September 13, 2026
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਰਾਜਵੀਰ ਜਵੰਦਾ ਹਾਲੇ ਵੀ ਵੈਂਟੀਲੇਟਰ ’ਤੇ: ਫੋਰਟਿਸ ਹਸਪਤਾਲ

ਰਾਜਵੀਰ ਜਵੰਦਾ ਹਾਲੇ ਵੀ ਵੈਂਟੀਲੇਟਰ ’ਤੇ: ਫੋਰਟਿਸ ਹਸਪਤਾਲ

ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਹਾਲੇ ਵੀ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਇਹ ਜਾਣਕਾਰੀ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਅਧਿਕਾਰੀਆਂ ਨੇ ਅੱਜ ਸਾਂਝੀ ਕੀਤੀ ਹੈ। ਰਾਜਵੀਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਇੱਕ ਸੜਕ ਹਾਦਸੇ ਵਿੱਚ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਸ਼ਨਿਚਰਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਵਲੋਂ ਉਸ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਸੜਕ ਹਾਦਸੇ ਵਿੱਚ ਗਾਇਕ ਦੇ ਸਿਰ ਅਤੇ ਰੀੜ੍ਹ ਦੀ ਹੱਡੀ ’ਤੇ ਗੰਭੀਰ ਸੱਟਾਂ ਲੱਗੀਆਂ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਬੀਤੇ ਦਿਨ ਜਵੰਧਾ ਦੀ ਸਿਹਤ ਦਾ ਹਾਲਚਾਲ ਪੁੱਛਣ ਲਈ ਹਸਪਤਾਲ ਦਾ ਦੌਰਾ ਕੀਤਾ ਸੀ। ਉਨ੍ਹਾਂ ਤੋਂ ਇਲਾਵਾ ਕਈ ਪੰਜਾਬੀ ਕਲਾਕਾਰਾਂ ਨੇ ਗਾਇਕ ਦੀ ਜਲਦੀ ਸਿਹਤਯਾਬੀ ਦੀ ਅਰਦਾਸ ਕੀਤੀ ਹੈ।

Related posts

ਮਲੇਸ਼ੀਆਈ ਮਾਡਲ ਨੇ ਭਾਰਤੀ ਪੁਜਾਰੀ ‘ਤੇ ਮੰਦਰ ’ਚ ਜਿਨਸੀ ਸ਼ੋਸ਼ਣ ਦਾ ਲਾਇਆ ਦੋਸ਼

Current Updates

ਕੋਵਿਡ ਵੈਕਸੀਨ ਵਿਰੋਧੀ ਪੋਸਟਾਂ ਰੋਕਣ ਲਈ ਬਾਇਡਨ ਪ੍ਰਸ਼ਾਸਨ ਨੇ ਪਾਇਆ ਸੀ ਦਬਾਅ: ਜ਼ਕਰਬਰਗ

Current Updates

ਪ੍ਰਯਾਗਰਾਜ ‘ਚ ਅਤੀਕ ਅਤੇ ਅਸ਼ਰਫ ਅਹਿਮਦ ਦਾ ਕਤਲ, ਹਮਲਾਵਰਾਂ ਨੇ ਮੀਡੀਆ ਦੇ ਕੈਮਰੇ ਸਾਹਮਣੇ ਗੈਂਗਸਟਰ ਭਰਾਵਾਂ ਨੂੰ ਭੁੰਨਿਆ

Current Updates

Leave a Comment