December 1, 2025
ਖਾਸ ਖ਼ਬਰਰਾਸ਼ਟਰੀ

ਭਾਰਤੀ ਫੌਜ ਦੀ ਥਾਂ ਪਾਕਿ ਵੱਲੋਂ ਤਿਆਰ ਦਹਿਸ਼ਤਗਰਦਾਂ ਦੀ ਪਿੱਠ ’ਤੇ ਖੜ੍ਹੀ ਹੈ ਕਾਂਗਰਸ: ਮੋਦੀ

ਭਾਰਤੀ ਫੌਜ ਦੀ ਥਾਂ ਪਾਕਿ ਵੱਲੋਂ ਤਿਆਰ ਦਹਿਸ਼ਤਗਰਦਾਂ ਦੀ ਪਿੱਠ ’ਤੇ ਖੜ੍ਹੀ ਹੈ ਕਾਂਗਰਸ: ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੋਸ਼ ਲਗਾਇਆ ਕਿ ਕਾਂਗਰਸ ਭਾਰਤੀ ਫੌਜ ਦੀ ਹਮਾਇਤ ਕਰਨ ਦੀ ਬਜਾਏ ਪਾਕਿਸਤਾਨ ਵੱਲੋਂ ਤਿਆਰ ਕੀਤੇ ਗਏ ਦਹਿਸ਼ਤਗਰਦਾਂ ਦੀ ਪਿੱਠ ’ਤੇ ਖੜ੍ਹੀ ਹੈ। ਅਸਾਮ ਦੇ ਦਰਾਂਗ ਜ਼ਿਲ੍ਹੇ ਦੇ ਮੰਗਲਦੋਈ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਦੇਸ਼ ਦੀ ਵੱਡੀ ਪੁਰਾਣੀ ਪਾਰਟੀ ’ਤੇ ਘੁਸਪੈਠੀਆਂ ਅਤੇ ਦੇਸ਼ ਵਿਰੋਧੀ ਤਾਕਤਾਂ ਨੂੰ ਬਚਾਉਣ ਦਾ ਦੋਸ਼ ਲਗਾਇਆ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਘੁਸਪੈਠੀਆਂ ਨੂੰ ਜ਼ਮੀਨ ਹੜੱਪਣ ਅਤੇ ਜਨਸੰਖਿਆ ਨੂੰ ਬਦਲਣ ਦੀ ਉਨ੍ਹਾਂ ਦੀ ਸਾਜ਼ਿਸ਼ ਦੀ ਇਜਾਜ਼ਤ ਨਹੀਂ ਦੇਵੇਗੀ।

ਪ੍ਰਧਾਨ ਮੰਤਰੀ ਨੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਦੋਸ਼ ਲਗਾਇਆ, ‘‘ਕਾਂਗਰਸ ਭਾਰਤੀ ਫੌਜ ਦਾ ਸਮਰਥਨ ਕਰਨ ਦੀ ਬਜਾਏ, ਪਾਕਿਸਤਾਨ ਵੱਲੋਂ ਤਿਆਰ ਕੀਤੇ ਗਏ ਅਤਿਵਾਦੀਆਂ ਦੀ ਹਮਾਇਤ ਵਿਚ ਖੜ੍ਹੀ ਹੈ। ਇਹ ਘੁਸਪੈਠੀਆਂ ਅਤੇ ਦੇਸ਼ ਵਿਰੋਧੀ ਤਾਕਤਾਂ ਦੀ ਰੱਖਿਆ ਕਰਦੀ ਹੈ।’’ ਸ੍ਰੀ ਮੋਦੀ ਨੇ ਇਹ ਵੀ ਦਾਅਵਾ ਕੀਤਾ ਕਿ ਕਾਂਗਰਸ ਨੇ ਦਹਾਕਿਆਂ ਤੱਕ ਅਸਾਮ ’ਤੇ ਰਾਜ ਕੀਤਾ, ਪਰ ਬ੍ਰਹਮਪੁੱਤਰ ਨਦੀ ’ਤੇ ‘ਸਿਰਫ ਤਿੰਨ ਪੁਲ’ ਬਣਾਏ, ਜਦੋਂ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਛੇ ਅਜਿਹੇ ਢਾਂਚੇ ਬਣਾਏ ਹਨ।

ਉਨ੍ਹਾਂ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਵੀ ਪ੍ਰਸ਼ੰਸਾ ਕੀਤੀ ਕਿ ‘ਘੁਸਪੈਠੀਆਂ ਨੂੰ ਕਬਜ਼ੇ ਵਾਲੀ ਜ਼ਮੀਨ ਤੋਂ ਬੇਦਖਲ ਕੀਤਾ ਗਿਆ ਹੈ ਅਤੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸਾਨ ਹੁਣ ਇਨ੍ਹਾਂ ਪਲਾਟਾਂ ’ਤੇ ਖੇਤੀ ਕਰ ਸਕਣ।’ ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਦੁਨੀਆ ਦੀਆਂ ਸਭ ਤੋਂ ਤੇਜ਼ੀ ਨਾਲ ਵਧ ਰਹੇ ਅਰਥਚਾਰਿਆਂ ਵਿੱਚੋਂ ਇੱਕ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਾਮ ਦੀ ਵਿਕਾਸ ਦਰ 13 ਫੀਸਦ ਹੈ। ਪ੍ਰਧਾਨ ਮੰਤਰੀ ਨੇ ਕਿਹਾ, ‘‘ਇਹ ਡਬਲ-ਇੰਜਣ ਸਰਕਾਰ ਦੇ ਯਤਨਾਂ ਕਾਰਨ ਸੰਭਵ ਹੋਇਆ ਹੈ। ਕੇਂਦਰ ਅਤੇ ਰਾਜ ਸਰਕਾਰ ਅਸਾਮ ਨੂੰ ਇੱਕ ਸਿਹਤ ਕੇਂਦਰ ਵਜੋਂ ਵਿਕਸਤ ਕਰ ਰਹੀ ਹੈ। ‘ਵਿਕਸਤ ਭਾਰਤ’ ਦੇ ਸੁਪਨੇ ਨੂੰ ਪ੍ਰਾਪਤ ਕਰਨ ਵਿੱਚ ਉੱਤਰ-ਪੂਰਬ ਦੀ ਵੱਡੀ ਭੂਮਿਕਾ ਹੈ।’’

Related posts

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

Current Updates

ਚੈਟਜੀਪੀਟੀ ਹੇਠਾਂ: ਖਤਮ ਹੋਈਆਂ ਯੂਜ਼ਰਜ਼ ਦੀਆਂ ਸਮੱਸਿਆਵਾਂ, ਚੈਟਜੀਪੀਟੀ ਦੁਬਾਰਾ ਸ਼ੁਰੂ

Current Updates

ਪ੍ਰਧਾਨ ਮੰਤਰੀ ਮੋਦੀ ਵੱਲੋਂ 13 ਕਿਲੋਮੀਟਰ ਲੰਮੇ ਦਿੱਲੀ-ਮੇਰਠ ਆਰਆਰਟੀਐੱਸ ਕੋਰੀਡੋਰ ਦਾ ਉਦਘਾਟਨ

Current Updates

Leave a Comment