December 1, 2025
ਖਾਸ ਖ਼ਬਰਰਾਸ਼ਟਰੀ

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ

ਨਵੀਂ ਦਿੱਲੀ- ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ (DUSU) ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁੱਕਰਵਾਰ ਸਵੇਰੇ ਸ਼ੁਰੂ ਹੋ ਗਈ। ਵੀਰਵਾਰ ਨੂੰ ਹੋਈ ਵੋਟਿੰਗ ਦੌਰਾਨ 39.45 ਫੀਸਦ ਪੋਲਿੰਗ ਦਰਜ ਕੀਤੀ ਗਈ ਹੈ। ਇਸ ਸਾਲ ਵੋਟਿੰਗ ਪਿਛਲੇ ਸਾਲ ਦੇ ਮੁਕਾਬਲੇ ਚਾਰ ਫੀਸਦ ਵਧੀ ਹੈ। ਵੋਟਿੰਗ ਦੋ ਸ਼ਿਫਟਾਂ- ਦਿਨ ਦੀਆਂ ਕਲਾਸਾਂ ਲਈ ਸਵੇਰੇ 8.30 ਵਜੇ ਤੋਂ ਦੁਪਹਿਰ 1 ਵਜੇ ਤੱਕ ਅਤੇ ਸ਼ਾਮ ਦੀਆਂ ਕਲਾਸਾਂ ਲਈ ਦੁਪਹਿਰ 3 ਵਜੇ ਤੋਂ ਸ਼ਾਮ 7.30 ਵਜੇ ਤੱਕ- ਵਿੱਚ ਹੋਈ। ਇਨ੍ਹਾਂ ਚੋਣਾਂ ਵਿਚ ਮੁਕਾਬਲਾ ਮੁੱਖ ਤੌਰ ’ਤੇ RSS-ਸਬੰਧਤ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ABVP) ਅਤੇ ਕਾਂਗਰਸ ਦੀ ਹਮਾਇਤ ਵਾਲੇ ਰਾਸ਼ਟਰੀ ਵਿਦਿਆਰਥੀ ਸੰਘ (NSUI) ਵਿਚਾਲੇ ਹੈ।

ਐੱਨਐੱਸਯੂਆਈ ਨੇ ਬੋਧੀ ਅਧਿਐਨ ਦੀ ਪੋਸਟ ਗ੍ਰੈਜੂਏਟ ਵਿਦਿਆਰਥਣ ਜੋਸਲਿਨ ਨੰਦਿਤਾ ਚੌਧਰੀ ਨੂੰ ਪ੍ਰਧਾਨ ਦੇ ਅਹੁਦੇ ਲਈ ਮੈਦਾਨ ਵਿੱਚ ਉਤਾਰਿਆ ਹੈ ਜਦੋਂਕਿ ਏਬੀਵੀਪੀ ਨੇ ਪ੍ਰਧਾਨਗੀ ਦੇ ਅਹੁਦੇ ਲਈ ਲਾਇਬਰੇਰੀ ਸਾਇੰਸ ਵਿਭਾਗ ਤੋਂ ਆਰੀਅਨ ਮਾਨ ’ਤੇ ਦਾਅ ਖੇਡਿਆ ਹੈ। ਇਸ ਸਾਲ DUSU ਚੋਣਾਂ ਲਈ ਪ੍ਰਚਾਰ ਵਿੱਚ ਇੱਕ ਸਪੱਸ਼ਟ ਬਦਲਾਅ ਆਇਆ। ਕਈ ਸਾਲਾਂ ਵਿੱਚ ਪਹਿਲੀ ਵਾਰ ਯੂਨੀਵਰਸਿਟੀ ਦੇ ਕਾਲਜਾਂ ਅਤੇ ਹੋਸਟਲਾਂ ਦੀਆਂ ਕੰਧਾਂ ਪੋਸਟਰਾਂ ਅਤੇ ਗ੍ਰੈਫਿਟੀ ਤੋਂ ਮੁਕਤ ਰਹੀਆਂ ਕਿਉਂਕਿ ਅਧਿਕਾਰੀਆਂ ਨੇ ਲਿੰਗਦੋਹ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਗਾੜ ਵਿਰੋਧੀ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਸੀ।

ਮੁੱਖ ਚੋਣ ਅਧਿਕਾਰੀ ਪ੍ਰੋਫੈਸਰ ਰਾਜ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਦਾ ਅਮਲ ਸਮੇਂ ਸਿਰ ਸ਼ੁਰੂ ਹੋ ਗਿਆ ਸੀ ਅਤੇ ਕਈ ਦੌਰਾਂ ਵਿੱਚ ਚੱਲੇਗਾ। ਉਨ੍ਹਾਂ ਕਿਹਾ, ‘‘ਉਮੀਦਵਾਰਾਂ ਦੇ ਸਾਹਮਣੇ ਸਟਰਾਂਗ ਰੂਮ ਖੋਲ੍ਹਿਆ ਗਿਆ ਸੀ, ਅਤੇ ਫਿਰ ਪ੍ਰਕਿਰਿਆ ਮਸ਼ੀਨਾਂ ਵਿੱਚ ਤਬਦੀਲ ਹੋ ਗਈ। ਗਿਣਤੀ ਲਈ ਇੱਕ ਵੱਡੀ ਟੀਮ ਤਾਇਨਾਤ ਕੀਤੀ ਗਈ ਹੈ, ਜਿਸ ਵਿੱਚ ਈਵੀਐਮ ਦੇ ਆਧਾਰ ’ਤੇ 18 ਤੋਂ 20 ਦੌਰ ਦੀ ਗਿਣਤੀ ਹੋਣ ਦੀ ਸੰਭਾਵਨਾ ਹੈ। ਗੇੜ ਪੂਰਾ ਹੋਣ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ। ਇਸ ਸਾਲ ਉਤਸ਼ਾਹਜਨਕ ਗੱਲ ਇਹ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਵੋਟਰਾਂ ਦੀ ਗਿਣਤੀ ਲਗਭਗ 4 ਪ੍ਰਤੀਸ਼ਤ ਵਧੀ ਹੈ।’’

Related posts

ਐਮਰਜੈਂਸੀ: ਇੰਦਰਾ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਫੈਸਲੇ ’ਤੇ ਜਸਟਿਸ ਸਿਨਹਾ ਨੂੰ ਕਦੇ ਪਛਤਾਵਾ ਨਹੀਂ ਹੋਇਆ: ਵਿਪਿਨ ਸਿਨਹਾ

Current Updates

ਰੋੜੀਕੁੱਟ ਮੁਹੱਲਾ ਵਾਸੀਆਂ ਨੂੰ ਮਕਾਨ ਖ਼ਾਲੀ ਕਰਨ ਦਾ ਨੋਟਿਸ

Current Updates

ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ

Current Updates

Leave a Comment