December 1, 2025
ਅੰਤਰਰਾਸ਼ਟਰੀਖਾਸ ਖ਼ਬਰ

ਇਟਲੀ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ

ਇਟਲੀ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ

ਇਟਲੀ- ਇਟਲੀ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਜਦੋਂਕਿ ਪੰਜ ਜਣੇ ਜ਼ਖ਼ਮੀ ਦੱਸੇ ਜਾਂਦੇ ਹਨ। ਇੱਕ ਟਰੱਕ ਨਾਲ ਕਾਰ ਦੀ ਹੋਈ ਸਿੱਧੀ ਟੱਕਰ ਵਿੱਚ ਇਨ੍ਹਾਂ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ ਤਿੰਨ ਜਲੰਧਰ ਜ਼ਿਲ੍ਹੇ ਤੇ ਚੌਥਾ ਰੋਪੜ ਜ਼ਿਲ੍ਹੇ ਦਾ ਰਹਿਣ ਵਾਲਾ ਸੀ।

ਮ੍ਰਿਤਕਾਂ ਦੀ ਪਛਾਣ ਹਰਵਿੰਦਰ ਸਿੰਘ ਵਾਸੀ ਘੋੜਾਵਾਹੀ, ਸੁਰਜੀਤ ਸਿੰਘ ਪਿੰਡ ਮੇਦਾ (ਜਲੰਧਰ), ਮਨੋਜ ਕੁਮਾਰ ਵਾਸੀ ਆਦਮਪੁਰ ਅਤੇ ਜਸਕਰਨ ਸਿੰਘ ਵਾਸੀ ਰੋਪੜ ਵਜੋਂ ਹੋਈ ਹੈ। ਹਰਵਿੰਦਰ ਸਿੰਘ ਤਾਂ ਅਜੇ ਤਿੰਨ ਮਹੀਨੇ ਪਹਿਲਾਂ ਹੀ ਇਟਲੀ ਗਿਆ ਸੀ। ਦੂਜਾ ਨੌਜਵਾਨ ਸੁਰਜੀਤ ਸਿੰਘ ਪਿਛਲੇ ਸਾਲ ਦਸੰਬਰ 2024 ਨੂੰ ਇਟਲੀ ਗਿਆ ਸੀ।

ਸੁਰਜੀਤ ਸਿੰਘ ਦੇ ਭਰਾ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਪਹਿਲਾਂ ਦੁਬਈ ਦੋ ਸਾਲ ਲਾ ਕੇ ਆਇਆ ਸੀ। ਉਥੇ ਕੰਮ ਠੀਕ ਨਾ ਹੋਣ ਕਾਰਨ ਉਸ ਨੇ ਇਟਲੀ ਜਾਣ ਦਾ ਫੈਸਲਾ ਕੀਤਾ ਸੀ। ਇਹ ਨੌਜਵਾਨ ਇਟਲੀ ਦੀ ਸਟੇਟ ਬਾਸਲੀਕਾਤੇ ਦੇ ਜ਼ਿਲ੍ਹਾ ਮਤੇਰੇ ਦੇ ਇੱਕ ਪਿੰਡ ਵਿੱਚ ਰਹਿੰਦੇ ਸਨ ਤੇ ਕੰਮ ’ਤੇ ਜਾ ਰਹੇ ਸਨ।

Related posts

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਬਾਰੇ ਜਨਹਿੱਤ ਪਟੀਸ਼ਨ ’ਤੇ ਸੁਣਵਾਈ 19 ਨੂੰ

Current Updates

ਸੁਪਰੀਮ ਕੋਰਟ ਵੱਲੋਂ ਹਿੰਦੂ ਔਰਤਾਂ ਨੂੰ ਵਸੀਅਤ ਬਣਾਉਣ ਦੀ ਅਪੀਲ

Current Updates

ਸੜਕ ਉੱਪਰ ਤੇਲ ਡੁੱਲਣ ਮਗਰੋਂ ਕਈ ਦੁਪਹੀਆ ਵਾਹਨ ਤਿਲਕੇ

Current Updates

Leave a Comment