ਨਵੀਂ ਦਿੱਲੀ- ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਲਕੇ ਪੰਜਾਬ ਦਾ ਦੌਰਾ ਕਰਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਦੱਸਿਆ ਕਿ ਇਹ ਦੌਰਾ ਇੱਕ ਦਿਨ ਦਾ ਹੋਵੇਗਾ। ਪਾਰਟੀ ਵੱਲੋਂ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਰਾਹੁਲ ਗਾਂਧੀ ਸਵੇਰੇ 9.30 ਵਜੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚਣਗੇ। ਉੱਥੋਂ ਉਹ ਸਿੱਧੇ ਰਾਮਦਾਸ ਖੇਤਰ ਜਾਣਗੇ, ਜਿੱਥੇ ਉਹ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਉਹ ਅਜਨਾਲਾ, ਗੁਰਦਾਸਪੁਰ, ਦੀਨਾਨਗਰ, ਅੰਮ੍ਰਿਤਸਰ ਅਤੇ ਹੋਰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਵੀ ਦੌਰਾ ਕਰਨਗੇ। ਉਹ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਰਟੀ ਦੇ ਕੰਮਾਂ ਦੀ ਨਿਗਰਾਨੀ ਕਰਨਗੇ।
