September 13, 2026
ਖਾਸ ਖ਼ਬਰਪੰਜਾਬਰਾਸ਼ਟਰੀ

ਸਰਹੱਦ ਪਾਰੋਂ ਹੈਰੋਇਨ ਅਤੇ ਹਥਿਆਰ ਤਸਕਰੀ ਦਾ ਪਰਦਾਫਾਸ਼

ਸਰਹੱਦ ਪਾਰੋਂ ਹੈਰੋਇਨ ਅਤੇ ਹਥਿਆਰ ਤਸਕਰੀ ਦਾ ਪਰਦਾਫਾਸ਼

ਅੰਮ੍ਰਿਤਸਰ-  ਪੰਜਾਬ ਪੁਲੀਸ ਨੇ ਸਰਹੱਦ ਪਾਰੋਂ ਤਸਕਰੀ ਦਾ ਪਰਦਾਫਾਸ਼ ਕਰਦਿਆਂ ਚਾਰ ਕਿਲੋ ਹੈਰੋਇਨ ਸਣੇ ਛੇ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ’ਚ ਸ਼ਾਮਲ ਛੇ ਜਣਿਆਂ ਨੂੰ 4.03 ਕਿਲੋ ਹੈਰੋਇਨ ਅਤੇ 2 ਪਿਸਤੌਲ 1 ਗਲੌਕ 9 ਐੱਮਐੱਮ, 1 ਪਿਸਤੌਲ .30 ਬਰਾਮਦ ਹੋਏ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੈਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਹੈਂਡਲਰ ਸ਼ਾਹ ਦੇ ਸੰਪਰਕ ’ਚ ਸ਼ਾਮਲ ਸਨ। ਉਨ੍ਹਾਂ ਨੂੰ ਖੇਮਕਰਨ ਅਤੇ ਫਿਰੋਜ਼ਪੁਰ ਸੈਕਟਰ ਵਿੱਚ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਮਿਲ ਰਹੀ ਸੀ, ਜਿਸ ਨੂੰ ਪਾਕਿਸਤਾਨੀ ਤਸਕਰਾਂ ਵੱਲੋਂ ਅੰਮ੍ਰਿਤਸਰ ਖੇਤਰ ਵਿੱਚ ਸਪਲਾਈ ਲਈ ਡਰੋਨ ਰਾਹੀਂ ਭੇਜਿਆ ਜਾ ਰਿਹਾ ਸੀ। ਮੁਲਜ਼ਮਾਂ ਖ਼ਿਲਾਫ਼ ਪੁਲੀਸ ਗੇਟ ਇਸਲਾਮਾਬਾਦ ਅੰਮ੍ਰਿਤਸਰ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਡੀਜੀਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Related posts

ਐਸ.ਐਸ.ਸੀ.ਪ੍ਰੀਖਿਆ ਰੱਦ ਨਹੀਂ ਹੋਵੇਗੀ:ਪ੍ਰਭਾਵਿਤ ਵਿਦਿਆਰਥੀਆਂ ਦੀ ਮੁੜ ਪ੍ਰੀਖਿਆ:ਚੇਅਰਮੈਨ ਦੀ ਸੰਭਾਵਨਾ

Current Updates

ਸੂਬੇ ਦੇ ਹਿੱਤਾਂ ਨੂੰ ਦਾਅ ਤੇ ਲਾ ਰਹੀ ਹੈ ਆਪ ਸਰਕਾਰ: ਅਰਵਿੰਦ ਖੰਨਾ

Current Updates

ਗਿਆਨੀ ਹਰਪ੍ਰੀਤ ਸਿੰਘ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਏ ਅਕਾਲੀ ਦਲ ਦੇ ਪ੍ਰਧਾਨ ਚੁਣੇ

Current Updates

Leave a Comment