ਆਗੂ ਸੰਜੈ ਸਿੰਘ ਵੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਹਾਲਚਾਲ ਜਾਣਨ ਲਈ ਫੋਰਟਿਸ ਹਸਪਤਾਲ ਪਹੁੰਚੇ। ਮੁਲਾਕਾਤ ਉਪਰੰਤ ਸੰਜੈ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਜਲਦੀ ਹੀ ਹਸਪਤਾਲ ’ਚੋਂ ਛੁੱਟੀ ਮਿਲਣ ਮਗਰੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾਣਗੇ।

Related posts

ਮੰਦਰ ਸ੍ਰੀ ਕੇਦਾਰਨਾਥ ਵਿਖੇ ਹਸੀਜਾ ਪਰਿਵਾਰ ਵੱਲੋਂ ਕੁਲਚੇ ਛੋਲੇ ਦਾ ਲੰਗਰ ਲਗਾਇਆ ਅਤੇ ਮੰਦਿਰ ’ਚ ਪੌਦੇ ਲਗਾਏ

Current Updates

ਕ੍ਰਿਕਟ ਤੇ ਸਿਨੇਮਾ ਦਾ ਰਿਸ਼ਤਾ: ਅਨੁਸ਼ਕਾ ਦੀ ਟ੍ਰੋਲਿੰਗ ’ਤੇ ਸ਼ਰਮੀਲਾ ਟੈਗੋਰ ਨੇ ਤੋੜੀ ਚੁੱਪ

Current Updates

ਵਕੀਲ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

Current Updates

Leave a Comment