December 27, 2025
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਨੂੰ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਨੂੰ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਸਤੰਬਰ ਦਿਨ ਬੁੱਧਵਾਰ ਨੂੰ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਦੁਪਹਿਰ 12 ਵਜੇ ਹੋਵੇਗਾ। ਸੂਬਾ ਸਰਕਾਰ ਵੱਲੋਂ ਹਾਲੇ ਮੀਟਿੰਗ ਬਾਰੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ 26 ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ, ਜਿਸ ਵਿੱਚ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ ਕੋਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮੰਤਰੀ ਮੰਡਲ ਵਿੱਚ ਉਨ੍ਹਾਂ ਫੈਸਲਿਆਂ ਬਾਰੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।

Related posts

ਦੱਖਣੀ ਕੋਰੀਆ ’ਚ ਜਹਾਜ਼ ਹਾਦਸਾਗ੍ਰਸਤ, 176 ਮੌਤਾਂ

Current Updates

ਪਾਕਿਸਤਾਨ: LPG ਨਾਲ ਭਰੇ ਟੈਂਕਰ ’ਚ ਧਮਾਕਾ, 6 ਲੋਕਾਂ ਦੀ ਮੌਤ

Current Updates

ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸੌਖੀ, ਤੇਜ਼ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਲਿਆ ਫੈਸਲਾ

Current Updates

Leave a Comment