August 24, 2026
ਖਾਸ ਖ਼ਬਰਪੰਜਾਬਰਾਸ਼ਟਰੀ

‘ਆਪ’ ਵਿਧਾਇਕ ਪਠਾਨਮਾਜਰਾ ਵੱਲੋਂ ਇੱਕ ਹੋਰ ਵੀਡੀਓ ਜਾਰੀ

‘ਆਪ’ ਵਿਧਾਇਕ ਪਠਾਨਮਾਜਰਾ ਵੱਲੋਂ ਇੱਕ ਹੋਰ ਵੀਡੀਓ ਜਾਰੀ

ਪਟਿਆਲਾ- ਆਮ ਆਦਮੀ ਪਾਰਟੀ (ਆਪ) ਵੱਲੋਂ ਸਨੌਰ ਹਲਕੇ ਲਈ ਨਵੇਂ ਇੰਚਾਰਜ ਦੀ ਨਿਯੁਕਤੀ ਕੀਤੇ ਜਾਣ ਤੋਂ ਲਗਪਗ 10 ਦਿਨ ਬਾਅਦ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਇੱਕ ਵੀਡੀਓ ਜਾਰੀ ਕਰਕੇ ਸੰਕਟ ਦੀ ਇਸ ਘੜੀ ਵਿੱਚ ਸਾਥੀ ਵਿਧਾਇਕਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਉਨ੍ਹਾਂ ਦਾ ਸਾਥ ਨਾ ਦੇਣ ਦਾ ਦੋਸ਼ ਲਾਇਆ ਹੈ।

ਜਬਰ ਜਨਾਹ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਫਰਾਰ ਚੱਲ ਰਹੇ ਪਠਾਨਮਾਜਰਾ ਨੇ ਇੱਕ ਛੇ ਮਿੰਟ ਦਾ ਵੀਡੀਓ ਜਾਰੀ ਕਰਕੇ ਦੋਸ਼ ਲਾਇਆ ਕਿ ਸਮਾਜ ਸੇਵੀਆਂ, ਸਾਥੀ ਵਿਧਾਇਕਾਂ ਅਤੇ ਕਿਸਾਨ ਯੂਨੀਅਨਾਂ ਨੇ ਉਨ੍ਹਾਂ ਦਾ ਸਮਰਥਨ ਨਹੀਂ ਕੀਤਾ।ਉਨ੍ਹਾਂ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਪਤਨੀ ਦੀ ਸਿਹਤ ਖਰਾਬ ਹੈ ਅਤੇ ਉਹ ਇਲਾਜ ਕਰਵਾ ਰਹੇ ਹਨ, ਜਦੋਂ ਕਿ ਉਨ੍ਹਾਂ ਦੀ ਧੀ ਅਤੇ ਪੁੱਤਰ ਪੁਲੀਸ ਕਾਰਵਾਈ ਦੇ ਡਰੋਂ ਲੁਕੇ ਹੋਏ ਹਨ। ਪਠਾਨਮਾਜਰਾ ਨੇ ਵੀਡੀਓ ਵਿੱਚ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਪਤਨੀ (ਜਿਨ੍ਹਾਂ ਦੀਆਂ ਪੰਜ ਸਰਜਰੀਆਂ ਹੋ ਚੁੱਕੀਆਂ ਹਨ ਅਤੇ ਉਹ ਇੱਕ ਬੀਮਾਰੀ ਤੋਂ ਪੀੜਤ ਹਨ) ਨੂੰ ਕੁਝ ਹੁੰਦਾ ਹੈ ਤਾਂ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।

ਵੀਡੀਓ ਵਿੱਚ, ਉਨ੍ਹਾਂ ਦਾ ਦਾਅਵਾ ਹੈ ਕਿ ਉਹ ਪੰਜਾਬ ਦੇ ਮਾਮਲਿਆਂ ਵਿੱਚ ਦਿੱਲੀ ਦੇ ਆਗੂਆਂ ਦੇ ਦਖਲ ਦੇ ਵਿਰੁੱਧ ਆਵਾਜ਼ ਉਠਾਉਣ ਅਤੇ ਪੰਜਾਬ ਵਿੱਚ ਹੜ੍ਹਾਂ ਲਈ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਕੀਮਤ ਚੁਕਾ ਰਹੇ ਹਨ। ਪਠਾਨਮਾਜਰਾ ਨੇ ਕਿਹਾ, ‘‘ਮੈਂ ਇੱਕ ਸਿੱਧਾ, ਭਾਵੁਕ ਜੱਟ ਹਾਂ। ਮੈਂ ਸੋਚਿਆ ਸੀ ਕਿ ਸੱਚ ਬੋਲਣ ’ਤੇ ਲੋਕ ਮੇਰੇ ਨਾਲ ਖੜ੍ਹਨਗੇ। ਪਰ ਮੈਂ ਗਲਤ ਸੀ। ਮੈਂ ਆਪਣੇ ਸਾਥੀਆਂ ਨੂੰ ਸਲਾਹ ਦੇਵਾਂਗਾ, ਜੇ ਲੋਕ ਤੁਹਾਨੂੰ ਭੇਡਾਂ ਦਾ ਝੁੰਡ ਕਹਿੰਦੇ ਹਨ, ਤਾਂ ਇਹੀ ਸਹੀ।’’

ਇਸ ਤੋਂ ਪਹਿਲਾਂ ਪਠਾਨਮਾਜਰਾ ਨੇ ਸਨੌਰ ਨਿਵਾਸੀਆਂ ਦਾ ਹਾਲ-ਚਾਲ ਪੁੱਛਣ ਲਈ ਇੱਕ 25 ਸੈਕਿੰਡ ਦਾ ਆਡੀਓ ਸੰਦੇਸ਼ ਜਾਰੀ ਕੀਤਾ ਸੀ, ਜਿਸ ਵਿੱਚ ਸਮਰਥਕਾਂ ਨੂੰ ਹਿੰਮਤ ਨਾ ਹਾਰਨ ਦੀ ਅਪੀਲ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਆਪਣੇ ਵਾਪਸ ਆਉਣ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ, ‘‘ਜਿਹੜੇ ਸਟੈਂਡ ਲੈਂਦੇ ਹਨ, ਉਨ੍ਹਾਂ ਨੂੰ ਜ਼ਿੰਦਗੀ ਵਿੱਚ ਮਾਣ ਮਿਲਦਾ ਹੈ… ਬਾਬਾ ਬੁੱਢਾ ਕਰੂ ਕਿਰਪਾ,’’ ਅਤੇ ਅੱਗੇ ਕਿਹਾ ਕਿ ਜਿਨ੍ਹਾਂ ਨੂੰ ਉਨ੍ਹਾਂ ਦੀ ਥਾਂ ‘ਤੇ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਨੂੰ “ਧੱਕ ਦਿੱਤਾ ਜਾਵੇਗਾ।” ਜਬਰ ਜਨਾਹ ਦੇ ਮਾਮਲੇ ਵਿੱਚ ਮੁਲਜ਼ਮ ਨਾਮਜ਼ਦ ਹੋਣ ਤੋਂ ਬਾਅਦ ਪਠਾਨਮਾਜਰਾ ਸਤੰਬਰ ਦੇ ਸ਼ੁਰੂ ਤੋਂ ਹੀ ਫਰਾਰ ਹਨ। ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ‘ਆਪ’ ਨੇ ਵਿਧਾਇਕ ਨਾਲ ਸਪੱਸ਼ਟ ਤੌਰ ’ਤੇ ਨਾਤਾ ਤੋੜਦਿਆਂ ਰਣਜੋਧ ਹਡਾਣਾ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।

ਪਠਾਨਮਾਜਰਾ, ਜੋ ਕਥਿਤ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਮਾਨ ਦੇ ਫੁੱਫੜ ਹਨ, ਨੇ ਉਦੋਂ ਗ੍ਰਿਫ਼ਤਾਰੀ ਤੋਂ ਬਚ ਗਏ ਸਨ ਜਦੋਂ ਪੁਲਿਸ ਨੇ ਹਰਿਆਣਾ ਵਿੱਚ ਇੱਕ ਰਿਸ਼ਤੇਦਾਰ ਦੇ ਘਰ ਛਾਪਾ ਮਾਰਿਆ ਸੀ। ਬਾਅਦ ਵਿੱਚ ਉਨ੍ਹਾਂ ਨੇ ਇੱਕ ਵੀਡੀਓ ਵਿੱਚ ਦੋਸ਼ ਲਾਇਆ ਸੀ ਕਿ ਪੁਲੀਸ ਨੂੰ ਨਕਲੀ ਮੁਕਾਬਲੇ ਵਿੱਚ ਉਨ੍ਹਾਂ ਨੂੰ ਮਾਰਨ ਦੇ ਹੁਕਮ ਦਿੱਤੇ ਗਏ ਸਨ ਅਤੇ ‘ਆਪ’ ਦੀ ਦਿੱਲੀ ਲੀਡਰਸ਼ਿਪ ‘ਤੇ ਪੰਜਾਬ ਨੂੰ ਕੰਟਰੋਲ ਕਰਨ ਦਾ ਦੋਸ਼ ਲਾਇਆ ਸੀ।

ਉਧਰ ਸਰਕਾਰ ਨੇ ਭੁਪਿੰਦਰਾ ਨਗਰ ਸਥਿਤ ਹਾਊਸ ਨੰਬਰ 9-ਸੀ ਵਿੱਚ ਪਠਾਨਮਾਜਰਾ ਦੀ ਸਰਕਾਰੀ ਰਿਹਾਇਸ਼ ਨੂੰ ਵਾਪਸ ਲੈਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 2 ਸਤੰਬਰ ਨੂੰ, ਉਨ੍ਹਾਂ ਦੀ ਪਤਨੀ ਸਿਮਰਨਜੀਤ ਕੌਰ ਨੂੰ ਬੇਦਖਲੀ ਦਾ ਨੋਟਿਸ ਦਿੱਤਾ ਗਿਆ ਸੀ, ਜਿਸ ਵਿੱਚ ਵਿਧਾਇਕ ’ਤੇ ਜਾਇਦਾਦ ਦੀ ਦੁਰਵਰਤੋਂ ਰਾਜਨੀਤਿਕ ਉਦੇਸ਼ਾਂ ਲਈ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਹਾਲਾਂਕਿ ਉਨ੍ਹਾਂ ਨੇ ਸਥਾਨਕ ਅਦਾਲਤ ਵਿੱਚ ਨੋਟਿਸ ਨੂੰ ਚੁਣੌਤੀ ਦਿੱਤੀ ਹੈ, ਜਿੱਥੇ ਸੁਣਵਾਈ ਜਾਰੀ ਹੈ।

Related posts

Resignations of BSP leaders and workers ਗੜ੍ਹੀ ਨੂੰ ਬਸਪਾ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੇ ਰੋਸ ਵਜੋਂ ਸਮੂਹਿਕ ਅਸਤੀਫੇ ਦਿੱਤੇ

Current Updates

ਗਿਆਨੀ ਹਰਪ੍ਰੀਤ ਸਿੰਘ ਮਾਮਲੇ ‘ਚ ਤਿੰਨ ਮੈਂਬਰੀ ਕਮੇਟੀ ਗਠਿਤ, ਜਥੇਦਾਰ ‘ਤੇ ਲੱਗੇ ਦੋਸ਼ਾਂ ਦੀ ਕਰੇਗੀ ਪੜਤਾਲ

Current Updates

ਆਈਫਾ ਡਿਜੀਟਲ ਅਵਾਰਡ 2025: ‘ਅਮਰ ਸਿੰਘ ਚਮਕੀਲਾ’ ਅਤੇ ‘ਪੰਚਾਇਤ 3’ ਨੂੰ ਮਿਲਿਆ ਆਈਫਾ ਡਿਜੀਟਲ ਐਵਾਰਡ

Current Updates

Leave a Comment