ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਸਨਅਤਕਾਰ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਪੰਜਾਬ ਤੋਂ ਡਾ. ਰਜਿੰਦਰ ਗੁਪਤਾ ਨੂੰ ਰਾਜ ਸਭਾ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ। ‘ਆਪ’ ਦੇ ਸੰਗਠਨ ਸਕੱਤਰ ਡਾ. ਸੰਦੀਪ ਪਾਠਕ ਨੇ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪੱਤਰ ਵਿਚ ਕਿਹਾ ਕਿ ਰਾਜੀਵ ਸ਼ੁਕਲਾ ਰਾਜ ਸਭਾ ਲਈ ਪਾਰਟੀ ਉਮੀਦਵਾਰ ਹੋਣਗੇ। ਸ੍ਰੀ ਗੁਪਤਾ ਵੱਲੋਂ ਲੰਘੇ ਦਿਨੀਂ ਕੁਝ ਪਾਰਟੀ ਅਹੁਦਿਆਂ ਤੋਂ ਅਸਤੀਫ਼ਾ ਦੇਣ ਮਗਰੋਂ ਕਿਆਸ ਲਗਾਏ ਜਾ ਰਹੇ ਸਨ ਕਿ ਉਨ੍ਹਾਂ ਨੂੰ ਰਾਜ ਸਭਾ ਵਿੱਚ ਭੇਜਿਆ ਜਾ ਸਕਦਾ ਹੈ। ਰਜਿੰਦਰ ਗੁਪਤਾ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਹਨ।
