ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਹਨ। ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੂੰ ਬੇਹੱਦ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਆਪਣੇ ਮੋਟਰਸਾਈਕਲ ਉੱਤੇ ਸਵਾਰ ਸਨ ਜਦੋਂ ਉਨ੍ਹਾਂ ਨਾਲ ਹਾਦਸਾ ਵਾਪਰਿਆ। ਰਾਜਵੀਰ ਜਵੰਦਾ ਦੇ ਹਾਦਸੇ ਦੀ ਖਬਰ ਸੁਣਦਿਆਂ ਹੀ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਵੱਖ ਵੱਖ ਗਾਇਕ ਤੇ ਉਨ੍ਹਾਂ ਦੇ ਮਿੱਤਰ ਤੇ ਰਿਸ਼ਤੇਦਾਰ ਪਹੁੰਚਣੇ ਸ਼ੁਰੂ ਹੋ ਗਏ ਹਨ।
previous post
