August 24, 2026
ਖਾਸ ਖ਼ਬਰਰਾਸ਼ਟਰੀ

ਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ

ਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ

ਨਵੀਂ ਦਿੱਲੀ- ਰਾਜ ਸਭਾ ਵਿਚ ਪੰਜਾਬ ਦੇ ਹਿੱਸੇ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। ਭਾਰਤੀ ਚੋਣ ਕਮਿਸ਼ਨ ਨੇ ਇਸ ਲਈ ਅੱਜ ਸ਼ਡਿਊਲ ਜਾਰੀ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ 6 ਅਕਤੂਬਰ ਨੂੰ ਰਸਮੀ ਤੌਰ ’ਤੇ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ 13 ਅਕਤੂਬਰ ਹੋਵੇਗੀ।

ਇਸ ਤੋਂ ਬਾਅਦ ਨਾਮਜ਼ਦਗੀਆਂ ਦੀ ਪੜਤਾਲ 14 ਅਕਤੂਬਰ ਨੂੰ ਅਤੇ ਵਾਪਸੀ 16 ਅਕਤੂਬਰ ਨੂੰ ਹੋਵੇਗੀ। ਰਾਜ ਸਭਾ ਦੀ ਸੀਟ ਲਈ ਵੋਟਿੰਗ 24 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ।ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਰਾਜ ਸਭਾ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਸੀ।

Related posts

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

Current Updates

ਝਾਰਖੰਡ ਵਿਧਾਨ ਸਭਾ ਦਾ ਪਹਿਲਾ ਸੈਸ਼ਨ 9 ਦਸੰਬਰ ਤੋਂ, ਸਾਰੀਆਂ ਤਿਆਰੀਆਂ ਮੁਕੰਮਲ

Current Updates

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ 6 ਅਗਸਤ ਨੂੰ ਪੱਖ ਰੱਖਣ ਲਈ ਸੱਦਿਆ

Current Updates

Leave a Comment